14.8 C
Los Angeles
May 18, 2024
Sanjhi Khabar
Bathinda Chandigarh Crime News

ਵਿਜੀਲੈਂਸ ਬਿਊਰੋ ਵੱਲੋਂ ਮਨਪ੍ਰੀਤ ਬਾਦਲ ਨੂੰ ਸੰਮਨ ਜਾਰੀ , ਸੋਮਵਾਰ ਨੂੰ ਸਵੇਰੇ 10 ਵਜੇ ਪੇਸ਼ ਹੋਣ ਲਈ ਕਿਹਾ

PS Mitha
Chandigarh : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ (Manpreet Singh Badal) ਨੂੰ ਸੰਮਨ ਜਾਰੀ ਕੀਤਾ ਹੈ। ਵਿਜੀਲੈਂਸ ਨੇ ਮਨਪ੍ਰੀਤ ਸਿੰਘ ਬਾਦਲ ਨੂੰ ਸੋਮਵਾਰ ਨੂੰ ਸਵੇਰੇ 10 ਵਜੇ ਪੇਸ਼ ਹੋਣ ਲਈ ਕਿਹਾ ਹੈ। ਜਾਣਕਾਰੀ ਅਨੁਸਾਰ ਪੰਜਾਬ ਵਿਜ਼ੀਲੈਂਸ ਬਠਿੰਡਾ ਵਿਖੇ ਜਾਇਦਾਦ ਸੰਬੰਧੀ ਜਾਂਚ ਕਰ ਰਹੀ ਹੈ।
ਦਰਅਸਲ ‘ਚ ਵਿਜੀਲੈਂਸ ਨੇ ਮਨਪ੍ਰੀਤ ਬਾਦਲ ਨੂੰ ਬਠਿੰਡਾ ‘ਚ ਇਕ ਜਾਇਦਾਦ ਮਾਮਲੇ ‘ਚ ਸੰਮਨ ਜਾਰੀ ਕੀਤਾ ਹੈ ਅਤੇ ਮਨਪ੍ਰੀਤ ਬਾਦਲ ਨੂੰ ਸੋਮਵਾਰ ਨੂੰ ਵਿਜੀਲੈਂਸ ਦਫਤਰ ‘ਚ ਪੇਸ਼ ਹੋਣ ਲਈ ਕਿਹਾ ਗਿਆ ਹੈ। ਮਨਪ੍ਰੀਤ ਬਾਦਲ ਕੋਲ ਕੁਝ ਸਰਕਾਰੀ ਜ਼ਮੀਨ ਹੈ, ਜੋ ਉਸ ਨੇ ਆਪਣੇ ਕਾਰਜਕਾਲ ਦੌਰਾਨ ਵੇਚ ਦਿੱਤੀ ਹੈ। ਵਿਜੀਲੈਂਸ ਨੇ ਇਸ ਜਾਇਦਾਦ ਦੀ ਖਰੀਦ ਸਬੰਧੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਦੱਸ ਦੇਈਏ ਕਿ  ਪੰਜਾਬ ਦੇ ਸਾਬਕਾ ਵਿੱਤ ਮੰਤਰੀ ਅਤੇ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਇਹ ਮਾਮਲਾ ਬਠਿੰਡਾ ਦੀ ਜਾਇਦਾਦ ਨਾਲ ਸਬੰਧਤ ਹੈ। ਜਿਸ ਤੋਂ ਬਾਅਦ ਵਿਜੀਲੈਂਸ ਨੇ ਮਨਪ੍ਰੀਤ ਬਾਦਲ ਨੂੰ ਸੋਮਵਾਰ ਨੂੰ ਪੂਰੇ ਦਸਤਾਵੇਜ਼ਾਂ ਸਮੇਤ ਪੇਸ਼ ਹੋਣ ਦੇ ਹੁਕਮ ਦਿੱਤੇ ਗਏ ਹਨ। ਉਸ ‘ਤੇ ਪੁੱਡਾ ਦੀ ਜਾਇਦਾਦ ਘੱਟ ਰੇਟ ‘ਤੇ ਵੇਚਣ ਦਾ ਦੋਸ਼ ਸੀ।
ਜ਼ਿਕਰਯੋਗ ਹੈ ਕਿ ਵਿਜੀਲੈਂਸ ਵੱਲੋਂ ਇਕ ਤੋਂ ਬਾਅਦ ਇਕ ਨੇਤਾਵਾਂ ਨੂੰ ਸੰਮਨ ਜਾਰੀ ਕੀਤੇ ਜਾ ਰਹੇ ਹਨ। ਹੁਣ ਪੰਜਾਬ ਦੇ ਸਾਬਕਾ ਖਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਨੂੰ ਵੀ ਸੋਮਵਾਰ ਨੂੰ ਵਿਜੀਲੈਂਸ ਦਫਤਰ ‘ਚ ਤਲਬ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਬਠਿੰਡਾ ‘ਚ ਸਸਤੀ ਜਾਇਦਾਦ ਵੇਚਣ ਦੇ ਦੋਸ਼ ਲੱਗੇ ਹਨ।

Related posts

ਨਸ਼ੇ ਦੀ ਓਵਜਡੋਜ਼ ਨਾਲ ਦੋ ਸਕੇ ਭਰਾਵਾਂ ਦੀ ਮੌਤ

Sanjhi Khabar

ਕੁਰਸੀ ਬਚਾਉਣ ਲਈ ਵਾਰ ਵਾਰ ਰਾਹੁਲ ਗਾਂਧੀ ਦੇ ਦਰਬਾਰ ‘ਚ ਮੱਥਾ ਰਗੜ ਰਹੇ ਕੈਪਟਨ ਅਮਰਿੰਦਰ ਸਿੰਘ : ਆਪ

Sanjhi Khabar

ਬੀਜੇਪੀ ‘ਚ ਲੱਗੀ ਅਸਤੀਫਿਆਂ ਦੀ ਝੜੀ, ਚੋਣਾਂ ਤੋਂ ਪਹਿਲਾਂ ਡਗਮਗਾਇਆ ਤਵਾਜਨ

Sanjhi Khabar

Leave a Comment