14.8 C
Los Angeles
May 21, 2024
Sanjhi Khabar
Chandigarh Crime News Himachal

ਪ੍ਰਧਾਨ ਮੰਤਰੀ ਨੇ ਕੁੱਲੂ ਸੜਕ ਹਾਦਸੇ ‘ਤੇ ਜਤਾਇਆ ਦੁੱਖ, ਮੁਆਵਜ਼ੇ ਦਾ ਐਲਾਨ

Agency
ਨਵੀਂ ਦਿੱਲੀ, 04 ਜੁਲਾਈ । ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਹਿਮਾਚਲ ਪ੍ਰਦੇਸ਼ ਦੇ ਕੁੱਲੂ ‘ਚ ਸੜਕ ਹਾਦਸੇ ‘ਤੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਦੁਖੀ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਈ ਹੈ। ਪ੍ਰਧਾਨ ਮੰਤਰੀ ਨੇ ਮ੍ਰਿਤਕਾਂ ਦੇ ਵਾਰਸਾਂ ਨੂੰ 2-2 ਲੱਖ ਰੁਪਏ ਅਤੇ ਜਖਮੀਆਂ ਨੂੰ 50-50 ਹਜ਼ਾਰ ਰੁਪਏ ਦੇਣ ਦਾ ਐਲਾਨ ਕੀਤਾ ਹੈ।

ਪ੍ਰਧਾਨ ਮੰਤਰੀ ਦਫ਼ਤਰ ਨੇ ਇੱਕ ਟਵੀਟ ਵਿੱਚ ਕਿਹਾ, “ਹਿਮਾਚਲ ਪ੍ਰਦੇਸ਼ ਦੇ ਕੁੱਲੂ ਵਿੱਚ ਵਾਪਰਿਆ ਬੱਸ ਹਾਦਸਾ ਦਿਲ ਦਹਿਲਾ ਦੇਣ ਵਾਲਾ ਹੈ। ਇਸ ਦੁੱਖ ਦੀ ਘੜੀ ਵਿੱਚ ਮੇਰੀ ਸੰਵੇਦਨਾ ਦੁਖੀ ਪਰਿਵਾਰਾਂ ਦੇ ਨਾਲ ਹੈ। ਮੈਨੂੰ ਉਮੀਦ ਹੈ ਕਿ ਜੋ ਜ਼ਖਮੀ ਹੋਏ ਹਨ, ਉਹ ਜਲਦੀ ਠੀਕ ਹੋ ਜਾਣਗੇ। ਸਥਾਨਕ ਪ੍ਰਸ਼ਾਸਨ ਪ੍ਰਭਾਵਿਤ ਲੋਕਾਂ ਦੀ ਹਰ ਸੰਭਵ ਮਦਦ ਕਰ ਰਿਹਾ ਹੈ।

ਇੱਕ ਹੋਰ ਟਵੀਟ ਵਿੱਚ, ਪੀਐਮਓ ਨੇ ਕਿਹਾ- ਪ੍ਰਧਾਨ ਮੰਤਰੀ ਨੇ ਦਰਦਨਾਕ ਬੱਸ ਹਾਦਸੇ ਵਿੱਚ ਜਾਨਾਂ ਗੁਆਉਣ ਵਾਲਿਆਂ ਦੇ ਵਾਰਸਾਂ ਲਈ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਵਿੱਚੋਂ 2-2 ਲੱਖ ਰੁਪਏ ਦੀ ਵਿੱਤੀ ਮਦਦ ਨੂੰ ਮਨਜ਼ੂਰੀ ਦਿੱਤੀ ਹੈ। ਹਿਮਾਚਲ ਪ੍ਰਦੇਸ਼ ਵਿੱਚ ਜ਼ਖਮੀਆਂ ਨੂੰ 50-50 ਹਜ਼ਾਰ ਰੁਪਏ ਦਿੱਤੇ ਜਾਣਗੇ।

ਜ਼ਿਕਰਯੋਗ ਹੈ ਕਿ ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ ਦੀ ਸਾਂਜ ਘਾਟੀ ‘ਚ ਸ਼ੇਂਸ਼ਰ ਨੇੜੇ ਸੜਕ ਹਾਦਸੇ ‘ਚ 16 ਲੋਕਾਂ ਦੀ ਮੌਤ ਹੋ ਗਈ ਸੀ।

Related posts

ਕਾਂਗਰਸੀ ਵਿਧਾਇਕਾਂ ਦੇ ਪਰਿਵਾਰਾਂ ਦੀਆਂ ਕੁਰਬਾਨੀਆਂ ਸਦਕਾ ਪੁੱਤਰਾਂ ਨੂੰ ਨੌਕਰੀਆਂ ਦਿੱਤੀਆਂ-ਮੁੱਖ ਮੰਤਰੀ

Sanjhi Khabar

ਭਾਰਤ ਨੂੰ ਨਿਰਮਾਣ ਸ਼ਕਤੀ ਦੇ ਤੌਰ ‘ਤੇ ਦੇਖ ਰਹੀ ਹੈ ਦੁਨੀਆ : ਪ੍ਰਧਾਨ ਮੰਤਰੀ ਮੋਦੀ

Sanjhi Khabar

ਪ੍ਰਧਾਨ ਮੰਤਰੀ ਮੋਦੀ ਨੂੰ ਮਾਰਨ ਦੀ ਧਮਕੀ ਦੇਣ ਵਾਲ ਦਿੱਲੀ ਤੋਂ ਕਾਬੂ,

Sanjhi Khabar

Leave a Comment