19.4 C
Los Angeles
May 18, 2024
Sanjhi Khabar
Crime News Jalandher

ਜਲੰਧਰ ਕਮਿਸ਼ਨਰੇਟ ਪੁਲਿਸ ਨੇ 24 ਘੰਟਿਆਂ ‘ਚ ਅੰਨ੍ਹੇ ਕਤਲ ਦਾ ਮਾਮਲਾ ਸੁਲਝਾਇਆ

Sandeep Singh

Jalandher : ਜਲੰਧਰ ਕਮਿਸ਼ਨਰੇਟ ਪੁਲਿਸ ਨੇ ਇਸ ਮਾਮਲੇ ਵਿਚ ਸ਼ਾਮਲ ਇਕ ਨਾਬਾਲਗ ਸਮੇਤ 10 ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਅੰਨ੍ਹੇ ਕਤਲ ਦਾ ਮਾਮਲਾ ਸੁਲਝਾ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜੋਇੰਟ ਕਮਿਸ਼ਨਰ ਸੰਦੀਪ ਨੇ ਦੱਸਿਆ ਕਿ 21 ਅਪ੍ਰੈਲ 2024 ਨੂੰ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਖੇੜਾ ਲਿੰਕ ਰੋਡ ਜਲੰਧਰ ‘ਤੇ ਗਾਰਡੀਅਨ ਜਿਮ ਦੇ ਪਿੱਛੇ ਇੱਕ ਖਾਲੀ ਪਲਾਟ ਨੇੜੇ ਇੱਕ ਲਾਸ਼ ਪਈ ਹੈ। ਉਨ੍ਹਾਂ ਦੱਸਿਆ ਕਿ ਤਫਤੀਸ਼ ਦੌਰਾਨ ਮਿ੍ਤਕ ਦੀ ਪਹਿਚਾਣ ਜਾਰਜ ਉਰਫ਼ ਕੱਟਾ ਪੁੱਤਰ ਸਵਰਗੀ ਹਰਬੰਸ ਲਾਲ ਵਾਸੀ ਪਿੰਡ ਸੰਸਾਰਪੁਰ, ਥਾਣਾ ਕੈਂਟ ਜਲੰਧਰ ਵਜੋਂ ਹੋਈ ਹੈ ਅਤੇ ਇਸ ਤੋਂ ਬਾਅਦ ਥਾਣਾ ਸਦਰ ਵਿਖੇ ਐਫ.ਆਈ.ਆਰ ਨੰਬਰ 75 ਮਿਤੀ 21 ਅਪ੍ਰੈਲ 2024 ਨੂੰ ਆਈ.ਪੀ.ਸੀ. ਦੀ ਧਾਰਾ 302 ਤਹਿਤ ਦਰਜ ਕੀਤਾ ਗਿਆ |
ਜੁਆਇੰਟ ਕਮਿਸ਼ਨਰ ਸੰਦੀਪ ਨੇ ਦੱਸਿਆ ਕਿ ਤਕਨੀਕੀ ਅਤੇ ਮਨੁੱਖੀ ਜਾਣਕਾਰੀ ਦੇ ਆਧਾਰ ’ਤੇ ਇਹ ਗੱਲ ਸਾਹਮਣੇ ਆਈ ਹੈ ਕਿ ਮ੍ਰਿਤਕ ਦੇ ਪਿੰਡ ਸੰਸਾਰਪੁਰ ਜ਼ਿਲ੍ਹਾ ਜਲੰਧਰ ਦੀ ਰਹਿਣ ਵਾਲੀ ਸੋਨੀਆ ਪਤਨੀ ਵਿਜੇ ਕੁਮਾਰ ਨਾਲ ਨਜ਼ਾਇਜ਼ ਸਬੰਧ ਸਨ ਪਰ ਜਾਰਜ ਸੋਨੀਆ ਦੀ ਸਹੇਲੀ ਗੋਮਤੀ ਉਰਫ਼ ਪ੍ਰੀਤੀ ਪਤਨੀ ਅਜੈ ਅਤੇ ਕਾਜਲ ਪਤਨੀ ਵਿਸ਼ਾਲ ਨਾਲ ਵੀ ਸਰੀਰਕ ਸਬੰਧ ਬਣਾਉਣਾ ਚਾਹੁੰਦਾ ਸੀ।
ਜੁਆਇੰਟ ਕਮਿਸ਼ਨਰ ਸੰਦੀਪ ਨੇ ਦੱਸਿਆ ਕਿ ਸੋਨੀਆ ਨੇ ਇਸ ਦਾ ਵਿਰੋਧ ਕੀਤਾ ਅਤੇ ਉਸ ਨੇ ਆਪਣੇ ਨੌਂ ਸਾਥੀਆਂ ਨਾਲ ਮਿਲ ਕੇ ਤੇਜ਼ਧਾਰ ਹਥਿਆਰ (ਖੰਡਾ) ਨਾਲ ਜੌਰਜ ਦਾ ਕਤਲ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਕਰਨ ਕੁਮਾਰ ਉਰਫ਼ ਖੱਬੂ ਉਰਫ਼ ਖੰਨਾ ਪੁੱਤਰ ਧਰਮਿੰਦਰ ਕੁਮਾਰ ਵਾਸੀ ਪਿੰਡ ਬੰਬੀਆਂਵਾਲ, ਸੋਹੇਲ ਉਰਫ਼ ਪਰੋਠਾ ਪੁੱਤਰ ਸੁਰਿੰਦਰ ਵਾਸੀ ਪਿੰਡ ਬੰਬੀਵਾਲ, ਜਗਪ੍ਰੀਤ ਉਰਫ਼ ਜੱਗੂ ਪੁੱਤਰ ਤਾਰਾ ਵਾਸੀ ਪਿੰਡ ਬੰਬੀਵਾਲ, ਜਸਕਰਨ ਸਿੰਘ ਉਰਫ ਮੱਲੂ ਪੁੱਤਰ ਬੂਟਾ ਰਾਮ ਵਾਸੀ ਪਿੰਡ ਮੱਲੂ, ਕੱਦਰਾਬਾਦ ਜਿਲਾ ਕਪੂਰਥਲਾ, ਜੋ ਕਿ ਹੁਣ ਪਿੰਡ ਬੰਬੀਵਾਲ ਵਿਖੇ ਕਿਰਾਏਦਾਰ ਹੈ, ਮਨਜੀਤ ਉਰਫ ਮਾਨ ਪੁੱਤਰ ਮਹਿੰਦਰ ਪਾਲ ਵਾਸੀ ਪਿੰਡ ਰਹਿਮਾਨਪੁਰ, ਸੋਨੀਆ ਪਤਨੀ ਸਵ. ਵਿਜੇ ਕੁਮਾਰ ਵਾਸੀ ਪਿੰਡ ਸੰਸਾਰਪੁਰ, ਪ੍ਰੀਤੀ ਪਤਨੀ ਅਜੈ ਵਾਸੀ ਲਾਲ ਕੁਰਤੀ ਛਾਉਣੀ, ਕਾਜਲ ਪਤਨੀ ਵਿਸ਼ਾਲ ਵਾਸੀ ਪਿੰਡ ਧੀਣਾ ਅਤੇ ਸੋਨੂੰ ਉਰਫ਼ ਕਾਲੀ ਪੁੱਤਰ ਜਸਪਾਲ ਉਰਫ਼ ਨਿੱਕਾ ਵਾਸੀ ਪਿੰਡ ਬੰਬੀਵਾਲ ਸਮੇਤ ਇੱਕ ਨਾਬਾਲਗ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਧਾਰਾ 148, 149, 120 ਬੀ ਆਈਪੀਸੀ ਦੇ ਨਾਲ ਮਾਮਲੇ ਵਿੱਚ ਸ਼ਾਮਲ ਕੀਤਾ ਗਿਆ ਹੈ।
ਜੁਆਇੰਟ ਕਮਿਸ਼ਨਰ ਸੰਦੀਪ ਨੇ ਦੱਸਿਆ ਕਿ ਇੱਕ ਹੋਰ ਮੁਲਜ਼ਮ ਅਜੈਦੀਪ ਸਿੰਘ ਵਾਸੀ ਪਿੰਡ ਬੰਬੀਵਾਲ ਅਜੇ ਫਰਾਰ ਹੈ ਜਿਸ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ।

Related posts

ਵਿਧਾਨਸਭਾ ਚੋਣਾਂ ਦੇ ਮੱਦੇਨਜ਼ਰ ਪੁਲੀਸ ਵਲੋਂ ਜਨਤਕ ਥਾਵਾਂ ’ਤੇ ਚਲਾਈ ਤਲਾਸ਼ੀ ਮੁਹਿੰਮ

Sanjhi Khabar

ਬਟਾਲਾ ਵਿਚ ਗੋਲੀਆਂ ਨਾਲ ਪਰਿਵਾਰ ਦੇ ਚਾਰ ਜੀਆਂ ਦੀ ਹੱਤਿਆ, ਦੋ ਜ਼ਖ਼ਮੀ

Sanjhi Khabar

ਗ੍ਰਹਿ ਮੰਤਰੀ ਸ਼ਾਹ ਨੂੰ ਮਿਲੇ CM ਮਾਨ, ਕੇਂਦਰ ਮੁਹੱਈਆ ਕਰਵਾਏਗਾ ਸੁਰੱਖਿਆ ਬਲਾਂ ਦੀਆਂ 10 ਹੋਰ ਕੰਪਨੀਆਂ

Sanjhi Khabar

Leave a Comment