May 5, 2024
Sanjhi Khabar
Chandigarh Crime News

ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

PS Mitha
Chandigarh : ਪੰਜਾਬ ਵਿਜੀਲੈਂਸ ਬਿਊਰੋ ਦੇ ਵੱਲੋਂ ਪੰਜਾਬ ਦੇ ਵਿੱਚ ਭ੍ਰਿਸ਼ਟਾਚਾਰ ਦੇ ਖਿਲਾਫ ਚਲਾਈ ਗਈ ਮੁਹਿੰਮ ਦੇ ਤਹਿਤ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਆਮਦਨ ਤੋਂ ਜ਼ਿਆਦਾ ਜਾਇਦਾਦ ਦੇ ਇਲਜ਼ਾਮ ਦੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀਚੱਲ ਰਹੀ ਵਿਜੀਲੈਂਸ ਜਾਂਚ ਦੀ ਤਫਤੀਸ਼ ਤੋਂ ਬਾਅਦ ਵਿਜੀਲੈਂਸ ਬਿਊਰੋ ਦੇ ਵੱਲੋਂ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1) (ਬੀ), 13(2) ਤਹਿਤ ਵਿਜੀਲੈਂਸ ਬਿਊਰੋ ਰੇਂਜ ਦੇ ਪੁਲਿਸ ਥਾਣਾ ਮੋਹਾਲੀ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ । ਇਸ ਮੁਕੱਦਮੇ ਦੇ ਮੁਤਾਬਕ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਆਮਦਨ ਤੋਂ ਵਧੇਰੇ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ
ਇਸ ਮਾਮਲੇ ਦੇ ਸਬੰਧ ਵਿੱਚ ਹੋਰ ਵੇਰਵਿਆਂ ਬਾਰੇ ਜਾਣਕਾਰੀ ਦਿੰਦਿਆਂ ਵਿਜੀਲੈਂਸ ਦੇ ਬੁਲਾਰੇ ਨੇ ਅੱਗੇ ਦੱਸਿਆ ਕਿ ਚੈਕਿੰਗ ਅਰਸਾ 01-03-2016 ਤੋਂ 31-03-2022 ਤੱਕ ਦੀ ਕੀਤੀ ਪੜਤਾਲ ਕਰਨ ਦੇ ਦੌਰਾਨ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਉਨ੍ਹਾਂ ਦੇ ਪਰਿਵਾਰ ਦੀ ਆਮਦਨ 2,37,12,596.48/- ਰੁਪਏ ਸੀ ਹਾਲਾਂਕਿ ਖਰਚਾ 8,76,30,888.87/- ਰੁਪਏ ਸੀ ਜੋ ਕਿ 6,39,18,292.39/- ਰੁਪਏ ਜਿਆਦਾ ਸੀ। ਜਿਸ ਦੇ ਮੁਤਾਬਕ ਉਨ੍ਹਾਂ ਦੀ ਆਮਦਨ ਦੇ ਜਾਣੇ-ਪਛਾਣੇ ਸਰੋਤਾਂ ਨਾਲੋਂ 269 ਪ੍ਰਤੀਸ਼ਤ ਵੱਧ ਪਾਈ ਗਈ ਸੀ।

ਵਿਜੀਲੈਂਸ ਦੇ ਅਧਿਕਾਰ ਨੇ ਦੱਸਿਆ ਕਿ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਹੋਰ ਜਾਇਦਾਦ ਦਾ ਪਤਾ ਲਗਾਉਣ ਦੇ ਲਈ ਮਾਮਲੇ ਦੀ ਹੋਰ ਵੀ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਸਾਧੂ ਸਿੰਘ ਧਰਮਸੋਤ ਨੂੰ ਭਲਕੇ ਮੁਹਾਲੀ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

Related posts

ਚਰਨਜੀਤ ਸਿੰਘ ਚੰਨੀ ਨੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ

Sanjhi Khabar

PSPCL ਅਕਾਲੀ-ਭਾਜਪਾ ਸਰਕਾਰ ਵੱਲੋਂ ਕੀਤੇ ਇਕਪਾਸੜ ਸਾਰੇ ਬਿਜਲੀ ਖਰੀਦ ਸਮਝੌਤੇ ਰੱਦ ਕਰਨ/ਮੁੜ ਘੋਖਣ- ਸੀਐਮ

Sanjhi Khabar

ਕਬੀਰ ਜਯੰਤੀ ‘ਤੇ ਪੰਜਾਬ ਸਰਕਾਰ ਦਾ ਤੋਹਫਾ : ਕੈਪਟਨ ਵੱਲੋਂ ਭਗਤ ਕਬੀਰ ਚੇਅਰ ਤੇ ਭਵਨ ਲਈ 10 ਕਰੋੜ ਰੁਪਏ ਦਾ ਐਲਾਨ

Sanjhi Khabar

Leave a Comment