20 C
Los Angeles
May 15, 2024
Sanjhi Khabar
Chandigarh

7 ਜਨਵਰੀ ਨੂੰ ਜਾਰੀ ਹੋਏਗਾ ਮੁਲਾਜ਼ਮ ਪੱਕੇ ਕਰਨ ਦਾ ਨੋਟੀਫਿਕੇਸ਼ਨ, ਮੁੱਖ ਮੰਤਰੀ ਚੰਨੀ ਵੱਲੋਂ ਭਰੋਸਾ

ਚੰਡੀਗੜ, 03 ਜਨਵਰੀ (ਪਰਮੀਤ) :

ਸੰਘਰਸ਼ ਕਰ ਰਹੇ ਕੱਚੇ ਮੁਲਾਜ਼ਮਾਂ ਨਾਲ ਮੁੱਖ ਮੰਤਰੀ ਚਰਨਜੀਤ ਚੰਨੀ ਦੀ ਮੀਟਿੰਗ ਖਤਮ ਹੋ ਗਈ ਹੈ। ਮੀਟਿੰਗ ਵਿੱਚ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ, ਮਨਪ੍ਰੀਤ ਬਾਦਲ ਤੇ ਮੁੱਖ ਸਕੱਤਰ ਹਾਜ਼ਰ ਸਨ। ਪ੍ਰਾਪਤ ਜਾਣਕਾਰੀ ਅਨੁਸਾਰ ਸਰਕਾਰ ਨੇ ਯੂਨੀਅਨਾਂ ਦੇ ਲੀਡਰਾਂ ਨੂੰ ਭਰੋਸਾ ਦਿੱਤਾ ਹੈ ਕਿ 7 ਜਨਵਰੀ ਨੂੰ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਜਾਵੇਗਾ ਕਿ ਕਿਹੜੇ ਵਿਭਾਗ ਵਿੱਚ ਕਿੰਨੇ ਲੋਕ ਪੱਕੇ ਹੋਣਗੇ। ਇਸ ਦੇ ਨਾਲ ਹੀ ਸਰਕਾਰ ਨੇ ਹੁਣ 7 ਜਨਵਰੀ ਨੂੰ ਮੀਟਿੰਗ ਸੱਦੀ ਹੈ। ਇਹ ਮੀਟਿੰਗ ਸਵੇਰੇ 11 ਵਜੇ ਹੋਵੇਗੀ। ਮੁਲਾਜ਼ਮ ਯੂਨੀਅਨਾਂ ਦੇ ਲੀਡਰਾਂ ਨੇ ਕਿਹਾ ਹੈ ਕਿ ਸੀਐਮ ਨਾਲ ਮੀਟਿੰਗ ਤੋਂ ਬਾਅਦ ਖੰਨਾ ‘ਚ ਮੁੜ ਮੀਟਿੰਗ ਕੀਤੀ ਜਾਵੇਗੀ। ਇਸ ਤੋਂ ਬਾਅਦ ਧਰਨਾ ਜਾਰੀ ਰੱਖਣ ਜਾਂ ਖ਼ਤਮ ਕਰਨ ਦਾ ਐਲਾਨ ਕੀਤਾ ਜਾਵੇਗਾ। ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਆਗੂਆਂ ਨਾਲ ਮੀਟਿੰਗ ਵਿੱਚ ਇੰਨਲਿਸਟਮੈਂਟ, ਆਉਟੋਸੋਰਸਿੰਗ, ਠੇਕੇਦਾਰ ਕੰਪਨੀਆਂ, ਸੁਸਾਇਟੀ, ਕੇਂਦਰੀ ਸਕੀਮਾਂ ਅਧੀਨ ਕੰਮ ਕਰਦੇ ਮੁਲਾਜ਼ਮਾਂ ਨੂੰ ਸਮੂਹ ਵਿਭਾਗਾਂ ਵਿੱਚ ਸ਼ਾਮਲ ਕਰਨ ਬਾਰੇ ਚਰਚਾ ਕੀਤੀ ਗਈ। ਦੱਸ ਦਈਏ ਕਿ ਪੰਜਾਬ ਸਰਕਾਰ ਲਈ ਵੱਡੀ ਮੁਸੀਬਤ ਖੜ੍ਹੀ ਹੋ ਗਈ ਹੈ। ਸਰਕਾਰ ਦੇ ਕੱਚੇ ਮੁਲਾਜ਼ਮਾਂ ਨੇ ਖੰਨਾ ਵਿੱਚ ਫਿਰ NH-1 ‘ਤੇ ਟੈਂਟ ਲਾ ਕੇ ਮੋਰਚਾ ਖੋਲ੍ਹ ਦਿੱਤਾ ਹੈ। ਕੱਚੇ ਮੁਲਾਜ਼ਮਾਂ ਨੇ ਦਿੱਲੀ-ਅੰਮ੍ਰਿਤਸਰ ਨੈਸ਼ਨਲ ਹਾਈਵੇ ਜਾਮ ਕਰ ਦਿੱਤਾ ਹੈ। ਹਾਲਾਤ ਨੂੰ ਵੇਖਦਿਆਂ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਮੁਲਾਜ਼ਮਾਂ ਦੇ ਲੀਡਰਾਂ ਨੂੰ 11 ਵਜੇ ਮੀਟਿੰਗ ਲਈ ਚੰਡੀਗੜ੍ਹ ਬੁਲਾਇਆ ਹੈ। ਪ੍ਰਦਰਸ਼ਨਕਾਰੀਆਂ ਨੂੰ ਕਿਸਾਨ ਜਥੇਬੰਦੀ ਬੀਕੇਯੂ (ਉਗਰਾਹਾਂ) ਦਾ ਵੀ ਸਮਰਥਨ ਮਿਲਿਆ ਹੈ। ਇਸ ਲਈ ਸੰਘਰਸ਼ ਲੰਬਾ ਚੱਲਣ ਦੇ ਆਸਾਰ ਵਧ ਗਏ ਹਨ। ਜਾਮ ਕਰਕੇ ਲੋਕਾਂ ਨੂੰ ਕਾਫੀ ਖੱਜਲ-ਖੁਆਰ ਹੋਣਾ ਪੈ ਰਿਹਾ ਹੈ। ਟ੍ਰੈਫਿਕ ਨੂੰ ਬਦਲਵੇਂ ਰਾਹਾਂ ਉੱਪਰ ਮੋੜ ਦਿੱਤਾ ਗਿਆ ਹੈ।

 

Related posts

ਪੰਜਾਬ ਵਿਧਾਨ ਸਭਾ ਚੋਣਾਂ 2022-ਜਨਤਾ ਨੇ ਆਮ ਆਦਮੀ ਪਾਰਟੀ ਨੂੰ ਸੌਂਪੀ ਪੰਜਾਬ ਦੀ ਵਾਗਡੋਰ

Sanjhi Khabar

ਵਿਜੀਲੈਂਸ ਬਿਊਰੋ ਵੱਲੋਂ ਮਨਪ੍ਰੀਤ ਬਾਦਲ ਨੂੰ ਸੰਮਨ ਜਾਰੀ , ਸੋਮਵਾਰ ਨੂੰ ਸਵੇਰੇ 10 ਵਜੇ ਪੇਸ਼ ਹੋਣ ਲਈ ਕਿਹਾ

Sanjhi Khabar

ਕਿਸਾਨ ਅੰਦੋਲਨ ਨੂੰ ਸਾਬੋਤਾਜ ਕਰਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ ਪਰ ਕੋਵਿਡ ਦੀਆਂ ਬੰਦਿਸ਼ਾਂ ਦੀ ਉਲੰਘਣਾ ਕਰਨ ਦੀ ਇਜਾਜ਼ਤ ਨਹੀਂ ਦੇ ਸਕਦੇ: ਮੁੱਖ ਮੰਤਰੀ

Sanjhi Khabar

Leave a Comment