15.3 C
Los Angeles
May 16, 2024
Sanjhi Khabar
Uncategorized

ਗੁਰੂਧਾਮਾਂ ਦੇ ਦਰਸ਼ਨਾਂ ਨੂੰ ਜਾਣ ਵਾਲੇ ਸਿੱਖ ਜੱਥੇ ਨੂੰ ਪਾਕਿਸਤਾਨ ਵੱਲੋ ਨਾਂਹ, ਕੋਰੋਨਾ ਨੂੰ ਦੱਸਿਆ ਵਜ੍ਹਾ

Ashwani Sharma

ਅੰਮ੍ਰਿਤਸਰ, 4 ਜੂਨ ( ਹਿ ਸ ) : ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੌਰ ਵਿਖੇ ਜਾਣ ਵਾਲਾ ਸਿੱਖ ਸ਼ਰਧਾਲੂਆਂ ਦਾ ਜਥਾ ਇਸ ਵਾਰ ਪਾਕਿਸਤਾਨ ਨਹੀਂ ਜਾ ਸਕੇਗਾ। ਪਾਕਿਸਤਾਨ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਦੇ ਕਾਰਨ ਜਥੇ ਨੂੰ ਪ੍ਰਵਾਨਗੀ ਨਹੀਂ ਦਿੱਤੀ ਗਈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਆਖਿਆ ਕਿ ਮਿਲੀ ਜਾਣਕਾਰੀ ਅਨੁਸਾਰ ਵਿਸ਼ਵ ਮਹਾਂਮਾਰੀ ਕੋਰੋਨਾ ਦਾ ਹਵਾਲਾ ਦੇ ਕੇ ਪਾਕਿਸਤਾਨ ਸਰਕਾਰ ਨੇ ਜਥੇ ਨੂੰ ਪ੍ਰਵਾਨਗੀ ਨਹੀਂ ਦਿੱਤੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਸ ਸਬੰਧ ਵਿਚ ਤਿਆਰੀਆਂ ਮੁਕੰਮਲ ਸਨ ਅਤੇ ਭਾਰਤ ਸਰਕਾਰ ਵੱਲੋਂ ਵੀ ਜਥੇ ਲਈ ਕਿਸੇ ਕਿਸਮ ਦੀ ਅਜੇ ਤੱਕ ਮਨਾਹੀ ਨਹੀਂ ਸੀ ਕੀਤੀ ਗਈ। ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਮੀਡੀਆ  ਕੁਲਵਿੰਦਰ ਸਿੰਘ ਰਮਦਾਸ ਨੇ ਦੱਸਿਆ ਕਿ ਯਾਤਰਾ ਵਿਭਾਗ ਸ਼੍ਰੋਮਣੀ ਕਮੇਟੀ ਦੀ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰ੍ਰਧਾਨ  ਸਤਵੰਤ ਸਿੰਘ ਨਾਲ ਟੈਲੀਫੋਨ ’ਤੇ ਗੱਲਬਾਤ ਹੋਈ ਹੈ, ਜਿਸ ਅਨੁਸਾਰ ਪੰਜਵੇਂ ਪਾਤਸ਼ਾਹ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਪਾਕਿਸਤਾਨ ਜਾਣ ਵਾਲੇ ਜਥੇ ਨੂੰ ਪਾਕਿਸਤਾਨ ਵੱਲੋਂ ਕੋਰੋਨਾ ਕਾਰਨ ਆਗਿਆ ਨਹੀਂ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਇਹ ਜਥਾ 14 ਜੂਨ ਨੂੰ ਸ਼ਹੀਦੀ ਦਿਹਾੜੇ ਸਬੰਧੀ ਪਾਕਿਸਤਾਨ ਜਾਣਾ ਸੀ, ਜਿਸ ਦੀ ਰਵਾਨਗੀ 6 ਜੂਨ ਨੂੰ ਕੀਤੀ ਜਾਣੀ ਸੀ। ਉਨ੍ਹਾਂ ਕਿਹਾ ਕਿ ਜਿਨ੍ਹਾਂ ਸ਼ਰਧਾਲੂਆਂ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਪਾਕਿਸਤਾਨ ਜਾਣ ਲਈ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਪਾਸ ਜਮ੍ਹਾਂ ਕਰਵਾਏ ਸਨ, ਉਹ ਸ਼੍ਰੋਮਣੀ ਕਮੇਟੀ ਦੇ ਯਾਤਰਾ ਵਿਭਾਗ ਤੋਂ ਵਾਪਸ ਲੈ ਸਕਦੇ ਹਨ।

Related posts

ਕਰੋਨਾ ਦਾ ਕਹਿਰ ਜਾਰੀ -ਸੁਖਬੀਰ ਬਾਦਲ ਵੀ ਆਏ ਕਰੋਨਾ ਦੀ ਲਪੇਟ

Sanjhi Khabar

From April 1, no farmer-laborer in Punjab have to be compelled to commit suicide: Arvind Kejriwal

Sanjhi Khabar

ਰਾਜਾ ਵੜਿੰਗ ਨੇ ਸਿੱਧੂ ਮੂਸੇਵਾਲਾ ਦੀ ਮੌਤ ਉਤੇ ਦੁੱਖ ਪ੍ਰਗਟਾਇਆ

Sanjhi Khabar

Leave a Comment