18.6 C
Los Angeles
May 19, 2024
Sanjhi Khabar
Chandigarh Politics ਪੰਜਾਬ

ਸੁਖਬੀਰ ਬਾਦਲ ਨੇ 12 ਮਾਰਚ ਤੋਂ ਲੋਕ ਲਹਿਰ ਸ਼ੁਰੂ ਕਰਨ ਦਾ ਕੀਤਾ ਐਲਾਨ:ਰੈਲੀਆਂ ਕੀਤੀਆਂ ਜਾਣਗੀਆਂ

Agency
Chandigarh : ‘ਸ਼੍ਰੋਮਣੀ ਅਕਾਲੀ ਦਲ ਵੱਲੋਂ ਦਿੱਤੇ ਪੰਜਾਬ ਮੰਗਦਾ ਜਵਾਬ ਸੱਦੇ ਤਹਿਤ ਅੱਜ ਹਜ਼ਾਰਾਂ ਪੰਜਾਬੀਆਂ ਨੇ ਇਕੱਠੇ ਹੋ ਕੇ ਜਲ ਤੋਪਾਂ ਦਾ ਸਾਹਮਣਾ ਕੀਤਾ ਤੇ ਗ੍ਰਿਫਤਾਰੀਆਂ ਦਿੱਤੀਆਂ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਜਵਾਬ ਮੰਗੇ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਪੰਜਾਬੀਆਂ ਨਾਲ ਇਕਜੁੱਟਤਾ ਵਿਖਾਉਂਦਿਆਂ ਗ੍ਰਿਫਤਾਰੀ ਦਿੱਤੀ ਤੇ ਨਾਲ ਹੀ 12 ਮਾਰਚ ਤੋਂ ਕਾਂਗਰਸ ਖਿਲਾਫ ਲੋਕ ਲਹਿਰ ਸ਼ੁਰੂ ਕਰਨ ਦਾ ਐਲਾਨ ਕੀਤਾ ਜਿਸ ਤਹਿਤ ਸਾਰੇ ਹਲਕਿਆਂ ਵਿਚ ਰੈਲੀਆਂ ਕੀਤੀਆਂ ਜਾਣਗੀਆਂ। ਉਹਨਾਂ ਇਹ ਵੀ ਸਪਸ਼ਟ ਕੀਤਾ ਕਿ ਸੂਬੇ ਵਿਚ ਸਰਕਾਰ ਬਣਨ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਪੰਜਾਬ ਵਿਚ ਤਿੰਨ ਖੇਤੀ ਕਾਨੂੰਨ ਲਾਗੂ ਨਹੀਂ ਕਰੇਗਾ, ਸ਼ਹਿਰੀ ਖਪਤਕਾਰਾਂ ਦੇ ਬਿਜਲੀ ਬਿੱਲ ਅੱਧੇ ਕੀਤੇ ਜਾਣਗੇ, ਐਸਸੀ ਤੇ ਬੀ ਸੀ ਵਿਦਿਆਰਥੀਆਂ ਨੁੰ ਮੁਫਤ ਸਿੱਖਿਆ ਦਿੱਤੀ ਜਾਵੇਗੀ, ਸਾਰੀਆਂ ਸਬਜ਼ੀਆਂ ਤੇ ਫਲਾਂ ’ਤੇ ਐਮ ਐਸ ਪੀ ਦਿੱਤੀ ਜਾਵੇਗੀ ਤੇ ਸਾਰੇ ਪਿੰਡਾਂ ਵਿਚ ਸੀਮਿੰਟ ਵਾਲੀਆਂ ਸੜਕਾਂ, ਡਰੇਨਾਂ ਤੇ ਸਾਰੇ 12 ਹਜ਼ਾਰ ਪਿੰਡਾਂ ਨੁੰ ਪੀਣ ਵਾਲਾ ਪਾਣੀ ਉਪਲਬਧ ਕਰਵਾਇਆ ਜਾਵੇਗਾ।
ਮੁੱਖ ਮੰਤਰੀ ਬਾਰੇ ਗੱਲ ਕਰਦਿਆਂ ਸ੍ਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉਹਨਾਂ ਨੇ ਸਿਰਫ ਲੋਕਾਂ ਦਾ ਹੀ ਅਪਮਾਨ ਨਹੀਂ ਕੀਤਾ ਬਲਕਿ ਗੁਟਕਾ ਸਾਹਿਬ ਦੀ ਝੂਠੀ ਸਹੁੰ ਚੁੱਕੀ ਕਿ ਉਹ ਕਿਸਾਨਾਂ ਦਾ ਸਾਰਾ ਕਰਜ਼ਾ ਮੁਆਫ ਕਰਨਗੇ ਤੇ ਹੋਰ ਵਾਅਦੇ ਵੀ ਕੀਤੇ। ਉਹਨਾਂ ਕਿਹਾ ਕਿ ਇਹਨਾਂ ਵਾਅਦਿਆਂ ਵਿਚ ਚਾਰ ਹਫਤਿਆਂ ਵਿਚ ਨਸ਼ਾ ਖਤਮ ਕਰਨਾ, ਹਰ ਘਰ ਨੌਕਰੀ ਯਕੀਨੀ ਬਣਾਉਣਾ, ਬੇਰੁਜ਼ਗਾਰੀ ਭੱਤਾ ਵਧਾ ਕੇ 2500 ਰੁਪਏ ਕਰਨਾ, ਬੁਢਾਪਾ ਪੈਨਸ਼ਨ 2500 ਰੁਪਏ ਮਹੀਨਾਂ ਕਰਨੀ ਤੇ ਸ਼ਗਨ ਸਕੀਮ ਤਹਿਤ ਰਾਸ਼ੀ 51 ਹਜ਼ਾਰ ਰੁਪਏ ਕਰਨੀ ਤੇ ਬੇਘਰਾਂ ਨੁੰ ਘਰ ਦੇਣ ਦਾ ਵਾਅਦਾ ਵੀ ਸ਼ਾਮਲ ਸੀ। ਉਹਨਾਂ ਕਿਹਾ ਕਿ ਇਹਨਾਂ ਵਿਚੋਂ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ।
ਸ੍ਰੀ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਘਰ ਘਰ ਨਸ਼ੇ ਵਿਕਾ ਕੇ ਲੋਕਾਂ ਦੀਆਂ ਆਉਂਦੀਆਂ ਪੀੜੀਆਂ ਹੀ ਖਤਮ ਕਰ ਦਿੱਤੀਆਂ ਹਨ। ਸ੍ਰੀ ਬਿਕਰਮ ਸਿੰਘ ਮਜੀਠੀਆ ਨੇ ਦੱਸਿਆ ਕਿ ਕਿਵੇਂ ਕਾਂਗਰਸ ਸਰਕਾਰ ਸੁਪਰੀਮ ਕੋਰਟ ਵਿਚ ਗੈਂਗਸਟਰ ਮੁਖਤਾਰ ਅੰਸਾਰੀ ਦਾ ਬਚਾਅ ਕਰ ਰਹੀ ਹੈ ਤੇ ਉਸ ਨੂੰ ਉੱਤਰ ਪ੍ਰਦੇਸ਼ ਭੇਜੇ ਜਾਣ ਦਾ ਵਿਰੋਧ ਕਰ ਰਹੀ ਹੈ ਤੇ ਸੂਬੇ ਵਿਚ ਅਮਨ ਕਾਨੂੰਨ ਦੀ ਵਿਵਸਥਾ ਠੀਕ ਕਰਨ ਵਾਲੇ ਪਾਸੇ ਧਿਆਨ ਨਹੀਂ ਦੇ ਰਹੀ।

Related posts

31 ਮਾਰਚ ਤੱਕ ਪੰਜਾਬ ਦੇ ਸਾਰੇ ਸਕੂਲ ਕਾਲਜ ਰਹਿਣਗੇ ਬੰਦ

Sanjhi Khabar

ਕਿਸਾਨ ਆਗੂਆਂ ਨੇ ਕੀਤਾ ਵੱਡਾ ਦਾਅਵਾ: ਦੋਗਲਾ ਬੰਦਾ ਕੇਜਰੀਵਾਲ, ਪਹਿਲੋਂ ਖੇਤੀ ਕਾਨੂੰਨਾਂ ਦੇ ਹੱਕ ‘ਚ ਸੀ

Sanjhi Khabar

ਸ੍ਰੀ ਦਰਬਾਰ ਸਾਹਿਬ ਵਿਖੇ ਸ੍ਰੀ ਗੁਰੂ ਅਰਜੁਨ ਦੇਵ ਜੀ ਦਾ ਮਨਾਇਆ ਗਿਆ ਸ਼ਹੀਦੀ ਪੁਰਬ, ਸੰਗਤਾਂ ਨੇ ਲਗਾਈਆਂ ਠੰਡੇ-ਮਿੱਠੇ ਜਲ ਦੀਆਂ ਛਬੀਲਾਂ

Sanjhi Khabar

Leave a Comment