18.2 C
Los Angeles
May 21, 2024
Sanjhi Khabar
Chandigarh Crime News Himachal

ਖਾਲਿਸਤਾਨ ਪੱਖੀ ਪੋਸਟਰ ਲਗਾਉਣ ਵਾਲੇ ਹੋਣਗੇ ਸਲਾਖਾਂ ਪਿੱਛੇ : ਜੈ ਰਾਮ ਠਾਕੁਰ

Agency
ਧਰਮਸ਼ਾਲਾ, 08 ਮਈ । ਹਿਮਾਚਲ ਤੇ ਤਪੋਵਨ ਕੈਂਪਸ ਵਿੱਚ ਖਾਲਿਸਤਾਨ ਪੱਖੀ ਪੋਸਟਰ ਦੀ ਘਟਨਾ ਤੇ ਬੋਲਦਿਆਂ ਮੁੱਖ ਮੰਤਰੀ ਜੈ ਰਾਮ ਠਾਕੁਰ ਨੇ ਕਿਹਾ ਹੈ ਕਿ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਦੇ ਤਪੋਵਨ ਕੰਪਲੈਕਸ ਵਿੱਚ ਖਾਲਿਸਤਾਨ ਪੱਖੀ ਝੰਡੇ ਅਤੇ ਪੋਸਟਰ ਲਗਾਉਣ ਵਾਲੇ ਜਲਦੀ ਹੀ ਸਲਾਖਾਂ ਪਿੱਛੇ ਹੋਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਇੱਕ ਮੰਦਭਾਗੀ ਘਟਨਾ ਹੈ। ਪੁਲਿਸ ਨੂੰ ਜਾਂਚ ਦੇ ਹੁਕਮ ਦੇ ਦਿੱਤੇ ਹਨ। ਐਫਆਈਆਰ ਦਰਜ ਕੀਤੀ ਗਈ ਹੈ। ਠਾਕੁਰ ਨੇ ਕਿਹਾ ਕਿ ਪੁਲਿਸ ਨੂੰ ਅਜਿਹੇ ਲੋਕਾਂ ਨੂੰ ਗ੍ਰਿਫਤਾਰ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਠਾਕੁਰ ਨੇ ਲੋਕਾਂ ਨੂੰ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕੀਤੀ।

ਜ਼ਿਕਰਯੋਗ ਹੈ ਕਿ ਪੁਲਿਸ ਨੂੰ ਸ਼ਨੀਵਾਰ ਰਾਤ ਵਿਧਾਨ ਸਭਾ ਕੰਪਲੈਕਸ ਦੇ ਮੁੱਖ ਗੇਟ ਨੰਬਰ ਇਕ ਅਤੇ ਨਾਲ ਲੱਗਦੀ ਕੰਧ ‘ਤੇ ਖਾਲਿਸਤਾਨੀ ਝੰਡੇ ਅਤੇ ਪੋਸਟਰ ਲੱਗਣ ਦੀ ਸੂਚਨਾ ਮਿਲੀ ਸੀ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਦੇਖਿਆ ਤਾਂ ਕੰਧ ‘ਤੇ ਖਾਲਿਸਤਾਨ ਲਿਖਿਆ ਹੋਇਆ ਪਾਇਆ ਗਿਆ। ਕਾਂਗੜਾ ਦੇ ਐਸਪੀ ਡਾ: ਖੁਸ਼ਹਾਲ ਸ਼ਰਮਾ ਫੋਰਸ ਨਾਲ ਵਿਧਾਨ ਸਭਾ ਚੌਂਕ ‘ਚ ਪਹੁੰਚੇ ਅਤੇ ਪੋਸਟਰ ਅਤੇ ਝੰਡੇ ਉਤਾਰੇ।

ਕੰਧ ‘ਤੇ ਲਿਖਿਆ ਖਾਲਿਸਤਾਨ ਵੀ ਪੇਂਟ ਕਰਕੇ ਮਿਟਾਇਆ ਗਿਆ। ਉਨ੍ਹਾਂ ਦੱਸਿਆ ਕਿ ਇਹ ਘਟਨਾ ਸ਼ਨੀਵਾਰ ਰਾਤ ਨੂੰ ਵਾਪਰੀ। ਸਵੇਰੇ ਸੈਰ ‘ਤੇ ਨਿਕਲੇ ਲੋਕਾਂ ਨੇ ਯੋਲ ਪੁਲਸ ਚੌਕੀ ਨੂੰ ਸੂਚਨਾ ਦਿੱਤੀ। ਜਾਂਚ ਚੱਲ ਰਹੀ ਹੈ। ਸਥਾਨਕ ਲੋਕਾਂ ਤੋਂ ਪੁੱਛਗਿੱਛ ਕੀਤੀ ਗਈ ਹੈ।ਦੱਸਣਯੋਗ ਹੈ ਕਿ ਖਾਲਿਸਤਾਨ ਪੱਖੀ ਅਤੇ ਜਸਟਿਸ ਫਾਰ ਸਿੱਖ ਸੰਸਥਾ ਦੇ ਮੁਖੀ ਪਰਵਿੰਦਰ ਸਿੰਘ ਪੰਨੂ ਪਿਛਲੇ ਕਾਫੀ ਸਮੇਂ ਤੋਂ ਫੋਨ ‘ਤੇ ਅਜਿਹੀਆਂ ਧਮਕੀਆਂ ਦਿੰਦੇ ਆ ਰਹੇ ਹਨ।

Related posts

ਮੋਹਿਤ ਗੁਪਤਾ ਦੀ ਬੋਲਬਾਣੀ: ਗੇਂਦ ਭਾਜਪਾ ਹਾਈਕਮਾਂਡ ਦੇ ਪਾਲੇ ’ਚ

Sanjhi Khabar

ਜਲੰਧਰ ਕਮਿਸ਼ਨਰੇਟ ਪੁਲਿਸ ਨੇ 24 ਘੰਟਿਆਂ ‘ਚ ਅੰਨ੍ਹੇ ਕਤਲ ਦਾ ਮਾਮਲਾ ਸੁਲਝਾਇਆ

Sanjhi Khabar

ਮੁੱਖ ਮੰਤਰੀ ਵੱਲੋਂ ਦੁਨੀਆਂ ਦੇ ਨਾਮੀਂ ਉਦਯੋਗਪਤੀਆਂ ਨੂੰ ਰਾਜ ਦੀ ਤਰੱਕੀ ਅਤੇ ਖੁਸ਼ਹਾਲੀ ਵਿੱਚ ਭਾਈਵਾਲ ਬਣਨ ਦਾ ਸੱਦਾ

Sanjhi Khabar

Leave a Comment