13.1 C
Los Angeles
May 21, 2024
Sanjhi Khabar
Chandigarh

ਪੰਜਾਬ ‘ਚ ਸਖਤ ਪਾਬੰਦੀਆਂ, ਸਕੂਲ-ਕਾਲਜ ਬੰਦ, ਰਾਤ ਨੂੰ ਲੱਗੇਗਾ ਕਰਫਿਊ, ਨਵੇਂ ਦਿਸ਼ਾ-ਨਿਰਦੇਸ਼ ਜਾਰੀ

ਚੰਡੀਗੜ, 04 ਜਨਵਰੀ (ਪਰਮੀਤ) :

ਕੋਰੋਨਾ ਵਾਇਰਸ ਦੇ ਵਧਦੇ ਕਹਿਰ ਦੇ ਚੱਲਦਿਆਂ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸਖਤ ਪਾਬੰਦੀਆਂ ਲਗਾਉਣ ਦਾ ਫੈਸਲਾ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਸੂਬੇ ਵਿੱਚ 15 ਜਨਵਰੀ ਤੱਕ ਰਾਤ ਦਾ ਕਰਫਿਊ ਲਗਾਇਆ ਗਿਆ ਹੈ। ਇਸ ਦੇ ਨਾਲ ਹੀ ਸਕੂਲ, ਕਾਲਜ ਤੇ ਹੋਰ ਸਾਰੇ ਵਿਦਿਅਕ ਅਦਾਰੇ ਵੀ ਬੰਦ ਕਰ ਦਿੱਤੇ ਗਏ ਹਨ। ਪੰਜਾਬ ਵਿੱਚ ਹੁਣ ਬੱਸਾਂ, ਸਿਨੇਮਾ ਹਾਲ, ਜਿੰਮ, ਰੈਸਟੋਰੈਂਟ 50 ਫੀਸਦੀ ਸਮਰੱਥਾ ਨਾਲ ਹੀ ਚੱਲ ਸਕਣਗੇ। ਓਮੀਕਰੋਨ ਦੇ ਖਤਰੇ ਦੇ ਮੱਦੇਨਜਰ ਪੰਜਾਬ ਸਰਕਾਰ ਵੱਲੋਂ ਮੰਗਲਵਾਰ ਸਵੇਰੇ ਸੂਬੇ ਵਿੱਚ ਪਾਬੰਦੀਆਂ ਵਧਾਉਣ ਦਾ ਹੁਕਮ ਜਾਰੀ ਕੀਤਾ ਗਿਆ। ਹਾਲਾਂਕਿ ਪੰਜਾਬ ਸਰਕਾਰ ਨੇ ਇਹ ਪਾਬੰਦੀਆਂ 15 ਜਨਵਰੀ ਤੱਕ ਹੀ ਲਾਗੂ ਕੀਤੀਆਂ ਹਨ ਪਰ ਕੋਰੋਨਾ ਵਾਇਰਸ ਦੀ ਸਥਿਤੀ ਨੂੰ ਦੇਖਦੇ ਹੋਏ ਇਨਾਂ ਪਾਬੰਦੀਆਂ ਨੂੰ ਵਧਾਇਆ ਜਾ ਸਕਦਾ ਹੈ। ਪੰਜਾਬ ਸਰਕਾਰ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ, “ਸੂਬੇ ਵਿੱਚ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਰਾਤ ਦਾ ਕਰਫਿਊ ਜਾਰੀ ਰਹੇਗਾ। ਫਿਲਹਾਲ ਰਾਤ ਦਾ ਕਰਫਿਊ 15 ਜਨਵਰੀ ਤੱਕ ਲਾਗੂ ਹੈ। ਉਸ ਤੋਂ ਬਾਅਦ ਸਥਿਤੀ ਦਾ ਜਾਇਜਾ ਲਿਆ ਜਾਵੇਗਾ। ਬਿਆਨ ਵਿੱਚ ਅੱਗੇ ਕਿਹਾ ਗਿਆ ਹੈ, “ਸਕੂਲ, ਕਾਲਜ ਸਮੇਤ ਸਾਰੇ ਵਿਦਿਅਕ ਅਦਾਰਿਆਂ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰਨ ਦੇ ਹੁਕਮ ਦਿੱਤੇ ਜਾਂਦੇ ਹਨ। ਹੋਰ ਜਨਤਕ ਥਾਵਾਂ ‘ਤੇ ਵੀ ਪਾਬੰਦੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ। ਬੱਸਾਂ, ਸਿਨੇਮਾ ਹਾਲ, ਜਿੰਮ ਤੇ ਰੈਸਟੋਰੈਂਟ 50 ਫੀਸਦੀ ਸਮਰੱਥਾ ਨਾਲ ਹੀ ਚਲਾਈਆਂ ਜਾ ਸਕਦੀਆਂ ਹਨ। ਦੱਸ ਦੇਈਏ ਕਿ ਕੋਰੋਨਾ ਵਾਇਰਸ ਦੀ ਤੀਜੀ ਲਹਿਰ ਦੇ ਮੱਦੇਨਜਰ ਪੰਜਾਬ ਸਰਕਾਰ ਵੱਲੋਂ ਅਹਿਮ ਮੀਟਿੰਗ ਬੁਲਾਈ ਗਈ ਸੀ। ਇਸ ਮੀਟਿੰਗ ਵਿੱਚ ਇਨਾਂ ਸਾਰੀਆਂ ਪਾਬੰਦੀਆਂ ਸਬੰਧੀ ਫੈਸਲੇ ਲਏ ਗਏ ਤੇ ਕਿਹਾ ਗਿਆ ਕਿ ਸਹੀ ਸਮਾਂ ਆਉਣ ’ਤੇ ਇਨਾਂ ਨੂੰ ਲਾਗੂ ਕੀਤਾ ਜਾਵੇਗਾ।

Related posts

ਰਾਜਕੋਟ ‘ਚ ਗਰਜੇ ਕੇਜਰੀਵਾਲ, ਕਿਹਾ- ਅਸੀਂ ਭਗਤ ਸਿੰਘ ਦੇ ਨਕਸ਼ੇ-ਕਦਮਾਂ ‘ਤੇ ਚੱਲਣ ਵਾਲੇ ਲੋਕ

Sanjhi Khabar

ਅਸੰਵੇਦਨਸ਼ੀਲ ਮੋਦੀ ਸਰਕਾਰ ਨੂੰ ਹਟਾਉਣ ਲਈ ਸੋਨੀਆ ਗਾਂਧੀ ਸਾਰੀਆਂ ਪਾਰਟੀਆਂ ਦੀ ਕੌਮੀ ਮੁਹਿੰਮ ਦੀ ਅਗਵਾਈ ਕਰਨ- ਸੁਨੀਲ ਜਾਖੜ

Sanjhi Khabar

ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਸਬੰਧੀ ਕੇਂਦਰ ਨੂੰ ਭੇਜੀ ਫੀਡਬੈਕ

Sanjhi Khabar

Leave a Comment