15.1 C
Los Angeles
May 17, 2024
Sanjhi Khabar
Chandigarh Crime News Politics

ਪੰਜਾਬ ਸਰਕਾਰ ਦਾ ਕਿਸਾਨ ਵਿਰੋਧੀ ਫੈਸਲਾ, ਕਰਜ ਨਾ ਮੋੜਨ ਤੇ ਹੋਵੇਗੀ ਗਿਰਫਤਾਰੀ

PS Mitha
ਚੰਡੀਗੜ੍ਹ, 20 ਅਪ੍ਰੈਲ : ਸਹਿਕਾਰੀ ਬੈਂਕਾਂ ਦੇ ਕਰਜੇ ਦੀ ਵਸੂਲੀ ਲਈ ਸਹਿਕਾਰੀ ਅਦਾਰਿਆਂ ਨੂੰ ਧਾਰਾ 67 ਏ ਅਧੀਨ ਕਿਸਾਨਾਂ ਦੀ ਗ੍ਰਿਫਤਾਰੀ ਕਰਨ ਲਈ ਪੰਜਾਬ ਸਰਕਾਰ ਨੇ ਵਿਭਾਗ ਦੇ ਕਰਮਚਾਰੀਆਂ ਨੂੰ ਖੁੱਲੀ ਛੁੱਟੀ ਦੇ ਦਿੱਤੀ ਹੈ। ਇਹ ਬਿਆਨ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਵਲੋਂ ਦਿੱਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਦਾ ਕਿਸਾਨਾਂ ਲਈ ਇਹ ਤੋਹਫਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਲੰਬੀ ਜੱਦੋ ਜਹਿਦ ਕਰਨ ਤੋਂ ਬਾਅਦ ਬਰਨਾਲਾ ਸਰਕਾਰ ਵੇਲੇ ਸਹਿਕਾਰੀ ਐਕਟ ਦੀ ਧਾਰਾ 67 ਏ ਸਸਪੈਂਡ ਕਰਵਾਈ ਸੀ। ਇਸ ਧਾਰਾ ਅਧੀਨ ਕਰਜੇ ਵਿੱਚ ਡਿਫਾਲਟਰ ਕਿਸਾਨਾਂ ਕੋਲੋਂ ਕਰਜਾ ਵਸੂਲੀ ਲਈ ਮਾਮਲਾ ਮਾਲ ਵਜੋਂ 67 ਏ ਅਧੀਨ ਗ੍ਰਿਫਤਾਰੀ ਦਾ ਪ੍ਰਾਵਧਾਨ ਹੈ।

ਉਨ੍ਹਾਂ ਕਿਹਾ ਕਿ ਇਸ ਦੇਸ਼ ਵਿੱਚ ਕਿਸਾਨਾਂ ਅਤੇ ਕਾਰਪੋਰੇਟ ਘਰਾਣਿਆਂ ਲਈ ਦੋਹਰੇ ਮਾਪਦੰਡ ਹਨ। ਜੇਕਰ ਕੋਈ ਅਮੀਰ ਕਾਰਪੋਰੇਟ ਦਾ ਮਾਲਕ ਹਜਾਰਾਂ ਕਰੋੜ ਦਾ ਕਰਜਾ ਲੈ ਕੇ ਨਾ ਮੋੜੇ ਅਤੇ ਡਿਫਾਲਟਰ ਹੋ ਜਾਵੇ, ਤਾਂ ਉਨ੍ਹਾਂ ਗ੍ਰਿਫਤਾਰ ਕਰਨ ਲਈ ਕੋਈ ਕਾਨੂੰਨ ਨਹੀਂ। ਲੋਕਾਂ ਦੇ ਸਾਹਮਣੇ ਮੋਹਲ ਚੌਕਸੀ, ਨੀਰਵ ਮੋਦੀ ਵਰਗੇ ਕਈ ਧਨੰਤਰ ਦੇਸ਼ ਦਾ ਅਰਬਾ ਰੁਪਇਆ ਲੈ ਕੇ ਵਿਦੇਸ਼ਾਂ ਵਿੱਚ ਮੌਜ ਲੁੱਟ ਰਹੇ ਹਨ। ਦੂਜੇ ਪਾਸੇ ਕਿਸਾਨਾਂ ਨੂੰ ਇਨਸਾਨ ਹੀ ਨਹੀਂ ਸਮਝਿਆ ਜਾਂਦਾ।

ਪਿਛਲੇ ਦਿਨੀਂ ਕਰਜਾ ਵਸੂਲੀ ਲਈ 67 ਏ ਅਧੀਨ ਜਲਾਲਾਬਾਦ ਵਿੱਚ ਕਾਰਵਾਈ ਕੀਤੀ ਗਈ ਸੀ। ਪਰ ਹੁਣ ਪੰਜਾਬ ਦੇ ਬਹੁਤ ਸਾਰੇ ਥਾਵਾਂ ਉਤੇ ਪੰਜਾਬ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਵੱਲੋਂ ਕਿਸਾਨਾਂ ਦੇ ਵੱਡੀ ਗਿਣਤੀ ਵਿੱਚ ਗ੍ਰਿਫਤਾਰੀ ਵਰੰਟ ਜਾਰੀ ਹੋ ਚੁੱਕੇ ਹਨ। ਜੋ ਕੰਮ ਪਿਛਲੇ 35 ਸਾਲ ਵਿੱਚ ਨਹੀਂ ਹੋਇਆ ਉਹ ਕੰਮ ਭਗਵੰਤ ਮਾਨ ਸਰਕਾਰ ਨੇ ਕਿਸਾਨਾਂ ਦੇ ਵਰੰਟ ਕੱਢ ਕੇ ਕਿਸਾਨਾਂ ਨੂੰ ਨਵਾਂ ਤੋਹਫਾ ਦਿੱਤਾ ਹੈ।

ਰਾਜੇਵਾਲ ਨੇ ਮੰਗ ਕੀਤੀ ਕਿ ਸਰਕਾਰ ਤੁਰੰਤ ਆਪਣਾ ਇਹ ਫੈਸਲਾ ਵਾਪਸ ਲਵੇ ਅਤੇ ਕਿਸਾਨਾਂ ਨੂੰ ਕਰਜਾ ਵਸੂਲੀ ਲਈ ਗ੍ਰਿਫਤਾਰ ਕਰਕੇ ਖੱਜਲ ਖੁਆਰ ਕਰਨਾ ਬੰਦ ਕਰੇ, ਨਹੀਂ ਤਾਂ ਸਰਕਾਰ ਨੂੰ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਵੇਗਾ।

Related posts

85 ਦੇਸ਼ਾਂ ‘ਚ ਫੈਲਿਆ ਕੋਰੋਨਾ ਦਾ ਡੈਲਟਾ ਵੇਰੀਐਂਟ, ਲਿਆ ਸਕਦਾ ਹੈ ਤਬਾਹੀ : WHO

Sanjhi Khabar

ਪੰਜਾਬ ਸਰਕਾਰ ਨੇ ਕੋਵਿਡ ਦੇ ਮੱਦੇਨਜ਼ਰ ਲਿਆ ਵੱਡਾ ਫੈਸਲਾ

Sanjhi Khabar

ਵਿਧਾਇਕ ਬਲਵਿੰਦਰ ਲਾਡੀ ਦਾ ਦਾਅਵਾ, ਇਸ ਕਰਕੇ ਹੋਈ ਕਾਂਗਰਸ ‘ਚ ਵਾਪਸੀ

Sanjhi Khabar

Leave a Comment