15.3 C
Los Angeles
May 4, 2024
Sanjhi Khabar
Chandigarh Crime News Religious

ਹਾਈਕੋਰਟ ਵੱਲੋਂ ਡੇਰਾ ਸਿਰਸਾ ਮੁਖੀ ਰਾਮ ਰਹੀਮ ਦੇ ਅਸਲੀ ਜਾਂ ਨਕਲੀ ਹੋਣ ਵਾਲੀ ਪਟੀਸ਼ਨ ਖਾਰਜ

PS Mitha
ਚੰਡੀਗੜ੍ਹ, 04 ਜੁਲਾਈ । ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਡੇਰਾ ਸਿਰਸਾ ਮੁਖੀ ਰਾਮ ਰਹੀਮ ਦੇ ਅਸਲੀ ਜਾਂ ਨਕਲੀ ਹੋਣ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਸੁਣਵਾਈ ਦੌਰਾਨ ਹਾਈਕੋਰਟ ਨੇ ਸਖ਼ਤ ਰੁਖ਼ ਦਿਖਾਇਆ।ਉੱਚ ਅਦਾਲਤ ਨੇ ਪਟੀਸ਼ਨ ਦਾਇਰ ਕਰਨ ਵਾਲੇ ਡੇਰਾ ਪ੍ਰੇਮੀਆਂ ਨੂੰ ਸਖ਼ਤ ਤਾੜਨਾ ਕੀਤੀ।ਉੱਚ ਅਦਾਲਤ ਨੇ ਕਿਹਾ ਕਿ ਇਹ ਕੋਈ ਫਿਲਮ ਨਹੀਂ ਚੱਲ ਰਹੀ। ਹਾਈਕੋਰਟ ਅਜਿਹੇ ਮਾਮਲਿਆਂ ਦੀ ਸੁਣਵਾਈ ਲਈ ਨਹੀਂ ਹੈ। ਇੰਝ ਲੱਗਦਾ ਹੈ ਕਿ ਤੁਸੀਂ ਇੱਕ ਕਾਲਪਨਿਕ ਫ਼ਿਲਮ ਦੇਖੀ ਹੈ।

ਪੈਰੋਲ ‘ਤੇ ਆਇਆ ਰਾਮ ਰਹੀਮ ਕਿਵੇਂ ਗਾਇਬ ਹੋ ਗਿਆ। ਹਾਈਕੋਰਟ ਨੇ ਇੱਥੋਂ ਤੱਕ ਕਿਹਾ ਕਿ ਪਟੀਸ਼ਨ ਦਾਇਰ ਕਰਦੇ ਸਮੇਂ ਦਿਮਾਗ ਦੀ ਵਰਤੋਂ ਕੀਤੀ ਜਾਵੇ।ਦਰਅਸਲ ਚੰਡੀਗੜ੍ਹ, ਪੰਚਕੂਲਾ ਅਤੇ ਅੰਬਾਲਾ ਦੇ ਕੁਝ ਸ਼ਰਧਾਲੂਆਂ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਜਿਸ ‘ਚ ਸ਼ੱਕ ਜਤਾਇਆ ਗਿਆ ਸੀ ਕਿ ਉੱਤਰ ਪ੍ਰਦੇਸ਼ ਦੇ ਬਾਗਪਤ ਸਥਿਤ ਆਸ਼ਰਮ ‘ਚ ਪਹੁੰਚਿਆ ਰਾਮ ਰਹੀਮ ਬਹੁਰੂਪੀਆ ਹੈ। ਜਿਸ ਦੇ ਹਾਵ ਭਾਵ ਉਨ੍ਹਾਂ ਦੇ ਅਸਲੀ ਗੁਰੂ ਰਾਮ ਰਹੀਮ ਵਰਗੇ ਨਹੀਂ ਹਨ। ਦੂਜੇ ਪਾਸੇ ਡੇਰਾ ਸੱਚਾ ਸੌਦਾ ਪ੍ਰਬੰਧਕਾਂ ਨੇ ਇਸ ਨੂੰ ਸ਼ਰਧਾਲੂਆਂ ਨੂੰ ਗੁੰਮਰਾਹ ਕਰਨ ਦੀ ਸਾਜ਼ਿਸ਼ ਕਰਾਰ ਦਿੱਤਾ ਹੈ।

Related posts

ਭਗੌੜੇ ਅਪਰਾਧੀਆਂ ਵਿਰੁੱਧ ਕਪੂਰਥਲਾ ਪੁਲਿਸ ਦੀ ਮੁਹਿੰਮ ਨੂੰ ਮਿਸਾਲੀ ਸਫਲਤਾ

Sanjhi Khabar

ਪਟਨਾ ‘ਚ ਮੁੱਖ ਮੰਤਰੀ ਚੰਨੀ ਖਿਲਾਫ ਐੱਫਆਈਆਰ ਦਰਜ

Sanjhi Khabar

ਜੰਮੂ ਕਸ਼ਮੀਰ ‘ਤੇ ਪੀਐਮ ਮੋਦੀ ਦੀ ਮੁਲਾਕਾਤ: ਪਾਕਿਸਤਾਨ ‘ਚ ਪਈਆਂ ਭਾਜੜਾਂ

Sanjhi Khabar

Leave a Comment