21.3 C
Los Angeles
May 13, 2024
Sanjhi Khabar
Chandigarh Politics Zirakpur ਪੰਜਾਬ

ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਸ਼ਹੀਦੀਆਂ ਦੇਣ ਵਾਲੇ ਯੋਧਿਆਂ ਨੂੰ ਰਹਿੰਦੀ ਦੁਨੀਆਂ ਤੱਕ ਯਾਦ ਕੀਤਾ ਜਾਵੇਗਾ-ਸੰਜੀਵ ਖੰਨਾ

PS Mitha

ਜ਼ੀਰਕਪੁਰ, 23 ਮਾਰਚ: ਭਾਰਤੀ ਜਨਤਾ ਪਾਰਟੀ ਦੇ ਹਲਕਾ ਇੰਚਾਰਜ ਅਤੇ ਸੂਬਾ ਸਕੱਤਰ ਸੰਜੀਵ ਖੰਨਾ ਅਤੇ ਉਨ੍ਹਾਂ ਦੀ ਟੀਮ ਵੱਲੋਂ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਨੂੰ ਸ਼ਰਧਾ ਦੇ ਭੇਂਟ ਕੀਤੇ ਗਏ। ਜ਼ੀਰਕਪੁਰ ਵਿਖੇ ਭਾਰਤੀ ਜਨਤਾ ਪਾਰਟੀ ਦੇ ਦਫਤਰ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਕਰਵਾਏ ਗਏ ਸਮਾਗਮ ਦੌਰਾਨ ਸੰਜੀਵ ਖੰਨਾ ਨੇ ਕਿਹਾ ਕਿ ਸ਼ਹੀਦਾਂ ਦੀ ਬਲਿਦਾਨ ਨੂੰ ਭੁਲਾਇਆ ਨਹੀਂ ਜਾ ਸਕਦਾ। ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਹੀ ਅਸੀ ਅੱਜ ਖੁੱਲੀ ਹਵਾ ਵਿੱਚ ਆਜ਼ਾਦੀ ਦਾ ਆਨੰਦ ਮਾਣ ਰਹੇ ਹਾਂ। ਉਨ੍ਹਾਂ ਕਿਹਾ ਕਿ ਸਾਨੂੰ ਗੋਰਿਆਂ ਦੀ ਗੁਲਾਮੀ ਤੋਂ ਆਜ਼ਾਦ ਕਰਵਾਉਣ ਲਈ ਸ਼ਹੀਦ ਭਗਤ ਸਿੰਘ ਰਾਜਗੁਰੂ ਅਤੇ ਸੁਖਦੇਵ ਵਰਗੇ ਸ਼ਹੀਦਾਂ ਨੇ ਭਰੀ ਜਵਾਨੀ ਵਿੱਚ ਫਾਂਸੀ ਦੇ ਰੱਸੇ ਨੂੰ ਚੁੰਮ ਕੇ ਗਲ ਵਿੱਚ ਪਾਇਆ ਸੀ। ਸੰਜੀਵ ਖੰਨਾ ਨੇ ਕਿਹਾ ਕਿ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਤਾਂ ਹੀ ਹੋਵੇਗੀ ਜੇਕਰ ਅਸੀਂ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਵਿੱਚ ਉਨ੍ਹਾਂ ਦੀ ਸੋਚ ਤੇ ਪਹਿਰਾ ਦੇਵਾਂਗੇ। ਉਨ੍ਹਾਂ ਕਿਹਾ ਕਿ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਆਪਣੀਆਂ ਜਾਨਾਂ ਵਾਰਨ ਵਾਲੇ ਸ਼ਹੀਦ ਯੋਧਿਆਂ ਨੂੰ ਰਹਿੰਦੀ ਦੁਨੀਆ ਤੱਕ ਯਾਦ ਕੀਤਾ ਜਾਵੇਗਾ। ਇਸ ਮੌਕੇ ਸਾਰਾ ਹਾਲ ਸ਼ਹੀਦ ਭਗਤ ਸਿੰਘ ਅਮਰ ਰਹੇ, ਸ਼ਹੀਦ ਰਾਜਗੁਰੂ ਅਮਰ ਰਹੇ, ਸ਼ਹੀਦ ਸੁਖਦੇਵ ਅਮਰ ਰਹੇ ਅਤੇ ਭਾਰਤ ਮਾਤਾ ਕੀ ਜੈ ਦੇ ਨਾਅਰਿਆਂ ਨਾਲ ਗੂੰਜ ਉਠਿਆ। ਇਸ ਮੌਕੇ ਭਾਰਤੀ ਜਨਤਾ ਪਾਰਟੀ ਦੇ ਮੰਡਲ ਪ੍ਰਧਾਨ ਪ੍ਰਦੀਪ ਸ਼ਰਮਾ, ਭਾਜਪਾ ਆਗੂ ਸੁਧੀਰ ਕਾਂਤੀਵਾਲ, ਦਫਤਰ ਇੰਚਾਰਜ ਰਾਧੇਸ਼ਾਮ, ਗੋਲਡੀ ਫੌਜੀ ਭਾਗਸੀ, ਪਾਰਸ, ਮੁਕੇਸ਼ ਸ਼ਰਮਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵਿਧਾਨ ਸਭਾ ਹਲਕਾ ਡੇਰਾਬੱਸੀ ਦੇ ਭਾਜਪਾ ਵਰਕਰ ਮੌਜੂਦ ਸਨ।

Related posts

”ਦਲਿਤ ਅਤੇ ਕਿਸਾਨ ਹੋ ਗਏ ਇਕੱਠੇ 2022 ‘ਚ ਹੁਣ ਨਹੀਂ ਆਉਂਦੀ ਕਾਂਗਰਸ”, ਅਕਾਲੀ BSP ‘ਤੇ ਭੈਣ ਮਾਇਆਵਤੀ ਦਾ ਵੱਡਾ ਬਿਆਨ

Sanjhi Khabar

ਵਿੱਤ ਮੰਤਰੀ ਦੇ ਹਲਕੇ ’ਚ ਬੀਡੀਏ ਦੀ ਇਨਹਾਂਸਮੈਂਟ ਦਾ ਰੱਫੜ ਪਿਆ

Sanjhi Khabar

ਦੋਹਰੇ ਸੰਵਿਧਾਨ ਮਾਮਲੇ ‘ਚ ਸੁਖਬੀਰ ਸਿੰਘ ਬਾਦਲ ਅਦਾਲਤ ‘ਚ ਹੋਏ ਪੇਸ਼

Sanjhi Khabar

Leave a Comment