14.8 C
Los Angeles
May 18, 2024
Sanjhi Khabar
Patiala

‘ਆਪ‘ ‘ਚ ਮੱਚਿਆ ਘਮਾਸਾਣ! ਰਾਘਵ ਚੱਢਾ ‘ਤੇ ਟਿਕਟ ਦੇਣ ਲਈ 2 ਤੋਂ 3 ਕਰੋੜ ਰੁਪਏ ਮੰਗਣ ਦੇ ਇਲਜਾਮ

ਪਟਿਆਲਾ, 11 ਜਨਵਰੀ (ਸੰਦੀਪ ਸਿੰਘ) :

ਆਮ ਆਦਮੀ ਪਾਰਟੀ ਅੰਦਰ ਟਿਕਟਾਂ ਦੀ ਵੰਡ ਨੂੰ ਲੈ ਕੇ ਘਮਾਸਾਣ ਛਿੜ ਗਿਆ ਹੈ। ਹੁਣ ਸਮਾਜ ਸੇਵੀ ਸੌਰਭ ਜੈਨ ਨੇ ਆਮ ਆਦਮੀ ਪਾਰਟੀ ਦੇ ਸਹਿ ਇੰਚਾਰਜ ਰਾਘਵ ਚੱਢਾ ਉੱਤੇ ਇਲਜਾਮ ਲਾਏ ਹਨ ਕਿ ਉਨਾਂ ਤੋਂ ਟਿਕਟ ਦੇਣ ਨੂੰ ਲੈ ਕੇ ਪੈਸਿਆਂ ਦੀ ਮੰਗ ਕੀਤੀ ਗਈ ਹੈ। ਸੌਰਭ ਜੈਨ ਨੇ ਪ੍ਰੈੱਸ ਕਾਨਫਰੰਸ ਕਰਦੇ ਹੋਏ ਕਿਹਾ ਕਿ ਆਪ ਪਾਰਟੀ ਦੇ ਦਿੱਲੀ ਤੋਂ ਵਿਧਾਇਕ ਰਾਘਵ ਚੱਢਾ ਵੱਲੋਂ ਉਨਾਂ ਤੋਂ ਪੈਸਿਆਂ ਦੀ ਮੰਗ ਕੀਤੀ ਗਈ ਹੈ। ਉਨਾਂ ਦਾਅਵਾ ਕੀਤਾ ਕਿ ਪਟਿਆਲਾ ਸਹਿਰ ਦੇ ਸੀਟ ਉੱਤੋਂ ਟਿਕਟ ਦੇਣ ਲਈ 2 ਤੋਂ 3 ਕਰੋੜ ਰੁਪਏ ਮੰਗੇ ਗਏ। ਇਸ ਦੇ ਚੱਲਦੇ ਉਨਾਂ ਟਿਕਟ ਨਾ ਲੈ ਪਾਰਟੀ ਤੋਂ ਅਸਤੀਫਾ ਦੇ ਦਿੱਤਾ। ਸੌਰਭ ਜੈਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਆਪਣੇ ਵਰਕਰਾਂ ਦਾ ਘਾਣ ਕਰ ਰਹੀ ਹੈ। ਉਨਾਂ ਨੂੰ ਟਿਕਟ ਦੇਣ ਨੂੰ ਲੈ ਕੇ ਪਾਰਟੀ ਵਿੱਚ ਸਾਮਲ ਕੀਤਾ ਗਿਆ ਸੀ ਪਰ ਹੁਣ ਜਦੋਂ ਉਨਾਂ ਤੋਂ ਪੈਸੇ ਮੰਗੇ ਗਏ, ਉਹ ਇਸ ਪਾਰਟੀ ਤੋਂ ਆਪਣਾ ਅਸਤੀਫਾ ਦੇ ਰਹੇ ਹਨ। ਦੱਸ ਦਈਏ ਕਿ ਪਿਛਲੇ ਕਈ ਦਿਨਾਂ ਤੋਂ ਆਮ ਆਦਮੀ ਪਾਰਟੀ ਉੱਪਰ ਅਜਿਹੇ ਇਲਜਾਮ ਲੱਗ ਰਹੇ ਹਨ। ਇਸ ਬਾਰੇ ‘ਆਪ’ ਪੰਜਾਬ ਦੇ ਬੁਲਾਰੇ ਨੀਲ ਗਰਗ ਨੇ ਕਿਹਾ ਹੈ ਕਿ ਪਾਰਟੀ ਨੇ ਸੂਬੇ ਭਰ ਵਿੱਚ ਸਰਵੇਖਣ ਕਰਵਾਉਣ ਤੋਂ ਬਾਅਦ ਸਾਫ਼-ਸੁਥਰੇ ਤੇ ਇਮਾਨਦਾਰ ਵਿਅਕਤੀਆਂ ਨੂੰ ਟਿਕਟਾਂ ਦਿੱਤੀਆਂ ਹਨ। ਇਸ ਲਈ ਸਥਾਨਕ ਵਰਕਰਾਂ ਨਾਲ ਵੀ ਸਲਾਹ-ਮਸ਼ਵਰਾ ਕੀਤਾ ਗਿਆ ਸੀ। ਉਨਾਂ ਕਿਹਾ ਕਿ ਪਾਰਟੀ ਨੇ ਯੋਗ ਉਮੀਦਵਾਰਾਂ ਨੂੰ ਟਿਕਟ ਦਿੱਤੀ ਹੈ।

Related posts

चिट फंड कंपनी एक्लट ने क्रिप्टो करेंसी Gorkhdhande से लोगों को लूटना शुरू किया

Sanjhi Khabar

ਅਣਪਛਾਤਿਆਂ ਨੇ ਪਟਿਆਲਾ ‘ਚ ਕਾਂਗਰਸੀ ਲੀਡਰ ਨੂੰ ਮਾਰੀਆਂ ਗੋਲੀਆਂ

Sanjhi Khabar

ਪਟਿਆਲਾ ਸ਼ਹਿਰ ਪੂਰੀ ਤਰ੍ਹਾਂ ਬੰਦ, ਭਾਰੀ ਪੁਲਿਸ ਬਲ ਤਾਇਨਾਤ

Sanjhi Khabar

Leave a Comment