15.3 C
Los Angeles
May 16, 2024
Sanjhi Khabar
Uncategorized

-ਕਾਂਗਰਸ ਪ੍ਰਧਾਨ ਨੇ ਕੌਰੋਨਾ ਨੂੰ ਰੋਕਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਕੀਤੀ ਸਮੀਖਿਆ

ਨਵੀਂ ਦਿੱਲੀ, 10 ਅਪ੍ਰੈਲ । ਕਾਂਗਰਸ ਪਾਰਟੀ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਕੋਰੋਨਾ ਸੰਕਰਮ ਦੇ ਤੇਜ਼ੀ ਨਾਲ ਫੈਲਣ ਤੋਂ ਰੋਕਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸਮੀਖਿਆ ਕਰਨ ਲਈ ਪਾਰਟੀ ਸ਼ਾਸਿਤ ਰਾਜਾਂ ਦੇ ਮੁੱਖ ਮੰਤਰੀਆਂ ਅਤੇ ਸੀਨੀਅਰ ਨੇਤਾਵਾਂ ਨਾਲ ਮੀਟਿੰਗ ਕੀਤੀ।

ਸੋਨੀਆ ਗਾਂਧੀ ਨੇ ਸ਼ਨੀਵਾਰ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਮੁੱਖ ਮੰਤਰੀਆਂ ਅਤੇ ਕਾਂਗਰਸ ਸ਼ਾਸਿਤ ਰਾਜਾਂ ਦੇ ਸੀਨੀਅਰ ਨੇਤਾਵਾਂ ਨਾਲ ਮੀਟਿੰਗ ਕੀਤੀ। ਇਸ ਬੈਠਕ ਵਿਚ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ, ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ, ਮੁਕੁਲ ਵਾਸਨਿਕ ਅਤੇ ਕਈ ਸੀਨੀਅਰ ਨੇਤਾ ਮੌਜੂਦ ਸਨ।

ਮੀਟਿੰਗ ਵਿੱਚ ਮੁੱਖ ਮੰਤਰੀਆਂ ਨੇ ਆਪਣੇ-ਆਪਣੇ ਰਾਜਾਂ ਵਿੱਚ ਕੋਰੋਨਾ ਦੀ ਸਥਿਤੀ ਅਤੇ ਇਸ ਨੂੰ ਰੋਕਣ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣਕਾਰੀ ਦਿੱਤੀ।

ਬੈਠਕ ਦੌਰਾਨ ਸੋਨੀਆ ਗਾਂਧੀ ਨੇ ਇਸ ਲਾਗ ਦੀ ਰੋਕਥਾਮ ਲਈ ਮੁੱਖ ਮੰਤਰੀਆਂ ਨੂੰ ਕਈ ਮਹੱਤਵਪੂਰਨ ਸੁਝਾਅ ਵੀ ਦਿੱਤੇ।

Related posts

ਨਵਜੋਤ ਸਿੱਧੂ ਨੇ ਹਿੱਕ ਠੋਕ ਕੇ ਬਾਦਲਾਂ ਨੂੰ ਦੱਸਿਆ ਕਿਸਾਨਾਂ ਦੇ ਕਸੂਰਵਾਰ, ਕਿਹਾ-ਖੇਤੀ ਕਾਨੂੰਨਾਂ ਲਈ ਜ਼ਿੰਮੇਵਾਰ

Sanjhi Khabar

ਮੁੱਖ ਮੰਤਰੀ ਨੇ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਲਈ ਕਰਵਾਈ ਰੈਲੀ ਦੌਰਾਨ 15,000 ਤੋਂ ਵੱਧ ਸਾਈਕਲ ਸਵਾਰਾਂ ਦੀ ਕੀਤੀ ਅਗਵਾਈ ਸੰਗਰੂਰ ਵਿਖੇ ਵਿਸ਼ਾਲ ਨਸ਼ਾ ਵਿਰੋਧੀ ਜਾਗਰੂਕਤਾ ਸਾਈਕਲ ਰੈਲੀ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ

Sanjhi Khabar

ਹੁਣ Online ਸ਼ੌਪਿੰਗ ਦੌਰਾਨ ਨਿਕਲਿਆ ਨਕਲੀ ਸਾਮਾਨ ਤਾਂ ਕੰਪਨੀ ਹੋਵੇਗੀ ਜ਼ਿੰਮੇਵਾਰ, ਜਾਣੋ ਕੀ ਹੈ ਸਰਕਾਰ ਦੀ ਨਵੀਂ ਯੋਜਨਾ

Sanjhi Khabar

Leave a Comment