14.9 C
Los Angeles
May 15, 2024
Sanjhi Khabar
Chandigarh Politics

ਪੰਜਾਬ ‘ਚ ਬਦਲੀਆਂ/ਤਾਇਨਾਤੀਆਂ ‘ਤੇ 20 ਜੂਨ ਤੱਕ ਮੁਕੰਮਲ ਰੋਕ

Parmeet Mitha
ਚੰਡੀਗੜ੍ਹ- ਪੰਜਾਬ ਸਰਕਾਰ ਵਲੋਂ ਬਦਲੀਆਂ/ਤਾਇਨਾਤੀਆਂ ‘ਤੇ 20 ਜੂਨ ਤੱਕ ਮੁਕੰਮਲ ਰੋਕ ਲਗਾ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇਕ ਬੁਲਾਰੇ ਨੇ ਦੱਸਿਆ ਕਿ ਪ੍ਰਸੋਨਲ ਵਿਭਾਗ ਵਲੋਂ 30-04-2021 ਨੂੰ ਪੰਜਾਬ ਰਾਜ ਦੇ ਵਿਭਾਗਾਂ/ਅਦਾਰਿਆਂ ਵਿੱਚ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਦੀਆਂ ਆਮ ਬਦਲੀਆਂ ਅਤੇ ਤਾਇਨਾਤੀਆਂ ਦਾ ਸਮਾਂ 31-05-2021 ਤੱਕ ਰੱਖਿਆ ਗਿਆ ਸੀ।

ਉਹਨਾਂ ਅੱਗੇ ਦੱਸਿਆ ਕਿ 27-05-2021 ਨੂੰ ਇਕ ਹੋਰ ਪੱਤਰ ਰਾਹੀਂ ਕੋਵਿਡ ਦੀ ਸਥਿਤੀ ਦੇ ਮੱਦੇਨਜ਼ਰ ਬਦਲੀਆਂ/ਤਾਇਨਾਤੀਆਂ ‘ਤੇ ਮਿਤੀ 05-06-2021 ਤੱਕ ਰੋਕ ਲਗਾਈ ਗਈ ਸੀ। ਹੁਣ ਸਰਕਾਰ ਵੱਲੋਂ ਇਸ ਮਾਮਲੇ ਨੂੰ ਮੁੜ ਤੋਂ ਵਿਚਾਰਦੇ ਹੋਏ ਇਹ ਫੈਸਲਾ ਲਿਆ ਗਿਆ ਹੈ ਕਿ ਕੋਵਿਡ ਦੀ ਮਹਾਮਾਰੀ ਦੇ ਮੱਦੇਨਜ਼ਰ ਬਦਲੀਆਂ/ਤਾਇਨਾਤੀਆਂ ‘ਤੇ 20-06-2021 ਤੱਕ ਮੁਕੰਮਲ ਰੋਕ ਹੋਵੇਗੀ।
ਬੁਲਾਰੇ ਅਨੁਸਾਰ ਜਿਹੜੇ ਪ੍ਰਬੰਧਕੀ ਵਿਭਾਗਾਂ ਵੱਲੋਂ ਬਦਲੀਆਂ/ਤਾਇਨਾਤੀਆਂ ਦੇ ਹੁਕਮ ਕੀਤੇ ਜਾ ਚੁੱਕੇ ਹਨ, ਉਹ ਵੀ 20-06-2021 ਤੱਕ ਰੋਕ ਵਿੱਚ ਰੱਖੀਆਂ ਜਾਣਗੀਆਂ।

Related posts

ਬਿਕਰਮ ਮਜੀਠੀਆ ਪਹੁੰਚੇ ਸਟੇਟ ਕ੍ਰਾਈਮ ਬ੍ਰਾਂਚ, ਵਿਸ਼ੇਸ਼ ਜਾਂਚ ਟੀਮ ਨੇ ਕੀਤੀ ਪੁੱਛਗਿੱਛ

Sanjhi Khabar

ਆਮ ਆਦਮੀ ਪਾਰਟੀ ਨੇ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਛੇਵੀਂ ਸੂਚੀ ਐਲਾਨੀ

Sanjhi Khabar

ਕਿਸਾਨਾਂ ਦੇ ਚੋਣ ਲੜਨ ਨਾਲ ਆਮ ਆਦਮੀ ਪਾਰਟੀ ਨੂੰ ਹੋਵੇਗਾ ਨੁਕਸਾਨ, ਕੇਜਰੀਵਾਲ ਨੇ ਕਬੂਲੀ ਗੱਲ

Sanjhi Khabar

Leave a Comment