15.4 C
Los Angeles
May 19, 2024
Sanjhi Khabar
Agriculture Bathinda

ਭਾਕਿਯੂ (ਏਕਤਾ ਉਗਰਾਹਾਂ) ਵੱਲੋਂ ਬਠਿੰਡਾ ਸਕੱਤਰੇਤ ਦੇ ਅਣਮਿਥੇ ਸਮੇਂ ਲਈ ਘਿਰਾਓ

Veer Pal Kaur
ਬਠਿੰਡਾ 26 ਅਕਤੂਬਰ  ਗੁਲਾਬੀ ਸੁੰਡੀ ਨਾਲ ਹੋਈ ਨਰਮੇ ਦੀ ਤਬਾਹੀ ਦਾ ਅਤੇ ਗੜੇਮਾਰੀ ਝੱਖੜ ਮੀਂਹ ਨਾਲ ਝੋਨੇ ਤੇ ਹੋਰ ਫਸਲਾਂ ਦੀ ਹੋਈ ਕੁਦਰਤੀ ਤਬਾਹੀ ਦਾ ਕਿਸਾਨਾਂ ਮਜਦੂਰਾਂ ਵਾਸਤੇ ਪੂਰਾ ਮੁਆਵਜਾ ਲੈਣ ਲਈ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਸੱਦੇ‘ਤੇ ਸੈਂਕੜੇ ਔਰਤਾਂ ਸਮੇਤ ਹਜਾਰਾਂ ਕਿਸਾਨਾਂ ਮਜਦੂਰਾਂ ਵੱਲੋਂ ਦੂਜੇ ਦਿਨ ਵੀ ਇੱਥੋਂ ਦੇ ਸਕੱਤਰੇਤ ਦਾ ਅਣਮਿਥੇ ਸਮੇਂ ਲਈ ਘਿਰਾਓ ਦਿਨੇ ਰਾਤ ਜਾਰੀ ਰਿਹਾ। ਸਰਕਾਰੀ ਚੁੱਪ ਨੂੰ ਤੋੜਨ ਲਈ ਡੀ ਸੀ ਬਠਿੰਡਾ ਦੀ ਰਿਹਾਇਸ ਦਾ ਘਿਰਾਓ ਵੀ ਸੰਕੇਤਕ ਤੌਰ‘ਤੇ 4 ਵਜੇ ਤੱਕ ਕੀਤਾ ਗਿਆ। ਨਾਲ ਹੀ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ‘ਤੇ ਪੰਜਾਬ ਦੇ 17 ਜÇਲਿ੍ਹਆਂ ਵਿੱਚ ਡੀ ਸੀ/ਐਸ ਡੀ ਐਮ ਦਫਤਰਾਂ ਅੱਗੇ ਵਿਸਾਲ ਧਰਨੇ ਲਾ ਕੇ ਲਖੀਮਪੁਰ ਖੀਰੀ ਵਿਖੇ 5 ਕਿਸਾਨਾਂ ਨੂੰ ਗੱਡੀਆਂ ਥੱਲੇ ਕੁਚਲ ਕੇ ਸਹੀਦ ਕਰਨ ਦੀ ਸ ਦੇ ਮੁੱਖ ਘਾੜੇ ਕੇਂਦਰੀ ਮੰਤਰੀ ਅਜੈ ਮਿਸਰਾ ਟੈਣੀ ਨੂੰ ਮੰਤਰੀ ਦੇ ਅਹੁਦੇ ਤੋਂ ਬਰਖਾਸਤ ਕਰਨ ਅਤੇ ਗਿ੍ਰਫਤਾਰ ਕਰਨ ਦੀ ਮੰਗ ਉੱਤੇ ਵਿਸੇਸ ਜੋਰ ਦਿੱਤਾ ਗਿਆ। ਬਠਿੰਡਾ ‘ਚ ਵੱਖ-ਵੱਖ ਗੇਟਾਂ ਅੱਗੇ ਧਰਨਿਆਂ ਨੂੰ ਸੰਬੋਧਨ ਕਰਨ ਵਾਲੇ ਮੁੱਖ ਬੁਲਾਰਿਆਂ ਵਿੱਚ ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ, ਸÇੰਗਾਰਾ ਸਿੰਘ ਮਾਨ, ਜਗਤਾਰ ਸਿੰਘ ਕਾਲਾਝਾੜ, ਗੁਰਮੀਤ ਕੌਰ ਕੋਕਰੀ ਕਲਾਂ, ਕਮਲਜੀਤ ਕੌਰ ਬਰਨਾਲਾ, ਸਰੋਜ ਰਾਣੀ ਦਿਆਲਪੁਰਾ, ਕਰਮਜੀਤ ਕੌਰ ਲਹਿਰਾਖਾਨਾ, ਰਾਜਨਦੀਪ ਕੌਰ ਫਾਜਲਿਕਾ ਅਤੇ ਸਾਮਲ ਜਿਲਿ੍ਹਆਂ ਬਲਾਕਾਂ ਦੇ ਮੁੱਖ ਆਗੂ ਸਾਮਲ ਸਨ। ਬੁਲਾਰਿਆਂ ਨੇ ਕਾਂਗਰਸ ਦੀ ਚੰਨੀ ਸਰਕਾਰ ‘ਤੇ ਦੋਸ ਲਾਇਆ ਕਿ ਉਸਨੇ ਗੁਲਾਬੀ ਸੁੰਡੀ ਨਾਲ ਹੋਈ ਨਰਮੇ ਦੀ ਭਾਰੀ ਤਬਾਹੀ ਦਾ ਪੂਰਾ ਢੁੱਕਵਾਂ ਮੁਆਵਜਾ ਲੈਣ ਲਈ ਕਿਸਾਨਾਂ ਵੱਲੋਂ 15 ਦਿਨਾਂ ਤੱਕ ਖਜਾਨਾ ਮੰਤਰੀ ਦੇ ਬੰਗਲੇ ਦੇ ਘਿਰਾਓ ਨੂੰ ਨਜਰਅੰਦਾਜ ਕਰਕੇ ਮੁਜਰਮਾਨਾ ਚੁੱਪ ਧਾਰੀ ਰੱਖੀ। ਸੱਚੇ ਹੋਣ ਲਈ ਅਫਸਰਸਾਹੀ ਵੱਲੋਂ ਕੀਤੀ ਮੀਟਿੰਗ ਵਿੱਚ ਵੀ ਕਿਸਾਨ ਆਗੂਆਂ ਦੇ ਪੱਲੇ ਕੋਝੇ ਮਖੌਲਾਂ ਤੋਂ ਬਿਨਾ ਕੁੱਝ ਨਹੀਂ ਪਾਇਆ ਗਿਆ। ਇਸੇ ਕਰਕੇ ਕਿਸਾਨਾਂ ਨੂੰ ਸਰਕਾਰ ਦੀ ਇਸ ਮੁਜਰਮਾਨਾ ਚੁੱਪ ਨੂੰ ਤੋੜਨ ਲਈ ਸਕੱਤਰੇਤ ਦਾ ਕੰਮਕਾਜ ਠੱਪ ਕਰਨਾ ਪਿਆ ਹੈ। ਅਜੇ ਵੀ ਮੁੱਖ ਮੰਤਰੀ ਚੰਨੀ ਵੱਲੋਂ ਸਹਿਰਾਂ ਤੇ ਬੱਸਾਂ ਉੱਤੇ ਵੱਡੇ ਬੈਨਰ ਲਗਵਾ ਕੇ ਪੀੜਤ ਕਿਸਾਨਾਂ ਨੂੰ ਨਰਮੇ ਦਾ ਮੁਆਵਜਾ ਦੇਣ ਬਾਰੇ ਨੰਗਾ ਚਿੱਟਾ ਝੂਠ ਬੋਲਿਆ ਜਾ ਰਿਹਾ ਹੈ। ਕਿਸਾਨ ਆਗੂਆਂ ਨੇ ਐਲਾਨ ਕੀਤਾ ਕਿ ਅਜਿਹੇ ਸਾਰੇ ਝੂਠ ਦੇ ਪੁਲੰਦੇ ਕਿਸਾਨ ਵਲੰਟੀਅਰਾਂ ਵੱਲੋਂ ਪੰਜਾਬ ਭਰ ਵਿੱਚ ਮਿਟਾਏ/ਉਤਾਰੇ ਜਾਣਗੇ। ਕਿਸਾਨਾਂ ਦੀ ਮੰਗ ਹੈ ਕਿ ਨਰਮੇ ਅਤੇ ਝੋਨੇ ਦੀ ਤਬਾਹੀ ਤੋਂ ਪੀੜਤ ਕਿਸਾਨਾਂ ਨੂੰ 60000 ਰੁਪਏ ਪ੍ਰਤੀ ਏਕੜ ਅਤੇ ਨਰਮੇ ਵਾਲੇ ਪਿੰਡਾਂ ਦੇ ਖੇਤ ਮਜਦੂਰਾਂ ਨੂੰ 30000 ਰੁਪਏ ਪ੍ਰਤੀ ਪ੍ਰਵਾਰ ਮੁਆਵਜਾ ਦਿੱਤਾ ਜਾਵੇ। ਤਬਾਹੀ ਦੀਆਂ ਦੋਸੀ ਨਕਲੀ ਬੀਜ/ਦਵਾਈਆਂ ਬਣਾਉਣ ਵੇਚਣ ਵਾਲੀਆਂ ਕੰਪਨੀਆਂ ਤੇ ਉਨ੍ਹਾਂ ਨਾਲ ਮਿਲੀਭੁਗਤ ਦੇ ਸਰਕਾਰੀ ਦੋਸੀਆਂ ਨੂੰ ਸਖਤ ਸਜਾਵਾਂ ਦਿੱਤੀਆਂ ਜਾਣ।ਇਸ ਤਬਾਹੀ ਤੋਂ ਪੀੜਤ ਖੁਦਕੁਸੀਆਂ ਦਾ ਸਕਿਾਰ ਹੋਏ ਕਿਸਾਨਾਂ ਦੇ ਵਾਰਸਾਂ ਨੂੰ 10-10 ਲੱਖ ਰੁਪਏ ਦਾ ਮੁਆਵਜਾ ਤੇ ਮੁਕੰਮਲ ਕਰਜਾ ਮੁਕਤੀ ਤੋਂ ਇਲਾਵਾ 1-1 ਜੀਅ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ। ਬੁਲਾਰਿਆਂ ਨੇ ਐਲਾਨ ਕੀਤਾ ਕਿ ਸੰਯੁਕਤ ਕਿਸਾਨ ਮੋਰਚੇ ਦੇ ਫੈਸਲੇ ਮੁਤਾਬਕ ਕਾਲੇ ਖੇਤੀ ਕਾਨੂੰਨ ਰੱਦ ਕਰਾਉਣ ਲਈ ਚੱਲ ਰਹੇ ਮੁਲਕ ਪੱਧਰੇ ਕਿਸਾਨ ਘੋਲ ਨੂੰ ਅੱਗੇ ਵਧਾਉਂਦਿਆਂ ਦਿੱਲੀ ਟਿਕਰੀ ਬਾਰਡਰ ਸਮੇਤ ਪੰਜਾਬ ਵਿਚਲੇ ਸਾਰੇ ਪੱਕੇ ਮੋਰਚਿਆਂ ਸਮੇਤ ਮੌਜੂਦਾ ਘਿਰਾਓ ਮੋਰਚੇ ਨੂੰ ਵਿੱਚ ਵੱਧ ਤੋਂ ਵੱਧ ਕਿਸਾਨਾਂ ਮਜਦੂਰਾਂ ਨੂੰ ਜਾਗਰੂਕ ਤੇ ਲਾਮਬੰਦ ਕਰਕੇ ਪੂਰਾ ਮਜਬੂਤ ਕੀਤਾ ਜਾਵੇ।

Related posts

ਮੰਦਭਾਗੀ ਗੱਲ ਹੈ ਕਿ ਪੰਜਾਬ ਦੇ ਮੁੱਖ ਕਿਸਾਨਾਂ ਦੀ ਦਿੱਲੀ ਅੰਦੋਲਨ ’ਚ ਜਾ ਕੇ ਉਨ੍ਹਾਂ ਨਾਲ ਖੜ੍ਹਨ ਅਤੇ ਮਦਦ ਕਰਨ ਦੀ ਬਜਾਏ ਪੰਜਾਬ ’ਚ ਧਰਨੇ ਲਗਾਉਣ ਤੋਂ ਰੋਕ ਰਹੇ ਹਨ- ਮੋਹਿਤ ਗੁਪਤਾ

Sanjhi Khabar

 ਸਰਕਾਰ ਦੇ ਆਖ਼ਰੀ ਦੌਰ ਵਿੱਚ ਵਪਾਰੀਆਂ ਨੂੰ ਲੁਭਾਉਣੇ ਸੁਪਨੇ ਦਿਖਾ ਕੇ ਗੁੰਮਰਾਹ ਨਾ ਕਰੋ ਮੁੱਖ ਮੰਤਰੀ ਸਾਹਿਬ : ਸਰੂਪ ਸਿੰਗਲਾ

Sanjhi Khabar

ਪ੍ਰਾਈਵੇਟ ਬੱਸ ਚਾਲਕਾਂ ਨੇ ਬੀਮਾ ਕੰਪਨੀ ਦੇ ਦਫਤਰ ਦਾ ਕੀਤਾ ਘਿਰਾਓ

Sanjhi Khabar

Leave a Comment