15.2 C
Los Angeles
May 19, 2024
Sanjhi Khabar
Chandigarh Lpk Sabha Elelctions Politics

ਭਾਈ ਅੰਮ੍ਰਿਤਪਾਲ ਸਿੰਘ ਲੜਨਗੇ ਲੋਕ ਸਭਾ ਚੋਣ, ਵਕੀਲ ਰਾਜਦੇਵ ਸਿੰਘ ਖਾਲਸਾ ਨੇ ਦਿੱਤੀ ਜਾਣਕਾਰੀ

Bureau
Chandigarh : ਲੋਕ ਸਭਾ ਚੋਣਾਂ ਦੇ ਵਿਚਾਲੇ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਵਾਰਿਸ ਪੰਜਾਬ ਦੇ ਜੱਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਆਜ਼ਾਦ ਤੌਰ ’ਤੇ ਚੋਣ ਲੜਨਗੇ। ਇਸ ਸੰਬੰਧੀ ਫੋਨ ‘ਤੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੇ ਵਕੀਲ ਅਤੇ ਸਾਬਕਾ ਐਮ.ਪੀ. ਰਾਜਦੇਵ ਸਿੰਘ ਖਾਲਸਾ ਨੇ ਦੱਸਿਆ ਕਿ ਉਹ ਭਾਈ ਅੰਮ੍ਰਿਤਪਾਲ ਸਿੰਘ ਨਾਲ ਮੁਲਾਕਾਤ ਕਰਨ ਲਈ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਖੇ ਗਏ ਹਨ। ਮੁਲਾਕਾਤ ਦੇ ਦੌਰਾਨ ਉਨ੍ਹਾਂ ਨੇ ਭਾਈ ਸਾਹਿਬ ਨੂੰ ਬੇਨਤੀ ਕੀਤੀ ਕਿ ਉਹ ਲੋਕ ਸਭਾ ਚੋਣਾਂ ਲੜਨ ਅਤੇ ਭਾਈ ਅੰਮ੍ਰਿਤਪਾਲ ਸਿੰਘ ਨੇ ਉਨ੍ਹਾਂ ਦੀ ਬੇਨਤੀ ਸਵੀਕਾਰ ਕਰਦਿਆਂ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਲਈ ਹਾਮੀ ਭਰ ਦਿੱਤੀ ਹੈ। ਜਿਸ ਤੋਂ ਬਾਅਦ ਉਨ੍ਹਾਂ ਦੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨਾ ਲਗਭਗ ਤੈਅ ਹੋ ਗਿਆ ਹੈ।
ਤੁਹਾਨੂੰ ਦੱਸ ਦਈਏ ਕਿ ਭਾਈ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਪੁਲਿਸ ਨੇ ਅਪ੍ਰੈਲ 2023 ‘ਚ ਮੋਗਾ ਜ਼ਿਲ੍ਹੇ ਦੇ ਰੋਡੇ ਪਿੰਡ ਤੋਂ ਗ੍ਰਿਫਤਾਰ ਕੀਤਾ ਸੀ। ਉਨ੍ਹਾਂ ‘ਤੇ ਐਨਐਸਏ ਲਗਾਇਆ ਗਿਆ ਸੀ, ਗ੍ਰਿਫਤਾਰ ਜਾਣ ਤੋਂ ਬਾਅਦ ਉਨ੍ਹਾਂ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ‘ਚ ਕੈਦ ਕੀਤਾ ਗਿਆ ਹੈ। ਉਨ੍ਹਾਂ ਨੂੰ ਜੇਲ੍ਹ ‘ਚ ਬੰਦ ਹੋਏ ਲਗਭਗ ਇੱਕ ਸਾਲ ਹੋ ਗਿਆ ਹੈ। ਪਰਿਵਾਰ ਦੀ ਮੰਗ ਹੈ ਕਿ ਉਸ ਨੂੰ ਡਿਬਰੂਗੜ੍ਹ ਜੇਲ੍ਹ ਦੀ ਬਜਾਏ ਪੰਜਾਬ ਦੀ ਜੇਲ੍ਹ ਵਿੱਚ ਸ਼ਿਫਟ ਕੀਤਾ ਜਾਵੇ।

Related posts

2022 ਦੀਆਂ ਚੋਣਾਂ ਨੂੰ ਵੇਖ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਇਨਸਾਫ ਮੰਗਣ ਦਾ ਢੌਂਗ ਕਰ ਰਹੇ ਹਨ ਕਾਂਗਰਸੀ-ਹਰਪਾਲ ਚੀਮਾ

Sanjhi Khabar

ਨਸ਼ਿਆਂ-ਵਿਰੁੱਧ ਵਿਸ਼ੇਸ਼ ਮੁਹਿੰਮ: ਪੰਜਾਬ ਪੁਲਿਸ ਵੱਲੋਂ ਹਫ਼ਤਾ ਭਰ ਚੱਲੀ ਮਹਿੰਮ ਦੌਰਾਨ 855 ਨਸ਼ਾ ਤਸਕਰ/ਸਪਲਾਇਰ ਗ੍ਰਿਫਤਾਰ

Sanjhi Khabar

ਸਿੰਗਲਾ ਦੇ ਨਿਰਦੇਸ਼ਾਂ ’ਤੇ ਸਿੱਖਿਆ ਵਿਭਾਗ ਵੱਲੋਂ ਸਾਇੰਸ ਅਤੇ ਕੰਪਿਊਟਰ ਲੈਬਜ਼ ਦਾ ਪੱਧਰ ਹੋਰ ਉੱਚਾ ਚੁੱਕਣ ਲਈ 4 ਕਰੋੜ 21 ਲੱਖ ਤੋਂ ਵੱਧ ਦੀ ਰਾਸ਼ੀ ਜਾਰੀ

Sanjhi Khabar

Leave a Comment