15.4 C
Los Angeles
May 19, 2024
Sanjhi Khabar
Chandigarh

ਆਮ ਆਦਮੀ ਪਾਰਟੀ ਭਗਵੰਤ ਮਾਨ ਨੂੰ ਬਣਾਏਗੀ ਮੁੱਖ ਮੰਤਰੀ ਫੇਸ! ਚੋਣਾਂ ਬਾਰੇ ਐਲਾਨ ਤੋਂ ਬਾਅਦ ਹੀ ਹੋਵੇਗਾ ਐਲਾਨ

ਚੰਡੀਗੜ, 04 ਜਨਵਰੀ (ਸੰਦੀਪ ਸਿੰਘ) :

ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜਰ ਆਮ ਆਦਮੀ ਪਾਰਟੀ ਵੱਲੋਂ ਵੱਡਾ ਐਲਾਨ ਕੀਤਾ ਜਾ ਸਕਦਾ ਹੈ। ਆਮ ਆਦਮੀ ਪਾਰਟੀ ਪੰਜਾਬ ਵਿਧਾਨ ਸਭਾ ਚੋਣਾਂ ‘ਚ ਲੋਕ ਸਭਾ ਮੈਂਬਰ ਭਗਵੰਤ ਮਾਨ ਨੂੰ ਮੁੱਖ ਮੰਤਰੀ ਦੇ ਚਿਹਰੇ ਵਜੋਂ ਪੇਸ ਕਰਨ ਜਾ ਰਹੀ ਹੈ। ਹਾਲਾਂਕਿ ਆਮ ਆਦਮੀ ਪਾਰਟੀ ਭਗਵੰਤ ਮਾਨ ਦੇ ਨਾਂ ਦਾ ਐਲਾਨ ਚੋਣ ਕਮਿਸਨ ਦੇ ਚੋਣਾਂ ਬਾਰੇ ਐਲਾਨ ਤੋਂ ਬਾਅਦ ਹੀ ਕਰੇਗੀ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਪਾਰਟੀ ਨੇ ਵਿਧਾਨ ਸਭਾ ਚੋਣਾਂ ਵਿੱਚ ਭਗਵੰਤ ਮਾਨ ਨੂੰ ਚਿਹਰਾ ਬਣਾਉਣ ਦਾ ਫੈਸਲਾ ਕੀਤਾ ਹੈ। ਭਗਵੰਤ ਮਾਨ ਪੰਜਾਬ ‘ਚ ਆਮ ਆਦਮੀ ਪਾਰਟੀ ਦਾ ਸਭ ਤੋਂ ਵੱਡਾ ਚਿਹਰਾ ਹੈ ਤੇ 2019 ਦੀਆਂ ਲੋਕ ਸਭਾ ਚੋਣਾਂ ‘ਚ ਉਹ ‘ਆਪ‘ ਦੇ ਇਕੱਲੇ ਉਮੀਦਵਾਰ ਸਨ, ਜਿਨਾਂ ਨੂੰ ਜਿੱਤ ਮਿਲੀ ਸੀ। ਭਗਵੰਤ ਮਾਨ 2014 ਵਿਚ ਵੀ ਸੰਗਰੂਰ ਤੋਂ ਵਿਧਾਨ ਸਭਾ ਚੋਣ ਜਿੱਤਣ ਵਿਚ ਸਫਲ ਰਹੇ ਸਨ। ਭਗਵੰਤ ਮਾਨ ਦੇ ਕੱਦ ਨੂੰ ਦੇਖਦੇ ਹੋਏ ਉਨਾਂ ਨੂੰ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦਾ ਪ੍ਰਧਾਨ ਬਣਾਇਆ ਗਿਆ। ਭਗਵੰਤ ਮਾਨ ਦੇ ਸਮਰਥਕ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ‘ਤੇ ਮੁੱਖ ਮੰਤਰੀ ਦਾ ਚਿਹਰਾ ਐਲਾਨਣ ਲਈ ਲਗਾਤਾਰ ਦਬਾਅ ਬਣਾ ਰਹੇ ਹਨ। ਆਮ ਆਦਮੀ ਪਾਰਟੀ ਗਲਤੀ ਨਹੀਂ ਕਰਨਾ ਚਾਹੁੰਦੀ ਭਗਵੰਤ ਮਾਨ ਦੇ ਸਮਰਥਕਾਂ ਨੇ ਆਪਣੇ ਪੰਜਾਬ ਦੌਰਿਆਂ ਦੌਰਾਨ ਅਰਵਿੰਦ ਕੇਜਰੀਵਾਲ ਦੇ ਸਮਰਥਨ ਵਿਚ ਨਾਅਰੇਬਾਜੀ ਕੀਤੀ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ 2017 ਵਾਂਗ ਬਿਨਾਂ ਕਿਸੇ ਚਿਹਰੇ ਦੇ ਮੈਦਾਨ ‘ਚ ਉਤਰਨ ਦੀ ਗਲਤੀ ਨੂੰ ਦੁਹਰਾਉਣਾ ਨਹੀਂ ਚਾਹੁੰਦੀ। ਪੰਜਾਬ ਵਿੱਚ 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ 20 ਸੀਟਾਂ ਜਿੱਤੀਆਂ ਸਨ। ਆਮ ਆਦਮੀ ਪਾਰਟੀ ਦੇ 10 ਵਿਧਾਇਕਾਂ ਨੇ ਜਾਂ ਤਾਂ ਅਸਤੀਫਾ ਦੇ ਦਿੱਤਾ ਹੈ ਜਾਂ ਦੂਜੀਆਂ ਪਾਰਟੀਆਂ ਦਾ ਹਿੱਸਾ ਬਣ ਗਏ ਹਨ। ਇਨਾਂ ‘ਚੋਂ ਕੁਝ ਵਿਧਾਇਕ ਭਗਵੰਤ ਮਾਨ ਦਾ ਸਮਰਥਨ ਵੀ ਕਰ ਚੁੱਕੇ ਹਨ।

Related posts

ਜੇਲ੍ਹ ‘ਚ ਬੰਦ ਰਾਮ ਰਹੀਮ ਦੀ ਸਿਹਤ ਫਿਰ ਵਿਗੜੀ, ਦਿੱਲੀ ਦੇ ਏਮਜ਼ ਹਸਪਤਾਲ ਲਿਆਂਦਾ

Sanjhi Khabar

ਅਕਾਲੀ ਦਲ ਤੇ ਬਸਪਾ ਵੱਲੋਂ ਸੂਬੇ ਭਰ ‘ਚ PSPCL ਦੇ ਦਫਤਰਾਂ ਮੂਹਰੇ ਰੋਸ ਮੁਜ਼ਾਹਰੇ

Sanjhi Khabar

ਅੰਤਰਰਾਸ਼ਟਰੀ ਯਾਤਰੀਆਂ ਨੂੰ ਟੀਕਾਕਰਣ ਨਿਯਮਾਂ ਵਿੱਚ ਦਿੱਤੀ ਢਿੱਲ

Sanjhi Khabar

Leave a Comment