14.8 C
Los Angeles
May 18, 2024
Sanjhi Khabar
New Delhi Pakistan Politics ਪੰਜਾਬ ਰਾਸ਼ਟਰੀ ਅੰਤਰਰਾਸ਼ਟਰੀ ਵਪਾਰ

ਐਲਓਸੀ ‘ਤੇ ਜੰਗਬੰਦੀ ਸਮਝੌਤੇ ਤੋਂ ਬਾਅਦ ਭਾਰਤ ਤੋਂ ਕਪਾਹ ਦੀ ਦਰਾਮਦ ਸ਼ੁਰੂ ਕਰ ਸਕਦਾ ਹੈ ਪਾਕਿਸਤਾਨ

Agency

ਇਸਲਾਮਾਬਾਦ, 01 ਮਾਰਚ  ।ਪਾਕਿਸਤਾਨ ਜਮੀਨੀ ਰਸਤੇ ਰਾਹੀਂ ਭਾਰਤ ਤੋਂ ਕਪਾਹ ਦੀ ਦਰਾਮਦ ਨੂੰ ਮਨਜ਼ੂਰੀ ਦੇ ਸਕਦਾ ਹੈ। ਕੰਟਰੋਲ ਰੇਖਾ (ਐਲਓਸੀ) ‘ਤੇ ਨਵੇਂ ਜੰਗਬੰਦੀ ਸਮਝੌਤੇ ਤੋਂ ਬਾਅਦ ਦੋਹਾਂ ਦੇਸ਼ਾਂ ਦਰਮਿਆਨ ਦੁਵੱਲੇ ਸਬੰਧ ਕੁਝ ਵਧ ਗਏ ਹਨ। ਇਹ ਜਾਣਕਾਰੀ ਐਤਵਾਰ ਨੂੰ ਇੱਕ ਮੀਡੀਆ ਰਿਪੋਰਟ ਵਿੱਚ ਦਿੱਤੀ ਗਈ।

ਵਣਜ ਮੰਤਰਾਲੇ ਦੇ ਸੂਤਰਾਂ ਦੇ ਹਵਾਲੇ ਨਾਲ ਵਣਜ ਬਾਰੇ ਪ੍ਰਧਾਨ ਮੰਤਰੀ ਦੇ ਸਲਾਹਕਾਰ ਅਬਦੁੱਲ ਰਜ਼ਾਕ ਦਾਉਦ ਅਗਲੇ ਹਫ਼ਤੇ ਤੋਂ ਭਾਰਤ ਤੋਂ ਕਪਾਹ ਅਤੇ ਧਾਗੇ ਦੀ ਦਰਾਮਦ ਕਰਨ ਬਾਰੇ ਕੋਈ ਫੈਸਲਾ ਲੈ ਸਕਦੇ ਹਨ।

ਰਿਪੋਰਟ ਵਿਚ ਕਿਹਾ ਗਿਆ ਹੈ ਕਿ ਨਰਮੇ ਦੀ ਘਾਟ ਦਾ ਮੁੱਦਾ ਪਹਿਲਾਂ ਹੀ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਧਿਆਨ ਵਿਚ ਲਿਆਂਦਾ ਜਾ ਚੁੱਕਾ ਹੈ। ਖਾਨ ਕੋਲ ਵਣਜ ਮੰਤਰਾਲੇ ਦਾ ਚਾਰਜ ਵੀ ਹੈ। ਸੂਤਰਾਂ ਨੇ ਦੱਸਿਆ ਕਿ ਇਕ ਵਾਰ ਸਿਧਾਂਤਕ ਫ਼ੈਸਲਾ ਆਉਣ ਤੋਂ ਬਾਅਦ ਕੈਬਨਿਟ ਦੀ ਆਰਥਿਕ ਤਾਲਮੇਲ ਕਮੇਟੀ ਅੱਗੇ ਰਸਮੀ ਆਦੇਸ਼ ਰਖਿਆ ਜਾਵੇਗਾ। ਸੂਤਰਾਂ ਨੇ ਦੱਸਿਆ ਕਿ ਇਸ ਸਬੰਧ ਵਿਚ ਅੰਦਰੂਨੀ ਵਿਚਾਰ ਵਟਾਂਦਰੇ ਹੋ ਚੁੱਕੇ ਹਨ, ਪਰ ਅੰਤਮ ਫੈਸਲਾ ਪ੍ਰਧਾਨ ਮੰਤਰੀ ਦੀ ਆਗਿਆ ਤੋਂ ਬਾਅਦ ਲਿਆ ਜਾਵੇਗਾ।

Related posts

ਦੇਸ਼ ਵਿੱਚ ਕਰੀਬ ਪੰਜਾਹ ਹਜ਼ਾਰ ਨਵੇਂ ਪੈਟਰੋਲ ਪੰਪ ਖੋਲ੍ਹਣ ਦੀ ਮੰਤਰਾਲੇ ਦੀ ਯੋਜਨਾ ਤੋਂ ਪੈਟਰੋਲ ਡੀਲਰ ਨਾਰਾਜ਼

Sanjhi Khabar

ਬਠਿੰਡਾ ਪੱਟੀ ’ਚ ਅਗੇਤਿਆਂ ਹੀ ਅੰਬਰੀਂ ਚੜ੍ਹਨ ਲੱਗੀ ਚੋਣ ਅਖਾੜੇ ਦੀ ਧੂੜ

Sanjhi Khabar

ਕੈਪਟਨ ਅਮਰਿੰਦਰ ਦੀ ਅਗਵਾਈ ਵਿਚ ਮੰਤਰੀ ਮੰਡਲ ਵੱਲੋਂ ਨਵੇਂ ਨਿਯਮਾਂ ਨੂੰ ਵੇਲਾ ਵਿਹਾਅ ਚੁੱਕੀ ਜੇਲ੍ਹ ਨੇਮਾਵਲੀ ਵਿਚ ਤਬਦੀਲ ਕਰਨ ਦੀ ਪ੍ਰਵਾਨਗੀ

Sanjhi Khabar

Leave a Comment