RAMESH GOYAL MESHI
ਚੰਡੀਗੜ੍ਹ, 17 ਅਕਤੂਬਰ , ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫਾ ਅਪ੍ਰਵਾਨ ਕਰ ਦਿੱਤਾ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਵਿਖੇ ਪੱਤਰਕਾਰਾਂ ਦੇ ਰੂਬਰੂ ਹੁੰਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਤਖ਼ਤ ਸਾਹਿਬਾਨ ਦੇ ਜਥੇਦਾਰਾਂ ਦਾ ਹਮੇਸ਼ਾਂ ਸਤਿਕਾਰ ਕਰਦੀ ਰਹੀ ਹੈ ਅਤੇ ਕਰਦੀ ਰਹੇਗੀ। ਉਨ੍ਹਾਂ ਕਿਹਾ ਕਿ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਤਖ਼ਤ ਸ੍ਰੀ ਦਮਦਮਾ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਿਭਾਈਆਂ ਸੇਵਾਵਾਂ ਸ਼ਲਾਘਾਯੋਗ ਰਹੀਆਂ ਹਨ ਅਤੇ ਭਵਿੱਖ ਵਿੱਚ ਵੀ ਉਨ੍ਹਾਂ ਦੀਆਂ ਸੇਵਾਵਾਂ ਦੀ ਕੌਮ ਨੂੰ ਵੱਡੀ ਲੋੜ ਹੈ। ਐਡਵੋਕੇਟ ਧਾਮੀ ਨੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਸੇਵਾਵਾਂ ਨਿਰੰਤਰ ਨਿਭਾਉਂਦੇ ਰਹਿਣ।