19.4 C
Los Angeles
April 28, 2024
Sanjhi Khabar
Pakistan

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਗ੍ਰਿਫਤਾਰ

Agency
ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਰਾਜਧਾਨੀ ਇਸਲਾਮਾਬਾਦ ‘ਚ ਗ੍ਰਿਫਤਾਰ ਕਰ ਲਿਆ ਗਿਆ ਹੈ। ਪਾਕਿਸਤਾਨ ਰੇਂਜਰਾਂ ਨੇ ਇਮਰਾਨ ਖਾਨ ਨੂੰ ਇਸਲਾਮਾਬਾਦ ਹਾਈ ਕੋਰਟ ਦੇ ਬਾਹਰੋਂ ਗ੍ਰਿਫਤਾਰ ਕੀਤਾ ਹੈ। ਇਮਰਾਨ ਨੂੰ ‘ਅਲਕਾਦਿਰ ਟਰੱਸਟ ਕੇਸ’ ‘ਚ ਗ੍ਰਿਫਤਾਰ ਕੀਤਾ ਗਿਆ ਹੈ। ਪੀਟੀਆਈ ਨੇਤਾ ਇਮਰਾਨ ਦੀ ਗ੍ਰਿਫਤਾਰੀ ਤੋਂ ਬਾਅਦ ਉਨ੍ਹਾਂ ਦੇ ਸਮਰਥਕ ਗੁੱਸੇ ‘ਚ ਆ ਗਏ ਹਨ। ਪੀਟੀਆਈ ਨੇ ਇਮਰਾਨ ਦੀ ਗ੍ਰਿਫਤਾਰੀ ਤੋਂ ਬਾਅਦ ਵਿਰੋਧ ਪ੍ਰਦਰਸ਼ਨ ਦਾ ਐਲਾਨ ਕੀਤਾ ਹੈ।
ਇਮਰਾਨ ਦੀ ਗ੍ਰਿਫਤਾਰੀ ਅਜਿਹੇ ਸਮੇਂ ਹੋਈ ਹੈ ਜਦੋਂ ਉਨ੍ਹਾਂ ਨੇ ਹਾਲ ਹੀ ‘ਚ ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐੱਸਆਈ ਦੇ ਅਧਿਕਾਰੀ ਮੇਜਰ ਜਨਰਲ ਫੈਜ਼ਲ ਨਸੀਰ ‘ਤੇ ਗੰਭੀਰ ਆਰੋਪ ਲਾਏ ਸਨ। ਇਮਰਾਨ ਨੇ ਆਰੋਪ ਲਾਇਆ ਸੀ ਕਿ ਮੇਜਰ ਜਨਰਲ ਫੈਸਲ ਨਸੀਰ ਉਸ ਦੀ ਹੱਤਿਆ ਕਰਵਾਉਣ ਦੀ ਕੋਸ਼ਿਸ਼ ਕਰ ਰਿਹਾ ਸੀ। ਇਮਰਾਨ ਦੇ ਇਸ ਬਿਆਨ ਲਈ ਪਾਕਿਸਤਾਨੀ ਫੌਜ ਨੇ ਉਨ੍ਹਾਂ ਨੂੰ ਫਟਕਾਰ ਵੀ ਲਗਾਈ ਸੀ।
ਇਮਰਾਨ ਖਾਨ ਦੀ ਪਾਰਟੀ ਪੀਟੀਆਈ ਨੇਤਾ ਮੁਸਰਤ ਚੀਮਾ ਨੇ ਟਵੀਟ ਕਰਕੇ ਦਾਅਵਾ ਕੀਤਾ ਹੈ ਕਿ ਉਹ ਇਮਰਾਨ ਖਾਨ ਨੂੰ ਤਸੀਹੇ ਦੇ ਰਹੇ ਹਨ। ਉਹ ਇਮਰਾਨ ਖਾਨ ਨੂੰ ਕੁੱਟ ਰਹੇ ਹਨ। ਪੀਟੀਆਈ ਵੱਲੋਂ ਟਵੀਟ ਕੀਤੇ ਗਏ ਵੀਡੀਓ ਵਿੱਚ ਇਮਰਾਨ ਖ਼ਾਨ ਦਾ ਵਕੀਲ ਜ਼ਖ਼ਮੀ ਨਜ਼ਰ ਆ ਰਿਹਾ ਹੈ। ਪੀਟੀਆਈ ਵੱਲੋਂ ਟਵੀਟ ਕੀਤੇ ਗਏ ਵੀਡੀਓ ‘ਚ ਇਮਰਾਨ ਖਾਨ ਦੇ ਵਕੀਲ ਦਾਅਵਾ ਕਰ ਰਹੇ ਹਨ ਕਿ ਇਮਰਾਨ ਖਾਨ ਬੁਰੀ ਤਰ੍ਹਾਂ ਜ਼ਖਮੀ ਹਨ
ਦੱਸ ਦੇਈਏ ਕਿ ਪਾਕਿਸਤਾਨੀ ਮੀਡੀਆ ਮੁਤਾਬਕ ਇਮਰਾਨ ਨੂੰ ਅਲ-ਕਾਦਿਰ ਟਰੱਸਟ ਮਾਮਲੇ ‘ਚ ਇਸਲਾਮਾਬਾਦ ਹਾਈ ਕੋਰਟ ਦੇ ਬਾਹਰ ਰੇਂਜਰਾਂ ਨੇ ਗ੍ਰਿਫਤਾਰ ਕੀਤਾ ਹੈ। ਇਮਰਾਨ ਖਾਨ ਆਪਣੇ ਖਿਲਾਫ ਦਰਜ ਕਈ ਮਾਮਲਿਆਂ ‘ਚ ਜ਼ਮਾਨਤ ਲੈਣ ਇੱਥੇ ਆਏ ਸਨ। ਇਹ ਵੀਡੀਓ ਇਮਰਾਨ ਖਾਨ ਦੀ ਪਾਰਟੀ ਪੀਟੀਆਈ ਦੇ ਟਵਿੱਟਰ ਹੈਂਡਲ ਤੋਂ ਜਾਰੀ ਕੀਤਾ ਗਿਆ ਹੈ। ਪਾਰਟੀ ਦਾ ਦਾਅਵਾ ਹੈ ਕਿ ਇਮਰਾਨ ਖ਼ਾਨ ਦਾ ਵਕੀਲ ਅਦਾਲਤ ਵਿੱਚ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ।

Related posts

ਪਾਕਿਸਤਾਨੀ ਗਾਇਕ ਸ਼ੌਕਤ ਅਲੀ ਦੇ ਦਿਹਾਂਤ ਤੇ ਪੰਜਾਬੀ ਸਿਤਾਰੇ ਹੋਏ ਭਾਵੁਕ

Sanjhi Khabar

ਐਲਓਸੀ ‘ਤੇ ਜੰਗਬੰਦੀ ਸਮਝੌਤੇ ਤੋਂ ਬਾਅਦ ਭਾਰਤ ਤੋਂ ਕਪਾਹ ਦੀ ਦਰਾਮਦ ਸ਼ੁਰੂ ਕਰ ਸਕਦਾ ਹੈ ਪਾਕਿਸਤਾਨ

Sanjhi Khabar

ਕੋਰੋਨਾ ਟੀਕਾਕਰਣ ‘ਚ ਵੱਡੀ ਭੂਮਿਕਾ ਅਦਾ ਕਰੇਗੀ ਫੇਸਬੁੱਕ

Sanjhi Khabar

Leave a Comment