20.2 C
Los Angeles
May 22, 2024
Sanjhi Khabar
Amritsar Punjab Religious ਰਾਸ਼ਟਰੀ ਅੰਤਰਰਾਸ਼ਟਰੀ

ਬੇਅੰਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਪਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ

Sawinder Singh

Amritsar 31 Oct : ਕੌਮੀ ਯੋਧੇ ਸ਼ਹੀਦ ਭਾਈ ਬੇਅੰਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਸ੍ਰੀ ਦਰਬਾਰ ਸਾਹਿਬ ਸਮੂਹ ’ਚ ਸਥਿਤ ਗੁਰਦੁਆਰਾ ਝੰਡਾ ਬੁੰਗਾ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।

ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਜਿੰਦਰ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਉਪਰੰਤ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਨੇ ਸਰਵਣ ਕਰਵਾਇਆ।

ਸ੍ਰੀ ਅਕਾਲ ਤਖ਼ਤ ਸਾਹਿਬ ਦੀ ਬੇਅਦਬੀ ਨੂੰ ਸਿੱਖ ਕੌਮ ਕਦੀ ਭੁਲਾ ਨਹੀਂ ਸਕਦੀ

ਸਮਾਗਮ ਮੌਕੇ ਸੰਗਤ ਨਾਲ ਵਿਚਾਰ ਕਰਦਿਆਂ ਗਿਆਨੀ ਅਮਰਜੀਤ ਸਿੰਘ ਨੇ ਕਿਹਾ ਕਿ 1984 ਵਿਚ ਸਮੇਂ ਦੀ ਭਾਰਤੀ ਹਕੂਮਤ ਵੱਲੋਂ ਸਿੱਖ ਕੌਮ ਪਾਵਨ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਬੇਅਦਬੀ ਨੂੰ ਸਿੱਖ ਕੌਮ ਕਦੀ ਭੁਲਾ ਨਹੀਂ ਸਕਦੀ। ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਹੋਏ ਹਮਲੇ ਮਗਰੋਂ ਸਿੱਖ ਕੌਮ ਦੀਆਂ ਭਾਵਨਾਵਾਂ ਦੀ ਤਰਜ਼ਮਾਨੀ ਕਰਦਿਆਂ ਭਾਈ ਬੇਅੰਤ ਸਿੰਘ ਤੇ ਉਨ੍ਹਾਂ ਦੇ ਸਾਥੀ ਸਿੰਘਾਂ ਨੇ ਆਪਣਾ ਫ਼ਰਜ਼ ਨਿਭਾਇਆ। ਉਨ੍ਹਾਂ ਕਿਹਾ ਕਿ ਸ਼ਹੀਦ ਭਾਈ ਬੇਅੰਤ ਸਿੰਘ, ਸ਼ਹੀਦ ਭਾਈ ਸਤਵੰਤ ਸਿੰਘ ਤੇ ਸ਼ਹੀਦ ਭਾਈ ਕੇਹਰ ਸਿੰਘ ਦਾ ਸਿੱਖ ਕੌਮ ਅੰਦਰ ਬੇਹੱਦ ਸਤਿਕਾਰ ਹੈ ਅਤੇ ਹਮੇਸ਼ਾ ਰਹੇਗਾ।

ਸ਼ਹੀਦਾਂ ਦੇ ਪਰਿਵਾਰਕ ਮੈਂਬਰ ਨੂੰ ਸਿਰੋਪਾਓ ਕੀਤੇ ਭੇਟ

ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਤੇ ਸਕੱਤਰ ਪ੍ਰਤਾਪ ਸਿੰਘ ਨੇ ਸ਼ਹੀਦ ਸਿੰਘਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਿਰੋਪਾਓ ਭੇਟ ਕੀਤੇ। ਇਸ ਮੌਕੇ ਵਧੀਕ ਸਕੱਤਰ  ਬਲਵਿੰਦਰ ਸਿੰਘ ਕਾਹਲਵਾਂ,  ਕੁਲਵਿੰਦਰ ਸਿੰਘ ਰਮਦਾਸ, ਗੁਰਮੀਤ ਸਿੰਘ ਬੁੱਟਰ, ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ . ਸੁਖਬੀਰ ਸਿੰਘ, ਮੈਨੇਜਰ  ਹਰਪ੍ਰੀਤ ਸਿੰਘ, ਸੁਪਰਡੈਂਟ ਨਿਸ਼ਾਨ ਸਿੰਘ, ਇੰਚਾਰਜ ਮਲਕੀਤ ਸਿੰਘ ਬਹਿੜਵਾਲ, ਅਜ਼ਾਦਦੀਪ ਸਿੰਘ, ਵਧੀਕ ਮੈਨੇਜਰ ਇਕਬਾਲ ਸਿੰਘ ਮੁਖੀ, ਵਰਿਆਮ ਸਿੰਘ ਅਗਵਾਨ,  ਬੇਅੰਤ ਸਿੰਘ ਖਿਆਲਾ,  ਜਸਕਰਨ ਸਿੰਘ ਕਾਹਨਸਿੰਘਵਾਲਾ, ਭਾਈ ਦਲਜੀਤ ਸਿੰਘ ਬਿੱਟੂ, ਪ੍ਰੋ. ਬਲਜਿੰਦਰ ਸਿੰਘ, ਭਾਈ ਪਰਮਜੀਤ ਸਿੰਘ, ਭਾਈ ਮੋਹਕਮ ਸਿੰਘ, ਭਾਈ ਰਣਜੀਤ ਸਿੰਘ ਭੋਮਾ, ਭਾਈ ਬਲਵੰਤ ਸਿੰਘ ਗੋਪਾਲਾ ਆਦਿ ਮੌਜੂਦ ਸਨ।

Related posts

ਬਠਿੰਡਾ ਜਿਲ੍ਹੇ ’ਚ ਭਾਰਤ ਬੰਦ ਦੇ ਸੱਦੇ ਨੂੰ ਮਿਲਿਆ ਲਾਮਿਸਾਲ ਹੁੰਗਾਰਾ

Sanjhi Khabar

ਕੌਮਾਂਤਰੀ ਸਰਹੱਦ ਨੇੜਿਓਂ 295 ਕਰੋੜ ਦੀ ਹੈਰੋਇਨ ਬਰਾਮਦ ,ਇਕ ਪਾਕਿਸਤਾਨੀ ਘੁਸਪੈਠੀਆ ਮਾਰਿਆ ਗਿਆ, ਇਕ ਗ੍ਰਿਫ਼ਤਾਰ

Sanjhi Khabar

ਸਮਾਜ ਸੇਵੀ ਸੰਸਥਾ ਨੇ ਸੈਨੇਟਰੀ ਪੇਡ ਵੰਡੇੇ

Sanjhi Khabar

Leave a Comment