20.3 C
Los Angeles
April 29, 2024
Sanjhi Khabar
Chandigarh Crime News Mohali

ਸਿੱਖਿਆ ਵਿਭਾਗ ਦਾ ਜੂਨੀਅਰ ਸਹਾਇਕ ਇੱਕ ਲੱਖ ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

Gurwinder Singh Mohali
Mohali : ਮੋਹਾਲੀ ਵਿਜੀਲੈਂਸ ਬਿਊਰੋ ਵੱਲੋਂ ਸਿੱਖਿਆ ਵਿਭਾਗ ਵਿੱਚ ਭ੍ਰਿਸ਼ਟ ਜੂਨੀਅਰ ਸਹਾਇਕ ਨੂੰ ਰੰਗੇ ਹੱਥੀਂ ਕਾਬੂ ਕੀਤਾ ਹੈ, ਜੋਕਿ ਕੰਮ ਕਰਨ ਲਈ ਲੋਕਾਂ ਤੋਂ ਪੈਸੇ ਲੈਂਦਾ ਸੀ। ਜੂਨੀਅਰ ਸਹਾਇਕ ਪ੍ਰਿਤਪਾਲ ਸਿੰਘ ਨੂੰ ਇੱਕ ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਦੋ ਗਵਾਹਾਂ ਦੀ ਹਾਜ਼ਰੀ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਸ ਸੰਬੰਧੀ ਡੀ. ਐੱਸ. ਪੀ. ਹਰਵਿੰਦਰਪਾਲ ਸਿੰਘ ਨੇ ਦੱਸਿਆ ਕਿ ਮੁਲਜ਼ਮ ਪ੍ਰਿਤਪਾਲ ਸਿੰਘ ਇਸ ਵਿਭਾਗ ਦੇ ਇਕ ਹੋਰ ਮੁਲਾਜ਼ਮ ਕਰਮਜੀਤ ਸਿੰਘ ਦੀ ਬਕਾਇਆ ਰਕਮ ਜਾਰੀ ਕਰਵਾਉਣ ਬਦਲੇ ਸਾਢੇ ਤਿੰਨ ਲੱਖ ਰੁਪਏ ਰਿਸ਼ਵਤ ਮੰਗ ਰਿਹਾ ਸੀ।
ਇਸ ਸੰਬੰਧੀ ਈਟੀਟੀ ਅਧਿਆਪਕ ਕਰਮਜੀਤ ਸਿੰਘ ਮੁਹਾਲੀ ਨੇ ਵਿਜੀਲੈਂਸ ਵਿਭਾਗ ਵਿੱਚ ਸ਼ਿਕਾਇਤ ਦਿੱਤੀ ਸੀ, ਜਿਸ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ। ਮੁਲਜ਼ਮ ਦੇ ਖ਼ਿਲਾਫ਼ ਵਿਜੀਲੈਂਸ ਥਾਣਾ ਮੁਹਾਲੀ ਵਿੱਚ ਕੇਸ ਦਰਜ ਕੀਤਾ ਗਿਆ ਹੈ।
ਪ੍ਰਿਤਪਾਲ ਸਿੰਘ ਬੀਤੀ ਰਾਤ ਈਟੀਟੀ ਅਧਿਆਪਕ ਕਰਮਜੀਤ ਸਿੰਘ ਦੇ ਘਰ ਰਿਸ਼ਵਤ ਦੇ ਪੈਸੇ ਲੈਣ ਲਈ ਪਹੁੰਚਿਆ ਸੀ। ਇਸ ਸੰਬੰਧੀ ਵਿਜੀਲੈਂਸ ਵਿਭਾਗ ਨੂੰ ਪਹਿਲਾਂ ਹੀ ਸੂਚਿਤ ਕਰ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਡੀ.ਐਸ.ਪੀ ਹਰਵਿੰਦਰ ਪਾਲ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਉਸ ਨੂੰ ਰਿਸ਼ਵਤ ਲੈਂਦੇ ਹੋਏ ਗ੍ਰਿਫਤਾਰ ਕਰ ਲਿਆ।

Related posts

ਸੂਬਿਆਂ ‘ਤੇ ਭਾਰੂ ਪੈਣ ਦੀਆਂ ਕੋਸ਼ਿਸ਼ਾਂ ਲਈ ਮੁੱਖ ਮੰਤਰੀ ਵੱਲੋਂ ਕੇਂਦਰ ਸਰਕਾਰ ਦੀ ਆਲੋਚਨਾ, ਕਿਸਾਨਾਂ ਤੇ ਆੜ੍ਹਤੀਆਂ ਲਈ ਹਮਾਇਤ ਦੁਹਰਾਈ

Sanjhi Khabar

Happy Holi To All Readers & Friends

Sanjhi Khabar

ਪੰਜਾਬ ਸਰਕਾਰ ਨੇ 13225 ਸਰਕਾਰੀ ਸਕੂਲ ਸਮਾਰਟ ਸਕੂਲ ਬਣਾਏ

Sanjhi Khabar

Leave a Comment