20 C
Los Angeles
May 19, 2024
Sanjhi Khabar
Agriculture Bathinda Protest

ਮਿੰਨੀ ਸੈਕਟਰੀਏਟ ਦੇ ਕੀਤੇ ਜਾ ਰਹੇ ਘਿਰਾਓ ਸਬੰਧੀ ਤਿਆਰੀਆਂ ਦਾ ਕਿਸਾਨ ਆਗੂਆਂ ਨੇ ਜਾਇਜਾ ਲਿਆ

ਬਠਿੰਡਾ 24 ਅਕਤੂਬਰ (ਵੀਰਪਾਲ ਕੌਰ  )  ਬਠਿੰਡਾ ਦੇ ਮਿੰਨੀ ਸੈਕਟਰੀਏਟ ਦੇ ਕੀਤੇ ਜਾ ਰਹੇ ਘਿਰਾਓ ਸਬੰਧੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਮੀਟਿੰਗ ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਹਾਜੀ ਰਤਨ ਸਾਹਿਬ ਵਿਖੇ  ਹੋਈ ਜਿਸ ਵਿੱਚ ਤਿਆਰੀਆਂ ਦਾ ਜਾਇਜਾ ਲਿਆ ਗਿਆ  । ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ ਨੇ ਦੱਸਿਆ ਕਿ ਕੱਲ ਨੂੰ ਹਜਾਰਾਂ ਕਿਸਾਨ ਪਰਿਵਾਰਾਂ ਸਮੇਤ ਸਰਕਾਰ ਵਲੋਂ  ਲਾਈਆਂ ਰੋਕਾਂ ਤੋੜ ਕੇ ਮਿੰਨੀ ਸਕੱਤਰੇਤ ਦਾ ਅਣਮਿੱਥੇ ਸਮੇਂ ਦਾ ਘਿਰਾਓ ਕਰਨਗੇ ।ਮੀਟਿੰਗ ਵਿੱਚ ਸ਼ਾਮਲ ਹੋਏ ਜ਼ਿਲ੍ਹਿਆਂ ਤੋਂ ਰਿਪੋਰਟਾਂ ਮੁਤਾਬਕ  ਨਰਮਾ ਅਤੇ ਹੋਰ ਫਸਲਾਂ ਦੇ ਖ਼ਰਾਬੇ ਕਾਰਨ ਹੋਏ ਆਰਥਿਕ ਨੁਕਸਾਨ ਸਬੰਧੀ ਮੁਆਵਜ਼ੇ ਦੇਣ ਤੋਂ  ਪੰਜਾਬ ਸਰਕਾਰ ਵੱਲੋਂ   ਵੱਟੀ ਮੁਜਰਮਾਨਾ ਚੁੱਪ ਖ਼ਿਲਾਫ਼ ਕਿਸਾਨਾਂ ਮਜ਼ਦੂਰਾਂ ਵਿੱਚ ਗੁੱਸਾ ਬਹੁਤ ਵਧਿਆ ਹੋਇਆ ਹੈ ਜੋ ਕਿ ਕੱਲ੍ਹ ਨੂੰ   ਪਹੁੰਚ ਰਹੇ ਕਿਸਾਨਾਂ , ਮਜ਼ਦੂਰਾਂ,ਨੌਜਵਾਨਾਂ  ਅਤੇ ਔਰਤਾਂ ਦੇ ਵਿਸਾਲ ਇਕੱਠ  ਰਾਹੀਂ    ਬਠਿੰਡਾ ਦੀਆਂ ਸੜਕਾਂ ਤੇ ਦਿੱਸੇਗਾ ।  ਉਨ੍ਹਾਂ ਕਿਹਾ ਕਿ ਪਹਿਲਾਂ ਤੋਂ  ਹੀ ਆਰਥਕ ਨੁਕਸਾਨ ਝੱਲ ਰਹੇ ਕਿਸਾਨਾਂ ਤੇ ਕੱਲ੍ਹ  ਆਏ ਭਾਰੀ  ਮੀਂਹ ਨੇ ਝੋਨੇ ਦੀ ਫ਼ਸਲ ਦਾ ਬਹੁਤ ਨੁਕਸਾਨ ਕੀਤਾ ਹੈ  ।  ਮੀਟਿੰਗ ਵਿਚ ਸ਼ਾਮਲ ਆਗੂਆਂ ਨੇ  ਕਿਹਾ ਕਿ ਗੁਲਾਬੀ ਸੁੰਡੀ ਕਾਰਨ ਹੋਏ ਨਰਮੇ ਦੇ ਖਰਾਬੇ ਦਾ ਮੁਆਵਜ਼ਾ ਸੱਠ ਹਜ਼ਾਰ ਰੁਪਏ ਪ੍ਰਤੀ ਏਕੜ ਅਤੇ ਮਜ਼ਦੂਰਾਂ ਨੂੰ ਰੁਜ਼ਗਾਰ ਉਜਾੜਾ ਭੱਤਾ ਤੀਹ ਹਜ਼ਾਰ ਰੁਪਏ ਪ੍ਰਤੀ ਪਰਿਵਾਰ ਦਿੱਤਾ ਜਾਵੇ  , ਮਾੜੇ ਬੀਜ ਸਪਰੇਅ ਵੇਚਣ ਵਾਲੀਆਂ ਕੰਪਨੀਆਂ ਅਤੇ ਉਨ੍ਹਾਂ ਨਾਲ ਮਿਲੀਭੁਗਤ ਵਾਲੇ ਖੇਤੀਬਾੜੀ ਅਫ਼ਸਰਾਂ ਤੇ ਹੋਰ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ  ,ਹੋਰ ਕੁਦਰਤੀ ਕਾਰਨਾਂ ਕਰਕੇ  ਹੋਏ ਫ਼ਸਲਾਂ ਦੇ ਖ਼ਰਾਬੇ ਦਾ  ਮੁਆਵਜ਼ਾ ਸੱਠ ਹਜਾਰ ਰੁਪਏ ਪ੍ਰਤੀ ਏਕੜ  ਦਿੱਤਾ ਜਾਵੇ  , ਫ਼ਸਲਾਂ ਦੇ ਖ਼ਰਾਬੇ ਕਾਰਨ ਹੋਏ ਆਰਥਿਕ ਨੁਕਸਾਨ ਨੂੰ  ਨਾ ਸਹਾਰਦੇ ਹੋਏ ਖੁਦਕੁਸ਼ੀ ਕਰ ਗਏ ਕਿਸਾਨਾਂ ਮਜ਼ਦੂਰਾਂ ਦੇ ਪੀੜਤ ਪਰਿਵਾਰਾਂ ਨੂੰ ਦਸ – ਦਸ ਲੱਖ ਰੁਪਏ ਮੁਆਵਜਾ ਦਿੱਤਾ ਜਾਵੇ  ,ਇੱਕ ਜੀਅ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ ਅਤੇ ਉਨ੍ਹਾਂ ਸਿਰ ਚੜ੍ਹਿਆ ਸਾਰਾ ਕਰਜ਼ਾ ਖਤਮ  ਕੀਤਾ ਜਾਵੇ ।ਉਨ੍ਹਾਂ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇ ਉਨ੍ਹਾਂ ਨੇ ਮੰਗਾਂ ਤੁਰੰਤ ਨਾ ਮੰਨੀਆਂ  ਤਾਂ ਉਹ ਆਉਣ ਵਾਲੇ ਦਿਨਾਂ ਵਿੱਚ ਆਪਣੇ  ਸਿਆਸੀ  ਨੁਕਸਾਨ ਅਤੇ ਕਿਸਾਨਾਂ ਮਜ਼ਦੂਰਾਂ ਦੇ ਗੁੱਸੇ ਦਾ ਸਾਹਮਣਾ ਕਰਨ ਲਈ ਤਿਆਰ ਰਹੇ  ।ਮੀਟਿੰਗ ਵਿੱਚ ਜ਼ਿਲ੍ਹਾ ਬਠਿੰਡਾ ਤੋਂ ਹਰਜਿੰਦਰ ਸਿੰਘ ਬੱਗੀ, ਮੋਠੂ ਸਿੰਘ ਕੋਟੜਾ, ਜ਼ਿਲ੍ਹਾ ਮਾਨਸਾ ਤੋਂ ਰਾਮ ਸਿੰਘ ਭੈਣੀਬਾਘਾ, ਜ਼ਿਲ੍ਹਾ ਫ਼ਾਜ਼ਿਲਕਾ ਤੋਂ ਗੁਰਭੇਜ ਸਿੰਘ ,ਜ਼ਿਲ੍ਹਾ ਮੁਕਤਸਰ ਸਾਹਿਬ ਤੋਂ ਗੁਰਭਗਤ ਸਿੰਘ ਭਲਾਈਆਣਾ, ਜ਼ਿਲ੍ਹਾ ਸੰਗਰੂਰ ਤੋਂ ਜਗਤਾਰ ਸਿੰਘ ਕਾਲਾ ਝਾੜ  ,ਜਿਲ੍ਹਾ ਫਰੀਦਕੋਟ ਤੋਂ ਨੱਥਾ ਸਿੰਘ ਰੋੜੀਕਪੂਰਾ, ਜਿਲ੍ਹਾ ਮੋਗਾ ਦੇ ਆਗੂ ਜੰਗੀਰ ਸਿੰਘ ਅਤੇ ਜਿਲ੍ਹਾ ਬਰਨਾਲਾ ਦੇ ਕਿਸਾਨ ਆਗੂ ਵੀ ਸਾਮਲ ਸਨ।

Related posts

ਅਕਾਲੀ ਦਲ ਤੇ ਬਸਪਾ ਵੱਲੋਂ ਸੂਬੇ ਭਰ ‘ਚ PSPCL ਦੇ ਦਫਤਰਾਂ ਮੂਹਰੇ ਰੋਸ ਮੁਜ਼ਾਹਰੇ

Sanjhi Khabar

ਜਦੋਂ ਤੱਕ ਬਿਲ ਵਾਪਸੀ ਨਹੀਂ, ਉਦੋਂ ਤੱਕ ਘਰ ਵਾਪਸੀ ਨਹੀਂ : ਟਿਕੈਤ

Sanjhi Khabar

1 ਅਪ੍ਰੈਲ ਤੋਂ ਪੰਜਾਬ ਦੇ ਕਿਸੇ ਕਿਸਾਨ-ਮਜ਼ਦੂਰ ਨੂੰ ਖ਼ੁਦਕੁਸ਼ੀ ਲਈ ਮਜਬੂਰ ਨਹੀਂ ਹੋਣਾ ਪਵੇਗਾ-ਅਰਵਿੰਦ ਕੇਜਰੀਵਾਲ

Sanjhi Khabar

Leave a Comment