14.8 C
Los Angeles
May 18, 2024
Sanjhi Khabar
Chandigarh Mansa Politics ਪੰਜਾਬ

ਯੂਥ ਅਕਾਲੀ ਦਲ ਦੀ ਰੈਲੀ ਦੌਰਾਨ ਪੰਜਾਬ ਦੇ ਨੌਜਵਾਨਾਂ ਨੂੰ ਕੈਪਟਨ ਤੋਂ ਵਾਅਦਿਆਂ ਦਾ ਹਿਸਾਬ ਮੰਗਣ ਦਾ ਦਿੱਤਾ ਸੱਦਾ

Kamaljeet Singh
ਮਾਨਸਾ, 3 ਅਪ੍ਰੈਲ : ਮਾਨਸਾ ਵਿਖੇ ਯੂਥ ਅਕਾਲੀ ਦਲ ਦੀ ਰੈਲੀ ਵਿਚ ਬੋਲਦਿਆਂ ਸ੍ਰੋਮਣੀ ਅਕਾਲੀ ਦਲ ਯੂਥ ਦੇ ਕੌਮੀ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਆਪਣੇ ਰਾਜਭਾਗ ਦੌਰਾਨ ਪੰਜਾਬ ਨੂੰ ਆਰਥਿਕ ਪੱਖੋਂ ਖੋਖਲਾ ਕਰਕੇ ਰੱਖ ਦਿੱਤਾ ਹੈ ਅਤੇ ਪੰਜਾਬੀਆਂ ਨਾਲ ਕੀਤੇ ਵੱਡੇ-ਵੱਡੇ ਵਾਅਦਿਆਂ ਨੂੰ ਲਾਗੂ ਨਾ ਕਰਕੇ ਦਗੇਬਾਜ਼ੀ ਕੀਤੀ ਹੈ। ਇਸ ਰੈਲੀ ਵਿਚ ਪੰਜਾਬ ਸਰਕਾਰ ਵਿਰੋਧੀ ਜੰਮਕੇ ਨਾਅਰੇਬਾਜ਼ੀ ਕੀਤੀ ਅਤੇ ਪਾਰਟੀ ਨੇ ਭਾਜਪਾ ਸਮੇਤ ਸਾਰੀਆਂ ਧਿਰਾਂ ਨੂੰ ਹਰਾਕੇ ਵਿਧਾਨ ਸਭਾ ਚੋਣਾਂ ਵਿਚ 100 ਸੀਟਾਂ ਜਿੱਤਣ ਦਾ ਮੰਚ ਤੋਂ ਦਾਅਵਾ ਕੀਤਾ ਹੈ।
ਪੰਜਾਬ ਸਰਕਾਰ ਨੂੰ ਕੋਸਦਿਆਂ ਬੰਟੀ ਰੋਮਾਣਾ ਨੇ ਕਿਹਾ ਕਿ ਇਸ ਸਰਕਾਰ ਤੋਂ ਨੌਜਵਾਨਾਂ ਨੂੰ ਆਪਣਾ 55 ਮਹੀਨਿਆਂ ਦਾ ਬੇਰੁਜਗਾਰੀ ਭੱਤਾ, ਨੌਕਰੀਆਂ ਦਾ ਹਿਸਾਬ ਮੰਗਣਾ ਬਣਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ’ਚ ਆਕੇ ਇਕ ਵਾਰ ਵੀ ਪੰਜਾਬੀਆਂ ਦੀ ਸਾਰ ਨਾ ਲੈਣ ਵਾਲੇ ਕੈਪਟਨ ਅਮਰਿੰਦਰ ਸਿੰਘ, ਉਨ੍ਹਾਂ ਦੇ ਮੰਤਰੀਆਂ ਤੋਂ ਲੋਕਾਂ ਨੂੰ ਘੇਰਕੇ ਇਸਦਾ ਜਵਾਬ ਮੰਗਣਾ ਬਣਦਾ ਹੈ ਕਿ ਉਨ੍ਹਾਂ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਦੀ ਥਾਂ ਲੋਕਾਂ ਨਾਲ ਵਾਅਦਾਖਿਲਾਫੀ ਕੀਤੀ ਹੈ।ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਆਪਣੇ ਰਾਜਭਾਗ ਦੌਰਾਨ ਜਿੰਨੀਆਂ ਨੌਕਰੀਆਂ ਦਿੱਤੀਆਂ, ਕਾਂਗਰਸ ਉਸ ਦੇ ਮੁਕਾਬਲੇ ਕੁੱਝ ਵੀ ਨਹੀਂ ਦੇ ਸਕੀ।
ਹਲਕਾ ਇੰਚਾਰਜ ਅਤੇ ਪਾਰਟੀ ਦੇ ਸੀਨੀਅਰ ਆਗੂ ਜਗਦੀਪ ਸਿੰਘ ਨਕੱਈ ਨੇ ਕਿਹਾ ਕਿ ਨੌਜਵਾਨਾਂ ਨਾਲ ਘਰ-ਘਰ ਨੌਕਰੀ ਦਾ ਵਾਅਦਾ ਕੀਤਾ ਗਿਆ ਸੀ, ਪਰ ਕਾਂਗਰਸ ਸਰਕਾਰ ਨੇ ਸਰਕਾਰੀ ਨੌਕਰੀਆਂ ਪ੍ਰਦਾਨ ਕਰਨ ਵਾਸਤੇ ਕੁੱਝ ਨਹੀਂ ਕੀਤਾ, ਬਲਕਿ ਪੁਨਰਗਠਨ ਦੇ ਨਾਂ ’ਤੇ ਹਜ਼ਾਰਾਂ ਸਰਕਾਰੀ ਆਸਾਮੀਆਂ ਖ਼ਤਮ ਕਰ ਦਿੱਤੀਆਂ। ਉਨ੍ਹਾਂ ਕਿਹਾ ਕਿ ਇਸੇ ਤਰੀਕੇ ਬੇਰੋਜ਼ਗਾਰ ਨੌਜਵਾਨਾਂ ਨੂੰ 2500 ਰੁਪਏ ਪ੍ਰਤੀ ਮਹੀਨਾ ਬੇਰੁਜ਼ਗਾਰੀ ਭੱਤੇ ਦਾ ਵਾਅਦਾ ਕੀਤਾ ਗਿਆ ਸੀ,ਪਰ ਪਿਛਲੇ ਚਾਰ ਸਾਲਾਂ ਵਿਚ ਇਕ ਵੀ ਪੈਸਾ ਨਹੀਂ ਦਿੱਤਾ ਗਿਆ।
ਇਸ ਮੌਕੇ ਸਰਦੂਲਗੜ੍ਹ ਤੋਂ ਵਿਧਾਇਕ ਦਿਲਰਾਜ ਸਿੰਘ ਭੂੰਦੜ, ਪ੍ਰੇਮ ਕੁਮਾਰ ਅਰੋੜਾ, ਗੁਰਮੇਲ ਸਿੰਘ ਫਫੜੇ, ਡਾ.ਨਿਸ਼ਾਨ ਸਿੰਘ ਬੁਢਲਾਡਾ, ਗੁਰਪ੍ਰੀਤ ਸਿੰਘ ਚਾਹਲ, ਗੁਰਦੀਪ ਸਿੰਘ ਟੋਡਰਪੁਰ, ਜਥੇਦਾਰ ਬਲਦੇਵ ਸਿੰਘ ਮਾਖਾ, ਅਵਤਾਰ ਸਿੰਘ ਰਾੜਾ, ਹਰਮਨ ਭੰਮਾ, ਗੁਰਪ੍ਰੀਤ ਸਿੰਘ ਸਿੱਧੂ, ਗੋਲਡੀ ਗਾਂਧੀ ਨੇ ਵੀ ਸੰਬੋਧਨ ਕੀਤਾ।

Related posts

ਵਿਧਾਇਕ ਰੰਧਾਵਾ ਅਤੇ ਸੰਗਠਨ ਦੇ ਅਹੁਦੇਦਾਰਾਂ ਨੇ ‘ਵਲੰਟੀਅਰ ਮੀਟਿੰਗ ਮੁਹਿੰਮ’ ਤਹਿਤ ਕੀਤੀ ਮਿਲਣੀ

Sanjhi Khabar

ਪੰਜਾਬ ਬਾਰੇ ਜੀਰੋ ਗਿਆਨ ਰੱਖਣ ਵਾਲੇ ਦਿੱਲੀ ਬੈਠੇ ਲੋਕਾਂ ਵੱਲੋਂ ਤਿਆਰ ਕੀਤੀ 10 ਸੂਤਰੀ ਸੂਚੀ ਕਦੇ ਵੀ ਪੰਜਾਬ ਦਾ ਮਾਡਲ ਨਹੀਂ ਹੋ ਸਕਦੀ: ਨਵਜੋਤ ਸਿੱਧੂ

Sanjhi Khabar

ਮੁੱਖ ਮੰਤਰੀ ਨੇ ਕੀਤਾ ਸ਼ਹੀਦ ਊਧਮ ਸਿੰਘ ਮੈਮੋਰੀਅਲ ਲੋਕ ਅਰਪਣ

Sanjhi Khabar

Leave a Comment