15.3 C
Los Angeles
May 16, 2024
Sanjhi Khabar
Uncategorized

ਕਿਸਾਨ ਜੱਥੇਬੰਦੀਆਂ ਵਲੋਂ ਲੱਖਾ ਸਿਧਾਣੇ ਨੂੰ ਦਿੱਲੀ ਮੋਰਚੇ ‘ਚ ਆਉਣ ਦਾ ਸੱਦਾ

Staff Reporter
Barnala  : ਖੇਤੀ ਕਾਨੂੰਨਾਂ ਦੇ ਅੰਦੋਲਨ ਨੂੰ ਤੇਜ਼ ਕਰਨ ਸਬੰਧੀ ਬਰਨਾਲਾ ਪੁੱਜੇ ਸੰਯੁਕਤ ਕਿਸਾਨ ਮੋਰਚਾ ਦੇ ਆਗੂ ਅਤੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਪ੍ਰਧਾਨ ਡਾ.ਦਰਸ਼ਨਪਾਲ, ਜੱਥੇਬੰਦੀ ਆਗੂਆਂ ਨਾਲ ਮੀਟਿੰਗ ਕੀਤੀ। ਕਿਸਾਨ ਆਗੂ ਨੇ ਕਿਹਾ ਅੰਦੋਲਨ ਤੇਜ਼ ਕਰਨ ਲਈ ਅਗਲੇ ਪੜਾਅ ਤਹਿਤ 5 ਅਪ੍ਰੈਲ ਨੂੰ ਐਫ਼ਸੀਆਈ ਦੇ ਦਫ਼ਤਰਾਂ ਦਾ ਘਿਰਾਉ, 10 ਅਪ੍ਰੈਲ ਨੂੰ ਕੇਐਮਪੀ ਰੋਡ ਜਾਮ ਕੀਤਾ ਜਾਵੇਗਾ , 13 ਅਪ੍ਰੈਲ ਨੂੰ ਵਿਸਾਖੀ ਦਾ ਤਿਉਹਾਰ ਅਤੇ ਖਾਲਸਾ ਸਾਜਨਾ ਦਿਵਸ, 14 ਅਪ੍ਰੈਲ ਨੂੰ ਡਾ.ਭੀਮ ਰਾਉ ਅੰਬੇਡਕਰ ਦੀ ਜੈਯੰਤੀ ਮਨਾਉਂਦਿਆਂ ਸੰਵਿਧਾਨ ਬਚਾਉ ਦਿਵਸ, 1 ਮਈ ਨੂੰ ਮਜ਼ਦੂਰ ਦਿਵਸ ਮਨਾਇਆ ਜਾਵੇਗਾ।

ਇਸ ਮੌਕੇ ਗੱਲਬਾਤ ਕਰਦਿਆਂ ਕਿਸਾਨ ਆਗੂ ਡਾ.ਦਰਸ਼ਨਪਾਲ ਨੇ ਦੱਸਿਆ ਕਿ ਖੇਤੀ ਕਾਨੂੰਨਾਂ ਦੇ ਅੰਦੋਲਨ ਨੂੰ ਤੇਜ਼ ਕਰਨ ਲਈ ਸੰਯੁਕਤ ਕਿਸਾਨ ਮੋਰਚੇ ਵਲੋਂ ਅਗਲੇ ਪੜਾਅ ਦਾ ਸੰਘਰਸ਼ ਐਲਾਨ ਦਿੱਤਾ ਹੈ। ਜਿਸ ਤਹਿਤ ਐਫ਼ਸੀਆਈ ਵਲੋਂ ਫ਼ਸਲ ਦੀ ਖ਼ਰੀਦ ਸਬੰਧੀ ਕਿਸਾਨਾਂ ਵਲੋਂ ਜ਼ਮੀਨਾਂ ਦੀਆਂ ਫ਼ਰਦਾਂ ਮੰਗੇ ਜਾਣ ਦੇ ਵਿਰੋਧ ਵਿੱਚ 5 ਅਪ੍ਰੈਲ ਨੂੰ ਐਫ਼ਸੀਆਈ ਦੇ ਦਫ਼ਤਰਾਂ ਦਾ ਦੇਸ਼ ਭਰ ਵਿੱਚ ਘਿਰਾਉ ਕੀਤਾ ਜਾਵੇਗਾ। 10 ਅਪ੍ਰੈਲ ਨੂੰ ਦਿੱਲੀ ਵਿਖੇ ਕੇਐਮਪੀ ਰੋਡ 24 ਘੰਟੇ ਲਈ ਜਾਮ ਕੀਤਾ ਜਾਵੇਗਾ। 13 ਅਪ੍ਰੈਲ ਨੂੰ ਦਿੱਲੀ ਸਮੇਤ ਹਰ ਕਿਸਾਨ ਮੋਰਚੇ ’ਤੇ ਵਿਸਾਖੀ ਦਾ ਤਿਉਹਾਰ ਅਤੇ ਖਾਲਸਾ ਸਾਜਨਾ ਦਿਵਸ ਮਨਾਇਆ ਜਾਵੇਗਾ। 14 ਅਪ੍ਰੈਲ ਨੂੰ ਡਾ.ਭੀਮ ਰਾਉ ਅੰਬੇਡਕਰ ਦੀ ਜੈਯੰਤੀ ਮਨਾਉਂਦਿਆਂ ਸੰਵਿਧਾਨ ਬਚਾਉ ਦਿਵਸ ਮਨਾਇਆ ਜਾਵੇਗਾ। 1 ਮਈ ਨੂੰ ਮਜ਼ਦੂਰ ਦਿਵਸ ਮਨਾਇਆ ਜਾਵੇਗਾ। ਮਈ ਦੇ ਪਹਿਲੇ ਹਫ਼ਤੇ ਸੰਸਦ ਵੱਲ ਕਿਸਾਨ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਵਿੱਚ ਮਾਰਚ ਕਰਨਗੇ। ਜੇਕਰ ਸਰਕਾਰ ਨੇ ਉਹਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਹ ਗਿ੍ਰਫ਼ਤਾਰੀਆਂ ਦੇਣ ਤੋਂ ਵੀ ਪਿੱਛੇ ਨਹੀਂ ਹੱਟਣਗੇ। 26 ਜਨਵਰੀ ਵਰਗੀਆਂ ਘਟਨਾਵਾਂ ਤੋਂ ਬਚਣ ਲਈ ਇੱਕ ਵਿਸ਼ੇਸ਼ ਕਮੇਟੀ ਬਣਾਈ ਗਈ ਹੈ, ਜੋ ਸੰਸਦ ਵੱਲ ਮਾਰਚ ਕਰਨ ਲਈ ਹਰ ਰੂਟ ਅਤੇ ਪ੍ਰੋਗਰਾਮ ਬਣਾਵੇਗੀ।
ਉਹਨਾਂ ਦੱਸਿਆ ਕਿ ਨੌਜਵਾਨ ਆਗੂ ਲੱਖਾ ਸਿਧਾਣੇ ਨੂੰ ਸੰਯੁਕਤ ਕਿਸਾਨ ਮੋਰਚੇ ਦੀਆਂ ਜੱਥੇਬੰਦੀਆਂ ਵਲੋਂ ਦਿੱਲੀ ਮੋਰਚੇ ਵਿੱਚ ਆਉਣ ਦਾ ਸੱਦਾ ਦਿੱਤਾ ਗਿਆ ਹੈ। ਕਿਉਂਕਿ ਲੱਖਾ ਸਿਧਾਣਾ ਪਹਿਲੇ ਦਿਨ ਤੋਂ ਕਿਸਾਨ ਮੋਰਚੇ ਦੀ ਸਫ਼ਲਤਾ ਲਈ ਸੰਘਰਸ਼ ਕਰ ਰਿਹਾ ਹੈ। ਪਰ ਕਿਸਾਨ ਆਗੂ ਡਾ.ਦਰਸ਼ਨਪਾਲ ਨੇ ਕਿਹਾ ਕਿ ਸਿਰਫ਼ ਲੱਖੇ ਸਿਧਾਣਾ ਲਈ ਇਹ ਫ਼ੈਸਲਾ ਕੀਤਾ ਗਿਆ ਹੈ, ਜਦੋਂਕਿ ਦੀਪ ਸਿੱਧੂ ਨਾਲ ਸੰਯੁਕਤ ਕਿਸਾਨ ਮੋਰਚੇ ਦਾ ਕੋਈ ਸੰਬੰਧ ਨਹੀਂ ਹੈ। ਉਹਨਾਂ ਕਿਹਾ ਕਿ ਵਾਢੀ ਦੇ ਸੀਜ਼ਨ ਨੂੰ ਲੈ ਕੇ ਕਿਸਾਨ ਜੱਥੇਬੰਦੀਆਂ ਦੀ ਭਲਕੇ ਲੁਧਿਆਣਾ ਵਿਖੇ ਮੀਟਿੰਗ ਹੋਵੇਗੀ। ਜਿਸ ਲਈ ਵਾਢੀ ਕਰਨ ਅਤੇ ਕਿਸਾਨ ਅੰਦੋਲਨ ਜਾਰੀ ਰੱਖਣ ਸਬੰਧੀ ਪ੍ਰੋਗਰਾਮ ਬਣਾਏ ਜਾਣਗੇ। ਉਹਨਾਂ ਫ਼ਸਲਾਂ ਦੀ ਸਿੱਧੀ ਅਦਾਇਗੀ ਦਾ ਸਮਰੱਥਨ ਕਰਦਿਆਂ ਕਿਹਾ ਕਿ ਇਹ ਫ਼ੈਸਲਾ ਭਾਵੇਂ ਕਿਸਾਨਾਂ ਦੇ ਹਿੱਤ ਵਿੱਚ ਹੈ, ਪ੍ਰ੍ਰੰਤੂ ਇਸ ਫ਼ੈਸਲੇ ਦੀ ਤਾਰੀਖ਼ ਬਹੁਤ ਗਲਤ ਹੈ।

Related posts

ਕੈਪਟਨ ਨੇ ਸਲੱਮ ਹਾਊਸ ਪ੍ਰੋਗਰਾਮ ‘ਬਸੇਰਾ’ ਤਹਿਤ 3245 ਝੁੱਗੀਆਂ ਝੌਂਪੜੀਆਂ ਦੇ ਮਾਲਕੀ ਹੱਕ ਦੇਣ ਦੇ ਨਿਰਦੇਸ਼ ਕੀਤੇ ਜਾਰੀ

Sanjhi Khabar

ਕੋਰੋਨਾ : ਪਿਛਲੇ 24 ਘੰਟਿਆਂ ‘ਚ ਦੇਸ਼ ‘ਚ 24,492 ਨਵੇਂ ਕੇਸ, 131 ਦੀ ਮੌਤ

Sanjhi Khabar

ਨਸ਼ਿਆਂ ਵਿਰੁੱਧ ਜੰਗ: ਪੰਜਾਬ ਪੁਲਿਸ ਨੇ ਇੱਕ ਹਫ਼ਤੇ ਵਿੱਚ 155 ਕਿਲੋ ਹੈਰੋਇਨ ਦੀ ਕੀਤੀ ਬਰਾਮਦਗੀ

Sanjhi Khabar

Leave a Comment