15.8 C
Los Angeles
May 16, 2024
Sanjhi Khabar
Chandigarh Politics

ਸੁਖਪਾਲ ਖਹਿਰਾ ਸਮੇਤ ਤਿੰਨ ਵਿਧਾਇਕ ਕਾਂਗਰਸ ਪਾਰਟੀ ‘ਚ ਸ਼ਾਮਿਲ, ਕੈਪਟਨ ਅਮਰਿੰਦਰ ਨੇ ਕੀਤਾ ਸਵਾਗਤ

Parmeet Mitha
ਚੰਡੀਗੜ੍ਹ- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਦਿੱਲੀ ਰਵਾਨਾ ਹੋਣ ਤੋਂ ਪਹਿਲਾਂ ਸੁਖਪਾਲ ਸਿੰਘ ਖਹਿਰਾ ਵਿਧਾਇਕ ਅਤੇ ਸਾਬਕਾ ਵਿਰੋਧੀ ਧਿਰ ਦੇ ਨੇਤਾ ਅਤੇ ਉਨ੍ਹਾਂ ਦੇ ਆਮ ਆਦਮੀ ਪਾਰਟੀ ਦੇ ਸਾਥੀ ਵਿਧਾਇਕ ਜਗਦੇਵ ਸਿੰਘ ਕਮਾਲੂ, ਵਿਧਾਇਕ ਮੌੜ ਅਤੇ ਪਿਰਮਲ ਸਿੰਘ ਧੌਲਾ, ਵਿਧਾਇਕ ਭਦੌੜ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ।
ਉਹਨਾ ਨੇ ਦੱਸਿਆ ਕਿ ਉਕਤ ਤਿੰਨ ਸੀਨੀਅਰ ਨੇਤਾਵਾਂ ਨੂੰ ਸ਼ਾਮਲ ਕਰਨ ਲਈ ਏ.ਆਈ.ਸੀ.ਸੀ. ਪ੍ਰਧਾਨ ਸ਼੍ਰੀਮਤੀ ਸੋਨੀਆ ਗਾਂਧੀ ਜੀ ਦੁਆਰਾ ਪ੍ਰਵਾਨਗੀ ਦਿੱਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਏਆਈਸੀਸੀ ਦੇ ਜਨਰਲ ਸੱਕਤਰ (ਇੰਚਾਰਜ ਪੰਜਾਬ) ਸ੍ਰੀ ਹਰੀਸ਼ ਰਾਵਤ ਜੀ ਅਤੇ ਪ੍ਰਦੇਸ਼ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਜੀ ਤਿੰਨ ਮੈਂਬਰੀ ਕਮੇਟੀ ਨਾਲ ਦਿੱਲੀ ਵਿਖੇ ਵਿਚਾਰ ਵਟਾਂਦਰੇ ਵਿੱਚ ਰੁੱਝੇ ਹੋਏ ਹਨ ਤਾਂ ਉਨ੍ਹਾਂ ਤੋਂ ਆਸ਼ੀਰਵਾਦ ਕੁੱਝ ਦਿਨਾਂ ਵਿੱਚ ਲਿਆ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਪੱਕੀ ਰਾਏ ਹੈ ਕਿ ਸ੍ਰੀ ਖਹਿਰਾ ਅਤੇ ਉਨ੍ਹਾਂ ਦੇ ਸਾਥੀਆਂ ਦੇ ਸ਼ਾਮਲ ਹੋਣ ਨਾਲ ਕਾਂਗਰਸ ਪਾਰਟੀ ਹੋਰ ਮਜ਼ਬੂਤ ​​ਹੋਵੇਗੀ। ਅੱਜ ਚੰਡੀਗੜ੍ਹ ਵਿਖੇ ਸਧਾਰਣ ਸ਼ਿਰਕਤ ਸਮਾਰੋਹ ਦੌਰਾਨ, ਪਟਿਆਲਾ ਤੋਂ ਸੰਸਦ ਮੈਂਬਰ ਸ੍ਰੀਮਤੀ ਪ੍ਰਨੀਤ ਕੌਰ ਜੀ ਵੀ ਮੌਜੂਦ ਸਨ ਜਿਨ੍ਹਾਂ ਨੇ ਕਿਹਾ ਕਿ ਹਾਲ ਹੀ ਵਿੱਚ ਸ਼ਾਮਲ ਹੋਏ ਵਿਧਾਇਕ ਪਾਰਟੀ ਨੂੰ ਹੋਰ ਮਜਬੂਤ ਕਰਨਗੇ।

Related posts

ਕੋਟਕਪੂਰਾ ਗੋਲੀ ਕਾਂਡ ਦੀ ਸਹੀ ਜਾਂਚ ਲਈ ਪ੍ਰਕਾਸ ਸਿੰਘ ਬਾਦਲ ਦਾ ਨਾਰਕੋ ਟੈਸਟ ਜਰੂਰੀ: ਕੁਲਤਾਰ ਸਿੰਘ ਸੰਧਵਾਂ

Sanjhi Khabar

ਮੌਸਮ ਵਿਭਾਗ ਵਲੋਂ ਭਾਰੀ ਮੀਂਹ ਦਾ ਅਲਰਟ

Sanjhi Khabar

CM ਨੇ ਸਿਹਤ ਵਿਭਾਗ ਨੂੰ ਹਸਪਤਾਲਾਂ ‘ਚ ਬਲੈਕ ਫੰਗਸ ਦੀਆਂ ਦਵਾਈਆਂ ਦੀਯਕੀਨੀ ਬਣਾਉਣ ਲਈ ਆਖਿਆ

Sanjhi Khabar

Leave a Comment