15.6 C
Los Angeles
May 3, 2024
Sanjhi Khabar
Chandigarh Ferozepur ਪੰਜਾਬ

ਪੰਜਾਬ ਵਿੱਚ ਰਿਸ਼ਵਤਖੋਰਾਂ ਨੂੰ ਫੜਾਉਣ ਲਈ ਕਾਲ ਕਰੋ 9501200200:ਭਗਵੰਤ ਮਾਨ

PS Mitha
ਫਿਰੋਜ਼ਪੁਰ, 23 ਮਾਰਚ । ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੰਜਾਬੀਆਂ ਨਾਲ ਭ੍ਰਿਸ਼ਟਾਚਾਰ ਮੁਕਤ ਸੂਬਾ ਬਣਾਉਣ ਲਈ ਕੀਤੇ ਵਾਅਦੇ ਨੂੰ ਅਮਲੀ ਜਾਮਾ ਪਹਿਨਾਉਂਦਿਆਂ ਮੁੱਖ ਮੰਤਰੀ ਨੇ ਬੁੱਧਵਾਰ ਨੂੰ ਮਹਾਨ ਸ਼ਹੀਦਾਂ ਦੀ ਪਵਿਤੱਰ ਧਰਤੀ ਹੁਸੈਨੀਵਾਲਾ ਤੋਂ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਦਾ ਵਟਸਐਪ ਨੰਬਰ ਜਾਰੀ ਕੀਤਾ ਅਤੇ ਇਕ ਮਹੀਨੇ ਵਿੱਚ ਰਿਸ਼ਵਤਖੋਰੀ ਨੂੰ ਮੁਕੰਮਲ ਰੂਪ ਵਿੱਚ ਨੱਥ ਪਾਉਣ ਦਾ ਅਹਿਦ ਲਿਆ।

ਇੱਥੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸ਼ਹੀਦ ਸੁਖਦੇਵ ਤੇ ਸ਼ਹੀਦ ਰਾਜਗੁਰੂ ਦੇ ਸ਼ਹੀਦੀ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਤੋਂ ਬਾਅਦ ਮੁੱਖ ਮੰਤਰੀ ਨੇ ਐਕਸ਼ਨ ਲਾਈਨ ਨੰਬਰ-9501200200 ਜਾਰੀ ਕੀਤਾ।

ਮੁੱਖ ਮੰਤਰੀ ਮਾਨ ਨੇ ਕਿਹਾ ਕਿ ‘ਅੱਜ ਤੋਂ ਬਾਅਦ ਕੋਈ ਵੀ ਮੰਤਰੀ, ਵਿਧਾਇਕ, ਅਧਿਕਾਰੀ ਜਾਂ ਕਰਮਚਾਰੀ ਕਿਸੇ ਕੰਮ ਬਦਲੇ ਤੁਹਾਡੇ ਕੋਲੋਂ ਰਿਸ਼ਵਤ ਜਾਂ ਕਮਿਸ਼ਨ ਮੰਗਦਾ ਹੈ ਤਾਂ ਉਸ ਨੂੰ ਨਾਂਹ ਨਾ ਕਰੋ ਸਗੋਂ ਇਸ ਦੀ ਵੀਡੀਓ ਜਾਂ ਆਡੀਓ ਬਣਾ ਕੇ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਨੰਬਰ ਉਤੇ ਭੇਜ ਦਿੱਤੀ ਜਾਵੇ ਜਿਸ ਤੋਂ ਬਾਅਦ ਸਾਡੀ ਸਰਕਾਰ ਇਸ ਦੀ ਮੁਕੰਮਲ ਜਾਂਚ ਕਰਵਾਏਗੀ ਅਤੇ ਜੇਕਰ ਕੋਈ ਦੋਸ਼ੀ ਪਾਇਆ ਗਿਆ ਤਾਂ ਉਸ ਨੂੰ ਕਿਸੇ ਵੀ ਸੂਰਤ ਵਿੱਚ ਬਖ਼ਸ਼ਿਆ ਨਹੀਂ ਜਾਵੇਗਾ।”

ਉਨ੍ਹਾਂ ਕਿਹਾ ਕਿ ”ਮੈਂ ਪੰਜਾਬ ਦੇ ਲੋਕਾਂ ਨਾਲ ਇਹ ਵਾਅਦਾ ਕੀਤਾ ਸੀ ਕਿ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਦੀ ਅਲਾਮਤ ਨੂੰ ਜੜ੍ਹੋਂ ਖ਼ਤਮ ਕੀਤਾ ਜਾਵੇਗਾ ਅਤੇ ਅੱਜ ਦੇ ਇਸ ਦਿਹਾੜੇ ਮੌਕੇ ਮੈਂ ਭ੍ਰਿਸ਼ਟਾਚਾਰ ਮੁਕਤ ਪੰਜਾਬ ਦੀ ਸ਼ੁਰੂਆਤ ਕਰ ਦਿੱਤੀ ਹੈ ਪਰ ਮੈਂ ਸਮੂਹ ਪੰਜਾਬੀਆਂ ਤੋਂ ਇਸ ਮਕਸਦ ਲਈ ਪੂਰਨ ਸਹਿਯੋਗ ਦੀ ਮੰਗ ਕਰਦਾ ਹਾਂ ਜੋ ਸਹੀ ਮਾਅਨਿਆਂ ਵਿੱਚ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।”

ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਤੋਂ ਬਾਅਦ ਮੁੱਖ ਮੰਤਰੀ ਨੇ ਵਿਜ਼ਟਰ ਬੁੱਕ ਵਿੱਚ ਆਪਣੀਆਂ ਭਾਵਨਾਵਾਂ ਪ੍ਰਗਟ ਕਰਦਿਆਂ ਲਿਖਿਆ, ”ਅੱਜ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀਆਂ ਸਮਾਧਾਂ ‘ਤੇ ਮੱਥਾ ਟੇਕ ਕੇ ਬਹੁਤ ਸਕੂਨ ਮਿਲਿਆ। ਅੱਜ ਉਨ੍ਹਾਂ ਦੀ ਸੁਪਨਿਆਂ ਦੀ ਆਜ਼ਾਦੀ ਨੂੰ ਘਰ-ਘਰ ਪਹੁੰਚਾਉਣ ਦੀ ਲੋੜ ਹੈ। ਇਹੋ ਅਰਦਾਸ ਹੈ ਕਿ ਸ਼ਹੀਦਾਂ ਦੀ ਆਤਮਾ ਅਤੇ ਪਰਮਾਤਮਾ ਸਾਨੂੰ ਸਮੱਤ ਅਤੇ ਬਲ ਬਖ਼ਸ਼ੇ।”

Related posts

CM ਭਗਵੰਤ ਮਾਨ ਨੇ ਸਾਰੇ ਸਿਆਸੀ ਵਿਰੋਧੀਆਂ ਨੂੰ ਦਿੱਤੀ Live ਬਹਿਸ ਦੀ ਚੁਣੌਤੀ

Sanjhi Khabar

ਭੋਲੇ ਭਾਲੇ ਲੋਕਾਂ ਨੂੰ ਲੁੱਟਣ ਲਈ ਕ੍ਰਿਪਟੋ ਮਾਫੀਆ ਸਰਗਰਮ

Sanjhi Khabar

‘ਨਾ ਡਰਾਂਗੇ, ਨਾ ਝੁਕਾਂਗੇ, ਮੋਦੀ ਸਰਕਾਰ ਨੂੰ ਵਾਪਿਸ ਲੈਣੇ ਪੈਣਗੇ ਨਵੇਂ ਖੇਤੀਬਾੜੀ ਕਾਨੂੰਨ’ : ਰਾਹੁਲ ਗਾਂਧੀ

Sanjhi Khabar

Leave a Comment