18.6 C
Los Angeles
May 19, 2024
Sanjhi Khabar
Chandigarh New Delhi ਰਾਸ਼ਟਰੀ ਅੰਤਰਰਾਸ਼ਟਰੀ

ਕੇਂਦਰੀ ਕੈਬਨਿਟ ਨੇ ਫੂਡ ਪ੍ਰੋਸੈਸਿੰਗ ਉਦਯੋਗ ਲਈ ਪੀਐਲਆਈ ਯੋਜਨਾ ਨੂੰ ਦਿੱਤੀ ਮਨਜੂਰੀ

Agency
ਨਵੀਂ ਦਿੱਲੀ, 31 ਮਾਰਚ । ਕੇਂਦਰ ਸਰਕਾਰ ਨੇ ਬੁੱਧਵਾਰ ਨੂੰ ਫੂਡ ਪ੍ਰੋਸੈਸਿੰਗ ਉਦਯੋਗ ਲਈ ਪ੍ਰੋਡਕਸ਼ਨ ਲਿੰਕਡ ਇੰਨਸੈਂਟਿਵ (ਪੀਐਲਆਈ) ਯੋਜਨਾ ਨੂੰ ਮਨਜ਼ੂਰੀ ਦਿੱਤੀ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਕੇਂਦਰੀ ਕੈਬਨਿਟ ਦੀ ਬੈਠਕ ਵਿੱਚ ਖੁਰਾਕ ਪ੍ਰੋਸੈਸਿੰਗ ਉਦਯੋਗ ਲਈ ਪੀ.ਐਲ.ਆਈ. ਯੋਜਨਾ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਕੈਬਨਿਟ ਦੇ ਫੈਸਲੇ ਬਾਰੇ ਜਾਣਕਾਰੀ ਦਿੰਦੇ ਹੋਏ ਕੇਂਦਰੀ ਮੰਤਰੀ ਪ੍ਰਕਾਸ਼ ਜਾਵਡੇਕਰ ਅਤੇ ਰੇਲਵੇ ਮੰਤਰੀ ਪੀਯੂਸ਼ ਗੋਇਲ ਨੇ ਸਾਂਝੀ ਪ੍ਰੈਸ ਕਾਨਫਰੰਸ ਵਿੱਚ ਕਿਹਾ ਕਿ ਪੀਐਲਆਈ ਸਕੀਮ ਤਹਿਤ 10 ਹਜ਼ਾਰ 900 ਕਰੋੜ ਰੁਪਏ ਦੀ ਸਬਸਿਡੀ ਦਿੱਤੀ ਜਾਏਗੀ।

ਕੇਂਦਰੀ ਮੰਤਰੀ ਪੀਯੂਸ਼ ਗੋਇਲ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਦੌਰਾਨ ਲਾਗੂ ਤਾਲਾਬੰਦੀ ਦੇ ਬਾਵਜੂਦ, ਅਨਾਜ ਦੇ ਖੇਤਰ ਨੂੰ ਸਵੈ-ਨਿਰਭਰ ਬਣਾਉਣ ਵਿੱਚ ਕਿਸਾਨਾਂ ਨੇ ਆਪਣਾ ਮਹੱਤਵਪੂਰਨ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਪੀਐਲਆਈ ਸਕੀਮ ਤੋਂ ਕਿਸਾਨਾਂ ਦੀ ਆਮਦਨੀ ਵਿੱਚ ਵਾਧੇ ਨਾਲ ਰੁਜ਼ਗਾਰ ਦੇ ਮੌਕੇ ਵੀ ਵਧਣਗੇ। ਮੋਦੀ ਸਰਕਾਰ ਫੂਡ ਪ੍ਰੋਸੈਸਿੰਗ ਉਦਯੋਗ ਨੂੰ ਉਤਸ਼ਾਹਤ ਕਰਨ ਲਈ ਵਚਨਬੱਧ ਹੈ।

ਰੇਲਵੇ ਮੰਤਰੀ ਨੇ ਕਿਹਾ ਕਿ ਆਉਣ ਵਾਲੇ ਸਾਲਾਂ ਵਿੱਚ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਦੇ ਤਰੀਕੇ ਲੱਭੇ ਜਾ ਰਹੇ ਹਨ। ਨਾਲ ਹੀ, ਵੱਖ-ਵੱਖ ਤਰੀਕਿਆਂ ਨਾਲ ਰੁਜ਼ਗਾਰ ਅਤੇ ਆਮਦਨੀ ਵਧਾਉਣ ਦੇ ਯਤਨ ਕੀਤੇ ਜਾ ਰਹੇ ਹਨ।

Related posts

ਸਮਰਾਲਾ: ਪ੍ਰੇਮੀ ਨਾਲ ਮਿਲ ਕੇ ਕੀਤਾ ਪਤੀ ਦਾ ਕਤਲ, ਪਤਨੀ ਸਮੇਤ 4 ਕਾਬੂ

Sanjhi Khabar

ਪੰਜਾਬ ਦੀ ਸਿਆਸਤ ਵਿੱਚ ਨਵੀਂ ਸਿਆਸੀ ਜਥੇਬੰਦੀ ‘ਕਿਰਤੀ ਕਿਸਾਨ ਸ਼ੇਰੇ-ਪੰਜਾਬ’ ਪਾਰਟੀ ਦਾ ਉਭਾਰ

Sanjhi Khabar

ਰੂਸੀ ਵੈਕਸੀਨ ਦੀ ਕੀਮਤ ਨਿਰਧਾਰਤ, 995 ਰੁਪਏ ‘ਚ ਮਿਲੇਗਾ ਇਕ ਖੁਰਾਕ

Sanjhi Khabar

Leave a Comment