19.2 C
Los Angeles
May 14, 2024
Sanjhi Khabar
Chandigarh Crime News Hoshiarpur

ਵੈਸ਼ਨੋ ਦੇਵੀ ਤੋਂ ਵਾਪਸ ਆ ਰਹੇ ਪਰਿਵਾਰ ਦੇ 3 ਜੀਆਂ ਦੀ ਸੜਕ ਦੁਰਘਟਨਾ ‘ਚ ਮੌਤ

Agency
ਟਾਂਡਾ ਉੜਮੁੜ, 04 ਜੁਲਾਈ । ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇ ‘ਤੇ ਸੋਮਵਾਰ ਸਵੇਰੇ ਇਕ ਕਾਰ ਨਾਲ ਵਾਪਰੇ ਦਰਦਨਾਕ ਸੜਕ ਹਾਦਸੇ ‘ਚ ਇੱਕੋ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ ਹੋ ਗਈ ਜਦਕਿ ਕਾਰ ਚਾਲਕ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਮ੍ਰਿਤਕਾਂ ਦੀ ਪਛਾਣ ਮਹਿਕ ਅਗਰਵਾਲ , ਵਰਿੰਦਾ ਅਗਰਵਾਲ ਤੇ ਰੇਨੂੰ ਅਗਰਵਾਲ ਵਾਸੀ ਜਲੰਧਰ ਵਜੋਂ ਹੋਈ ਜਦਕਿ ਜ਼ਖ਼ਮੀ ਦੀ ਪਛਾਣ ਕਨਵਰ ਅਗਰਵਾਲ ਵਜੋਂ ਹੋਈ।

ਜਾਣਕਾਰੀ ਅਨੁਸਾਰ ਕਨਵਰ ਅਗਰਵਾਲ ਆਪਣੀ ਕਾਰ ਹਾਂਡਾ ਇਮੇਜ ’ਚ ਸਵਾਰ ਪਤਨੀ , ਬੇਟੀ ਤੇ ਮਾਂ ਸਮੇਤ ਮਾਤਾ ਵੈਸ਼ਨੋ ਦੇਵੀ ਤੋਂ ਮੱਥਾ ਟੇਕ ਵਾਪਸ ਪਰਤ ਰਿਹਾ ਸੀ। ਜਦੋਂ ਉਹ ਜਲੰਧਰ ਪਠਾਨਕੋਟ ਨੈਸ਼ਨਲ ਹਾਈਵੇ ਤੇ ਪੈਂਦੇ ਗ੍ਰੇਟ ਪੰਜਾਬ ਸੈਲੀਬ੍ਰਿਸ਼ਨ ਨੇੜੇ ਪਹੁੰਚੇ ਤਾਂ ਕਾਰ ਸੜਕ ਕਿਨਾਰੇ ਬਣੀ ਪੁਲੀ ਨਾਲ ਟਕਰਾ ਗਈ । ਹਾਦਸਾ ਏਨਾ ਜਬਰਦਸਤ ਸੀ ਕੀ ਕਾਰ ਦੇ ਪਰਖੱਚੇ ਉੱਡ ਗਏ ਮੌਕੇ ‘ਤੇ ਇਕੱਠੇ ਹੋਏ ਰਾਹਗੀਰਾਂ ਵਲੋਂ ਕਾਰ ਸਵਾਰ ਜਖਮੀਆਂ ਨੂੰ 108 ਐਂਬੂਲੈਂਸ ਰਾਹੀਂ ਸਰਕਾਰੀ ਹਸਪਤਾਲ ਟਾਂਡਾ ਪਹੁੰਚਾਇਆ, ਜਿੱਥੇ ਐਸਐਮੳ ਟਾਂਡਾ ਪ੍ਰੀਤ ਮਹਿੰਦਰ ਸਿੰਘ ਨੇ ਮਹਿਕ ਅਗਰਵਾਲ, ਵਰਿੰਦਾ ਅਗਰਵਾਲ ਤੇ ਰੇਨੂੰ ਅਗਰਵਾਲ ਨੂੰ ਮ੍ਰਿਤਕ ਐਲਾਨ ਦਿੱਤਾ ਤੇ ਕਨਵਰ ਅਗਰਵਾਲ ਨੂੰ ਮੁਢਲੇ ਇਲਾਜ ਤੋਂ ਬਾਅਦ ਉਸਦੀ ਗੰਭੀਰ ਹਾਲਤ ਨੂੰ ਵੇਖਦਿਆਂ ਅੱਗੇ ਰੈਫਰ ਕਰ ਦਿੱਤਾ।

ਹਾਦਸਾ ਕਿਹੜੇ ਹਾਲਾਤ ‘ਚ ਹੋਇਆ ਇਸ ਸਬੰਧੀ ਕੋਈ ਜਾਣਕਾਰੀ ਨਹੀਂ ਮਿਲੀ। ਟਾਂਡਾ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮ੍ਰਿਤਕਾਂ ਦੀਆਂ ਲਾਸ਼ਾਂ ਆਪਣੇ ਕਬਜ਼ੇ ਵਿਚ ਲੈ ਕੇ ਅਗਲੀ ਕਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ।

Related posts

ਸਿੰਗਲਾ ਦੇ ਨਿਰਦੇਸ਼ਾਂ ’ਤੇ ਸਕੂਲ ਸਿੱਖਿਆ ਵਿਭਾਗ ਵੱਲੋਂ ਵਿਦਿਆਰਥੀਆਂ ਦੀ ਪੜਾਈ ਦੇ ਨੁਕਸਾਨ ਦੀ ਪੂਰਤੀ ਅਤੇ ਗੁਣਾਤਮਿਕ ਸਿੱਖਿਆ ਮੁਹੱਈਆ ਕਰਵਾਉਣ ਲਈ ਤਕਰੀਬਨ ਸੱਤ ਕਰੋੜ ਦੇ ਫੰਡ ਜਾਰੀ ਕਰਨ ਦਾ ਫੈਸਲਾ

Sanjhi Khabar

2017 ਦੀਆਂ ਚੋਣਾਂ ਤੋਂ ਪਹਿਲਾਂ ਕੀਤੇ ਵਾਅਦਿਆਂ ਤੋਂ ਧਿਆਨ ਭਟਕਾਉਣ ਲਈ ਦੂਸਣਬਾਜੀ ਦਾ ਨਾਟਕ ਖੇਡ ਰਹੇ ਨੇ ਕਾਂਗਰਸੀ: ਹਰਪਾਲ ਸਿੰਘ ਚੀਮਾ

Sanjhi Khabar

ਸ਼੍ਰੋਮਣੀ ਅਕਾਲੀ ਦਲ ਸੰਯੁਕਤ ਵੱਲੋਂ ਜਥੇਬੰਦਕ ਢਾਂਚੇ ਦਾ ਐਲਾਨ

Sanjhi Khabar

Leave a Comment