14.8 C
Los Angeles
May 18, 2024
Sanjhi Khabar
Chandigarh Crime News ਸਾਡੀ ਸਿਹਤ ਪੰਜਾਬ ਵਪਾਰ

ਪੰਜਾਬ ਵਿਚ ਜ਼ਹਿਰੀਲੀ ਸ਼ਰਾਬ ਵੇਚਣ ਵਾਲਿਆਂ ਨੂੰ ਸਜ਼ਾ-ਏ-ਮੌਤ, 20 ਲੱਖ ਦਾ ਜ਼ੁਰਮਾਨਾ

Sukhwinder Bunty
Chandigarh  | ਸੂਬੇ ਵਿਚ ਨਾਜਾਇਜ਼/ਗੈਰਕਨੂੰਨੀ ਅਤੇ ਨਕਲੀ ਸ਼ਰਾਬ ਦੇ ਕਾਰੋਬਾਰ ਦੇ ਖ਼ਾਤਮੇ ਲਈ ਅੱਜ ਇੱਥੇ ਪੰਜਾਬ ਕੈਬਨਿਟ ਵੱਲੋਂ ਪੰਜਾਬ ਆਬਕਾਰੀ ਐਕਟ, 1914 ਵਿਚ ਧਾਰਾ 61-ਏ ਦਰਜ ਕਰਨ ਅਤੇ ਧਾਰਾ 61 ਤੇ 63 ਵਿਚ ਸੋਧ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਮੰਤਰੀ ਮੰਡਲ ਵੱਲੋਂ ਇਸ ਸਬੰਧੀ ਵਿਧਾਨ ਸਭਾ ਦੇ ਚੱਲ ਰਹੇ ਬਜਟ ਇਜਲਾਸ ਵਿੱਚ ਬਿੱਲ ਲਿਆਉਣ ਦੀ ਪ੍ਰਵਾਨਗੀ ਵੀ ਦਿੱਤੀ ਗਈ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਮੁੱਖ ਮੰਤਰੀ ਦਫ਼ਤਰ ਵਿਖੇ ਹੋਈ ਕੈਬਨਿਟ ਮੀਟਿੰਗ ਦੌਰਾਨ ਲਿਆ ਗਿਆ। ਇਹ ਫੈਸਲਾ ਅੰਮਿ੍ਤਸਰ, ਗੁਰਦਾਸਪੁਰ ਅਤੇ ਤਰਨ ਤਾਰਨ ਜ਼ਿਲਿਆਂ ਵਿੱਚ ਵਾਪਰੀ ਮੰਦਭਾਗੀ ਘਟਨਾ ਦੇ ਮੱਦੇਨਜ਼ਰ ਲਿਆ ਗਿਆ ਹੈ ਜਿੱਥੇ ਜੁਲਾਈ, 2020 ਵਿਚ ਨਕਲੀ ਅਤੇ ਮਿਲਾਵਟੀ ਸ਼ਰਾਬ ਦਾ ਸੇਵਨ ਕਰਨ ਨਾਲ ਕਈ ਕੀਮਤੀ ਜਾਨਾਂ ਚਲੀਆਂ ਗਈਆਂ ਸਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਆਬਕਾਰੀ ਐਕਟ, 1914 ਵਿਚ ਇਸ ਦੀ ਉਪ ਧਾਰਾ (1) ਵਜੋਂ ਨਵੀਂ ਧਾਰਾ 61-ਏ ਸ਼ਾਮਲ ਕੀਤੀ ਗਈ ਹੈ ਜਿਸ ਵਿੱਚ ਇਹ ਵਿਵਸਥਾ ਹੈ ਕਿ ਜੋ ਵਿਅਕਤੀ ਉਸ ਦੁਆਰਾ ਤਿਆਰ ਕੀਤੀ ਜਾਂ ਵੇਚੀ ਗਈ ਸ਼ਰਾਬ ਵਿੱਚ ਕਿਸੇ ਵੀ ਕਿਸਮ ਦੇ ਹਾਨੀਕਾਰਕ ਜਾਂ ਵਿਦੇਸ਼ ਪਦਾਰਥ ਜਿਸ ਨਾਲ ਅਪੰਗਤਾ ਜਾਂ ਗੰਭੀਰ ਹਾਲਤ ਜਾਂ ਮੌਤ ਹੋ ਸਕਦੀ ਹੈ, ਮਿਲਾਉਂਦਾ ਹੈ ਜਾਂ ਮਿਲਾਉਣ ਦੀ ਆਗਿਆ ਦਿੰਦਾ ਹੈ, ਸਜ਼ਾ ਦਾ ਹੱਕਦਾਰ ਹੋਵੇਗਾ।
ਵਿਅਕਤੀ ਦੀ ਮੌਤ ਹੋਣ ਦੀ ਸੂਰਤ ਵਿੱਚ ਅਜਿਹੇ ਦੋਸ਼ੀ ਨੂੰ ਮੌਤ ਜਾਂ ਉਮਰ ਕੈਦ ਦੀ ਸਜ਼ਾ ਦੇਣ ਦੇ ਨਾਲ 20 ਲੱਖ ਰੁਪਏ ਤੱਕ ਜੁਰਮਾਨਾ ਲਾਇਆ ਜਾ ਸਕੇਗਾ। ਅਪਾਹਜ ਜਾਂ ਗੰਭੀਰ ਹਾਲਤ ਦੀ ਸਥਿਤੀ ਵਿੱਚ ਦੋਸ਼ੀ ਨੂੰ ਘੱਟੋ-ਘੱਟ ਛੇ ਸਾਲ ਤੋਂ ਉਮਰ ਕੈਦ ਤੱਕ ਦੀ ਸਜ਼ਾ ਅਤੇ 10 ਲੱਖ ਰੁਪਏ ਤੱਕ ਜੁਰਮਾਨਾ ਲਗਾਇਆ ਜਾ ਸਕੇਗਾ। ਇਸੇ ਤਰਾਂ ਕਿਸੇ ਹੋਰ ਗੰਭੀਰ ਨੁਕਸਾਨ ਪਹੁੰਚਣ ਦੀ ਸਥਿਤੀ ਵਿੱਚ ਦੋਸ਼ੀ ਨੂੰ ਇਕ ਸਾਲ ਤੱਕ ਦੀ ਕੈਦ ਅਤੇ ਪੰਜ ਲੱਖ ਰੁਪਏ ਤੱਕ ਦਾ ਜੁਰਮਾਨਾ ਲਾਇਆ ਜਾ ਸਕੇਗਾ। ਕਿਸੇ ਤਰਾਂ ਜ਼ਖਮੀ ਨਾ ਹੋਣ ਦੇ ਮਾਮਲੇ ਵਿੱਚ ਦੋਸ਼ੀ ਨੂੰ ਛੇ ਮਹੀਨੇ ਤੱਕ ਦੀ ਕੈਦ ਅਤੇ 2.50 ਲੱਖ ਰੁਪਏ ਤੱਕ ਦਾ ਜੁਰਮਾਨਾ ਲਗਾਇਆ ਜਾ ਸਕੇਗਾ।

ਮੰਤਰੀ ਮੰਡਲ ਨੇ ਆਬਕਾਰੀ ਐਕਟ ਵਿੱਚ ਸੋਧ ਕਰਕੇ ਨਕਲੀ ਸ਼ਰਾਬ ਤਿਆਰ ਕਰਨ ਅਤੇ ਵੇਚਣ ਵਾਲੇ ਵਿਅਕਤੀ ਤੋਂ ਪੀੜਤਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦਿਵਾਉਣ ਦੀ ਵਿਵਸਥਾ ਵੀ ਕੀਤੀ ਹੈ। ਧਾਰਾ 61-ਏ (2) () ਦੇ ਅਨੁਸਾਰ ਜੇਕਰ ਅਦਾਲਤ ਨੂੰ ਜਾਪਦਾ ਹੈ ਕਿ ਵਿਅਕਤੀ ਦੀ ਮੌਤ ਜਾਂ ਗੰਭੀਰ ਹਾਲਤ ਕਿਸੇ ਥਾਂ ਵੇਚੀ ਗਈ ਸ਼ਰਾਬ ਦੇ ਸੇਵਨ ਨਾਲ ਹੋਈ ਹੈ ਤਾਂ ਅਦਾਲਤ ਸ਼ਰਾਬ ਦੇ ਨਿਰਮਾਤਾ ਅਤੇ ਵਿਕਰੇਤਾ, ਚਾਹੇ ਉਸਨੂੰ ਅਪਰਾਧ ਲਈ ਦੋਸ਼ੀ ਠਹਿਰਾਇਆ ਗਿਆ ਹੋਵੇ ਜਾਂ ਨਾ, ਵੱਲੋਂ ਮੁਆਵਜ਼ੇ ਦੇ ਤੌਰ ’ਤੇ ਹਰੇਕ ਮਿ੍ਰਤਕ ਦੇ ਕਾਨੂੰਨੀ ਵਾਰਸਾਂ ਨੂੰ ਘੱਟੋ-ਘੱਟ ਪੰਜ ਲੱਖ ਰੁਪਏ ਜਾਂ ਗੰਭੀਰ ਨੁਕਸਾਨ ਦੇ ਮਾਮਲੇ ਵਿੱਚ ਪੀੜਤ ਨੂੰ ਘੱਟੋ-ਘੱਟ ਤਿੰਨ ਲੱਖ ਰੁਪਏ ਜਾਂ ਹੋਰ ਨੁਕਸਾਨ ਦੇ ਮਾਮਲੇ ਵਿੱਚ ਪੀੜਤ ਨੂੰ ਪੰਜਾਹ ਹਜ਼ਾਰ ਰੁਪਏ ਜੁਰਮਾਨਾ ਦੇਣ ਦੇ ਆਦੇਸ਼ ਦੇ ਸਕਦੀ ਹੈ।

Related posts

ਕੋਰੋਨਾ ਸੰਕਟ ਸਮੇਂ ਮਰੀਜ਼ਾਂ ਦੀ ਸਹਾਇਤਾ ਲਈ ਰਾਹੁਲ ਗਾਂਧੀ ਨੇ ਵਧਾਇਆ ਮਦਦ ਦਾ ਹੱਥ,

Sanjhi Khabar

ਡੇਰਾ ਬੱਸੀ ਵਿੱਚ ਬਿਲਡਰ ਵਲੋ ਕਾਲਾਬਜਾਰੀ ਦਾ ਧੰਦਾ ਜੋਰਾਂ ਤੇ

Sanjhi Khabar

ਫ਼ਿਰੋਜ਼ਪੁਰ ਚ ਤਿੰਨ ਕਿਲੋ ਅਫੀਮ ਸਣੇ ਇਕ ਦੋਸ਼ੀ ਕਾਬੂ

Sanjhi Khabar

Leave a Comment