17.4 C
Los Angeles
May 2, 2024
Sanjhi Khabar
Agriculture Protest Sri Muktsar Sahib

ਗੁਰਦੁਆਰਾ ਸਾਹਿਬ ਮੱਥਾ ਟੇਕਣ ਆਏ ਕੈਬਨਿਟ ਮੰਤਰੀ ਰਾਜਾ ਵੜਿੰਗ ਦਾ ਕਿਸਾਨਾਂ ਨੇ ਕੀਤਾ ਵਿਰੋਧ

Veerpal Kaur
Sri Muktsar Sahin ਹਲਕਾ ਗਿਦੜਬਾਹਾ ਤੋਂ ਵਿਧਾਇਕ ਅਤੇ ਨਵ ਨਿਯੁਕਤ ਕੈਬਨਿਟ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਅੱਜ ਆਪਣੇ ਹਲਕਾਂ ਗਿਦੜਬਾਹਾ ਵਿਚ ਪਹਿਲੀ ਵਾਰ ਪੁੱਜੇ, ਜਿਥੇ ਉਨ੍ਹਾਂ ਦਾ ਸਮਰਥਕਾਂ ਵਲੋਂ ਸਵਾਗਤ ਕੀਤਾ ਗਿਆ। ਰਾਜਾ ਵੜਿੰਗ ਨੇ ਪਿੰਡ ਭਲਾਈਆਨਾਂ ਦੇ ਗੁਰੂਦੁਆਰਾ ਸ੍ਰੀ ਗੁਪਤਸਰ ਸਾਹਿਬ ਪੁਜੇ ਜਿਨ੍ਹਾਂ ਨੇ ਮੱਥਾ ਟੇਕ ਕੇ ਆਸੀਰਵਾਰ ਲਿਆ। ਇਸ ਮੌਕੇ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਰਾਜਾ ਵੜਿੰਗ ਦਾ ਕਾਫ਼ਲਾ ਘੇਰ ਕੇ ਉਨ੍ਹਾਂ ਨੂੰ ਸਵਾਲ ਪੁੱਛੇ ਅਤੇ ਰਾਜਾ ਵੜਿੰਗ ਨੇ ਦ੍ਰਿੜਤਾ ਨਾਲ ਜਵਾਬ ਦਿੱਤੇ ।
ਹਲਕਾ ਗਿੱਦੜਬਾਹਾ ਦੇ ਵੱਖ-ਵੱਖ ਪਿੰਡਾਂ ਦੇ ਵਿੱਚ ਦੌਰਾ ਕਰਨ ਪਹੁੰਚੇ ਨਵੇਂ ਬਣੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਗੁਰਦੁਆਰਾ ਗੁਪਤਸਰ ਸਾਹਿਬ ਵਿਖੇ ਨਤਮਸਤਕ ਹੋਏ, ਜਿਥੇ ਉਨਾਂ ਨੂੰ ਗੁਰਦੁਆਰਾ ਕਮੇਟੀ ਵੱਲੋਂ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਗੁਰਦੁਆਰਾ ਸਾਹਿਬ ਦੇ ਬਾਹਰ ਭਾਰੀ ਗਿਣਤੀ ਵਿੱਚ ਕਿਸਾਨਾਂ ਵੱਲੋਂ ਵਿਰੋਧ ਕੀਤਾ ਗਿਆ.। ਇਸ ਸਮੇਂ ਕਿਸਾਨ ਆਗੂਆਂ ਵੱਲੋਂ ਪੰਜਾਬ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ।
ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਕਿਸਾਨਾਂ ਦੇ ਇਕੱਠ ਵਿੱਚ ਜਾ ਕੇ ਉਨ੍ਹਾਂ ਦੇ ਸਵਾਲ ਦਾ ਜਵਾਬ ਦਿੱਤਾ ਅਤੇ ਲੰਮੀ ਬਹਿਸਬਾਜੀ ਤੋ ਬਾਅਦ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਕਿਸਾਨਾਂ ਨੂੰ ਵਿਸ਼ਵਾਸ ਦਿਵਾਇਆ ਗਿਆ ਕਿ ਜਲਦੀ ਹੀ ਕਿਸਾਨਾਂ ਦੀ ਪੰਜਾਬ ਸਰਕਾਰ ਵੱਲੋਂ ਇੱਕ ਮੀਟਿੰਗ ਬੁਲਾਈ ਜਾਵੇਗੀ, ਜਿਸ ਵਿੱਚ ਪੰਜਾਬ ਦਾ ਸਮੂਹ ਮੀਡੀਆ ਸੱਦਿਆ ਜਾਵੇਗਾ ਅਤੇ ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ ਕੀਤਾ ਜਾਵੇਗਾ। ਕੈਬਿਨੇਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਸਾਨਾਂ ਆਗੂਆਂ ਨੂੰ ਕਿਹਾ ਕਿ ਸੰਜੁਕਤ ਮੋਰਚੇ ਦਾ ਐਲਾਨ ਹੈ ਕੇ ਕੋਈ ਵੀ ਜਥੇਬੰਦੀ ਬੀਜੇਪੀ ਨੂੰ ਛੱਡ ਕੇ ਕਿਸੇ ਵੀ ਹੋਰ ਰਾਜਨੀਤਕ ਪਾਰਟੀ ਦਾ ਵਿਰੋਧ ਨਹੀਂ ਕਰੇਗੀ ਪਰ ਤੁਹਾਡੀ ਇਕੱਲੀ ਸਿੱਧੂਪੁਰ ਜਥੇਬੰਦੀ ਵਲੋਂ ਵੱਖਰੇ ਤੋਰ ਤੇ ਸਾਰੀਆਂ ਰਾਜਨੀਤਕ ਪਾਰਟੀਆਂ ਦਾ ਵਿਰੋਧ ਕਿਉਂ ਕੀਤਾ ਜਾ ਰਿਹਾ। ਰਾਜਾ ਵੜਿੰਗ ਨੇ ਕਿਸਾਨ ਆਗੂਆਂ ਨੂੰ ਕਿਹਾ ਕਿ ਰੋਜ ਨਾਲੋ ਇਕ ਦਿਨ ਉਹ ਆਪਣਾ ਲਿਖਤੀ ਤੋਰ ਤੇ ਏਜੰਡਾ ਲੈ ਕੇ ਆਉਣ ਮੈਂ ਆਪਣੇ ਸਰਕਾਰੀ ਉਚ ਅਧਿਕਾਰੀਆਂ ਸਮੇਤ ਲਾਈਵ ਹੋ ਕੇ ਉਨ੍ਹਾਂ ਦੇ ਸਵਾਲਾਂ ਦਾ ਜਵਾਬ ਦੇਵਾਂਗਾ।

Related posts

ਕਿਸਾਨਾਂ ਦੇ ਹੱਕ ‘ਚ ਡਟਿਆ ਵਿਰੋਧੀ ਧਿਰ, ਰਾਹੁਲ ਨੇ ਕਿਹਾ – ‘ਚਰਚਾ ਨਾਲ ਨਹੀਂ ਚੱਲੇਗਾ ਕੰਮ, ਕਾਲੇ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰੇ ਸਰਕਾਰ’

Sanjhi Khabar

ਮਾਰਕਫੈੱਡ ਦੇ ਨਵੇਂ ਬਣੇ ਬੋਰਡ ਆਫ ਡਾਇਰੈਕਟਰਜ਼ ਦੀ ਪਹਿਲੀ ਮੀਟਿੰਗ ਹੋਈ

Sanjhi Khabar

ਕੋਟਕਪੂਰਾ ਫਾਇਰਿੰਗ ਮਾਮਲਾ: ਐਸਆਈਟੀ ਸਾਹਮਣੇ ਪੇਸ਼ ਹੋਏ ਸੁਖਬੀਰ ਸਿੰਘ ਬਾਦਲ

Sanjhi Khabar

Leave a Comment