22 C
Los Angeles
May 3, 2024
Sanjhi Khabar
Chandigarh Politics ਸਾਡੀ ਸਿਹਤ

ਕੋਵਿਡ ਦੀ ਤੀਜੀ ਲਹਿਰ ਦੋ ਮਹੀਨਿਆਂ ਬਾਅਦ ਪੰਜਾਬ ‘ਚ ਆ ਸਕਦੀ ਹੈ, ਨਜਿੱਠਣ ਲਈ ਪੂਰੀ ਤਰ੍ਹਾਂ ਸਰਕਾਰ

Raj Verma
ਚੰਡੀਗੜ੍ਹ : ਕੋਵਿਡ ਦੀ ਤੀਜੀ ਲਹਿਰ ਦੋ ਮਹੀਨਿਆਂ ਬਾਅਦ ਪੰਜਾਬ ਵਿਚ ਆ ਸਕਦੀ ਹੈ। ਪੰਜਾਬ ਸਰਕਾਰ ਦਾ ਦਾਅਵਾ ਹੈ ਕਿ ਸਰਕਾਰ ਤੀਜੇ ਲਹਿਰ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ। ਸਰਕਾਰ ਨੇ ਮੰਨਿਆ ਕਿ ਦੂਜੀ ਲਹਿਰ ਵਿਚ ਕੁਝ ਕਮੀਆਂ ਸਾਹਮਣੇ ਆਈਆਂ ਸਨ ਪਰ ਹੁਣ ਸਰਕਾਰ ਪੂਰੀ ਤਰ੍ਹਾਂ ਤਿਆਰ ਹੈ। ਸਰਕਾਰ ਨੇ ਟੈਸਟਿੰਗ ਅਤੇ ਸਿਖਲਾਈ ਲਈ ਰਾਸ਼ਟਰੀ ਵਾਇਰਲੌਜੀ ਨਾਲ ਸਮਝੌਤੇ ‘ਤੇ ਹਸਤਾਖਰ ਕੀਤੇ ਹਨ। ਖ਼ਬਰ ਅੱਪਡੇਟ ਹੋ ਰਹੀ ਹੈ।

ਡਾਕਟਰੀ ਸਿੱਖਿਆ ਅਤੇ ਖੋਜ ਵਿਭਾਗ, ਪੰਜਾਬ ਵੱਲੋਂ ਨੈਸ਼ਨਲ ਇੰਸਟੀਚਿਊਟ ਆਫ਼ ਵਾਈਰੋਲੋਜੀ ਨਾਲ ਸਮਝੌਤਾ ਸਹੀਬੱਧ

ਪੰਜਾਬ ਦੇ ਡਾਕਟਰੀ ਸਿੱਖਿਆ ਅਤੇ ਖੋਜ ਵਿਭਾਗ ਵੱਲੋਂ ਅੱਜ ਇੱਥੇ ਚੰਡੀਗੜ੍ਹ ਸਥਿਤ ਪੰਜਾਬ ਭਵਨ ਵਿਖੇ ਦੇਸ਼ ਦੀ ਮਾਣਮੱਤੀ ਸੰਸਥਾ ਨੈਸ਼ਨਲ ਇੰਸਟੀਚਿਊਟ ਆਫ਼ ਵਾਈਰੋਲੋਜੀ (ਐਨ.ਆਈ.ਵੀ.), ਪੁਣੇ ਨਾਲ ਮੈਮੋਰੰਡਮ ਆਫ਼ ਅੰਡਰਸਟੈਂਡਿੰਗ ਨੂੰ ਸਹੀਬੱਧ ਕੀਤਾ ਗਿਆ। ਇਸ ਸਮਝੌਤੇ ‘ਤੇ ਡਾਕਟਰੀ ਸਿੱਖਿਆ ਵਿਭਾਗ ਦੇ ਡਾਇਰੈਕਟਰ ਡਾ. ਸੁਜਾਤਾ ਸ਼ਰਮਾ ਅਤੇ ਐਨ.ਆਈ.ਵੀ., ਪੁਣੇ ਦੇ ਡਾਇਰੈਕਟਰ ਡਾ. ਪ੍ਰਿਯਾ ਅਬਰਾਹਮ ਵੱਲੋਂ ਪੰਜਾਬ ਦੇ ਡਾਕਟਰੀ ਸਿੱਖਿਆ ਅਤੇ ਖੋਜ ਬਾਰੇ ਮੰਤਰੀ ਓਮ ਪ੍ਰਕਾਸ਼ ਸੋਨੀ, ਡਾਕਟਰੀ ਸਿੱਖਿਆ ਅਤੇ ਖੋਜ ਵਿਭਾਗ ਦੇ ਪ੍ਰਮੁੱਖ ਸਕੱਤਰ ਅਲੋਕ ਸ਼ੇਖਰ ਦੀ ਹਾਜ਼ਰੀ ਵਿੱਚ ਹਸਤਾਖਰ ਕੀਤੇ ਗਏ।

Related posts

17 ਦਿਨ ਪਹਿਲਾਂ ਪੰਜਾਬ ਪਹੁੰਚਿਆ ਮਾਨਸੂਨ, ਪਿਛਲੇ 24 ਸਾਲਾਂ ‘ਚ ਇਹ ਦੂਜੀ ਵਾਰ ਹੋਇਆ

Sanjhi Khabar

ਸਾਡਾ ‘ਭਾਰਤ ਬੰਦ’ ਸਫਲ ਰਿਹਾ, ਸਰਕਾਰ ਨਾਲ ਗੱਲਬਾਤ ਲਈ ਤਿਆਰ ਹਾਂ, ਪਰ ਗੱਲਬਾਤ ਨਹੀਂ ਹੋ ਰਹੀ’ ਰਾਕੇਸ ਟਿਕੈਤ

Sanjhi Khabar

ਮਸ਼ਹੂਰ ਗਾਇਕ ਦਲੇਰ ਮਹਿੰਦੀ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ

Sanjhi Khabar

Leave a Comment