15.2 C
Los Angeles
May 19, 2024
Sanjhi Khabar
Agriculture Bathinda Chandigarh

ਕੁਦਰਤੀ ਕਹਿਰ ਨਾਲ ਖਰਾਬ ਫਸਲਾ ਦਾ ਮੁਆਵਜ਼ਾ ਦੇਵੇ ਸਰਕਾਰ: ਮੋਹਿਤ ਗੁਪਤਾ

Veer Pal Kaur
ਬਠਿੰਡਾ 6 ਅਕਤੂਬਰ  ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਬੁਲਾਰੇ ਮੋਹਿਤ ਗੁਪਤਾ ਨੇ ਕਿਹਾ ਕਿ ਮਾਲਵਾ ਖੇਤਰ ਵਿੱਚ ਨਰਮੇ ਦੀ ਫਸਲ ‘ਤੇ ਗੁਲਾਬੀ ਸੁੰਡੀ ਦੇ ਹਮਲੇ ਤੋਂ ਬਾਅਦ ਪੰਜਾਬ ਭਰ ਵਿੱਚ 4 ਅਕਤੂਬਰ ਨੂੰ ਕੁਦਰਤ ਦੇ ਕਹਿਰ ਨੇ ਸਾਉਣੀ ਦੀ ਫਸਲ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ । ਇਸ ਭਾਰੀ ਮੀਂਹ ਅਤੇ ਹਨੇਰੀ ਕਾਰਨ ਸਾਉਣੀ ਦੀਆਂ ਖੜ੍ਹੀਆਂ ਤਿਆਰ ਫ਼ਸਲਾਂ ਤਬਾਹ ਹੋ ਗਈਆ ਹਨ । ਮੋਹਿਤ ਗੁਪਤਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਇਸ ਕੁਦਰਤ ਦੇ ਕਹਿਰ ਨਾਲ ਪ੍ਰਭਾਵਿਤ ਹੋਈਆਂ ਸਾਉਣੀ ਦੀਆਂ ਫਸਲਾਂ ਦਾ ਜਲਦ ਤੋਂ ਜਲਦ ਮੁਆਵਜ਼ਾ ਦੇਣ ਦਾ ਫੈਸਲਾ ਕਰਨਾ ਚਾਹੀਦਾ ਹੈ । ਉਹ ਨਰਮੇ ਦੀ ਫਸਲ ਦੇਖ ਕੇ ਕੇਵਲ ਦਿਲਾਸਾ ਦੇ ਕੇ ਹੀ ਚਲੇ ਗਏ ਜਦ ਕਿ ਲੋਕਾਂ ਨੂੰ ਮੁਆਵਜੇ ਦੀ ਜਰੂਰਤ ਸੀ ।
ਮੋਹਿਤ ਗੁਪਤਾ ਨੇ ਕਿਹਾ ਕਿ ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਨਰਮਾ ਪੱਟੀ ਦੇ ਖੇਤਰਾਂ ਦਾ ਦੌਰਾ ਕੀਤਾ ਅਤੇ ਪੀੜਤ ਕਿਸਾਨਾਂ ਨੂੰ ਮਿਲੇ ਅਤੇ 50,000 ਰੁਪਏ ਪ੍ਰਤੀ ਏਕੜ ਕਿਸਾਨਾਂ ਨੂੰ ਅਤੇ 15,000 ਰੁਪਏ ਪ੍ਰਤੀ ਏਕੜ ਮਜਦੂਰਾਂ ਨੂੰ ਮੁਆਵਜ਼ਾ ਦੇਣ ਦੀ ਪੰਜਾਬ ਸਰਕਾਰ ਨੂੰ ਅਪੀਲ ਵੀ ਕੀਤੀ। ਇਸ ਦੌਰੇ ਤੋਂ ਪਹਿਲਾਂ ਪੰਜਾਬ ਦੀ ਸਰਕਾਰ ਜੋ ਕੁੰਭਕਰਨ ਦੀ ਨੀਂਦ ਸੁੱਤੀ ਹੋਈ ਸੀ ਅਤੇ ਕੁਰਸੀ ਦੀ ਲੜਾਈ ਵਿੱਚ ਰੁੱਝੀ ਹੋਈ ਸੀ , ਉਹ ਜਾਗ ਗਈ ਅਤੇ ਪੰਜਾਬ ਦੇ ਮੁੱਖ ਮੰਤਰੀ ਨੇ ਨਰਮਾ ਪਟੀ ਦੇ ਖੇਤਰਾਂ ਦਾ ਦੌਰਾ ਕਰਨ ਦਾ ਡਰਾਮਾ ਕੀਤਾ । ਜਦ ਕਿ ਉਹ ਉੱਥੇ ਕਿਸੇ ਵੀ ਪੀੜਤ ਕਿਸਾਨ ਨੂੰ ਨਹੀਂ ਮਿਲੇ ਅਤੇ ਨਾ ਹੀ ਕੋਈ ਗੱਲ ਕੀਤੀ ਅਤੇ ਮੁਆਵਜੇ ਦਾ ਐਲਾਨ ਕਰਨ ਦੀ ਬਜਾਏ ਫੋਟੋ ਸੈਸ਼ਨ ਕਰਵਾ ਕੇ ਚਲੇ ਗਏ ।
ਉਹਨਾਂ ਕਿਹਾ ਕਿ ਪੰਜਾਬ ਦਾ ਕਿਸਾਨ ਪਹਿਲਾਂ ਹੀ ਕਰਜ਼ੇ ਵਿਚ ਡੁਬਿਆ ਹੋਇਆ ਹੈ ਜਿਸ ਕਾਰਨ ਪਿਛਲੇ ਸਾਢੇ ਚਾਰ ਸਾਲਾਂ ਅੰਦਰ ਪੰਜਾਬ ਦੇ ਸੈਂਕੜੇ ਹੀ ਕਿਸਾਨਾਂ ਨੇ ਆਤਮ ਹੱਤਿਆ ਕੀਤੀ ਹੈ । ਮੋਹਿਤ ਗੁਪਤਾ ਨੇ ਕਿਹਾ ਕਿ ਪੰਜਾਬ ਕਾਂਗਰਸ ਸਰਕਾਰ ਨੂੰ ਅਪੀਲ ਕੀਤੀ ਕਿ ਪੰਜਾਬ ਸਰਕਾਰ ਆਪਣੀ ਕੁਰਸੀ ਦੀ ਲੜਾਈ ਛੱਡ ਕੇ ਪੰਜਾਬ ਦੇ ਕਿਸਾਨਾਂ ਨੂੰ ਅਤੇ ਮਜਦੂਰਾਂ ਬਾਰੇ ਸੋਚੇ ਅਤੇ ਜਲਦ ਤੋਂ ਜਲਦ ਉਨ੍ਹਾਂ ਦੇ ਹੋਏ ਨੁਕਸਾਨ ਦਾ ਮੁਆਵਜਾ ਜਾਰੀ ਕਰੇ ਤਾਂ ਜੋ ਹਾੜ੍ਹੀ ਦੀ ਫਸਲ ਦੀ ਬਿਜਾਈ ਕਰਨ ਵਿਚ ਦਿੱਕਤ ਨਾ ਆਵੇ ।

Related posts

ਕਾਂਗਰਸ ਨੇਤਾ ਕੁਰਸੀ ਲਈ ਆਪਸ ਵਿੱਚ ਲੜ ਰਹੇ, ਅਸੀਂ ਮਿਲ ਕੇ ਪੰਜਾਬ ਲਈ ਯੋਜਨਾਵਾਂ ਬਣਾ ਰਹੇ ਹਾਂ- ਅਰਵਿੰਦ ਕੇਜਰੀਵਾਲ

Sanjhi Khabar

ਗੀਤਕਾਰ ਦੀਪਾ ਘੋਲੀਆ ਦੀ ਅੰਤਿਮ ਅਰਦਾਸ ਮੌਕੇ ਧਾਰਮਿਕ, ਸਮਾਜਿਕ, ਰਾਜਨੀਤਕ ਅਤੇ ਸੰਗੀਤਕ ਖੇਤਰ ਦੀਆਂ ਹਸਤੀਆਂ ਨੇ ਕੀਤੇ ਸ਼ਰਧਾ ਦੇ ਫੁੱਲ ਅਰਪਣ 

Sanjhi Khabar

ਪੰਜਾਬ ਨੂੰ ਮੁੜ ਖੁਸ਼ਹਾਲ ਪੰਜਾਬ ਬਣਾਉਣ ਲਈ ਚੁੱਕਾਂਗੇ ਸਹੁੰ: ਭਗਵੰਤ ਮਾਨ

Sanjhi Khabar

Leave a Comment