20.3 C
Los Angeles
May 22, 2024
Sanjhi Khabar
Chandigarh Politics Press News Punjab Zirakpur

ਵਿਧਾਇਕ ਰੰਧਾਵਾ ਅਤੇ ਸੰਗਠਨ ਦੇ ਅਹੁਦੇਦਾਰਾਂ ਨੇ ‘ਵਲੰਟੀਅਰ ਮੀਟਿੰਗ ਮੁਹਿੰਮ’ ਤਹਿਤ ਕੀਤੀ ਮਿਲਣੀ

JS Kler
ਜ਼ੀਰਕਪੁਰ, 9 ਸਤੰਬਰ (ਜੇ.ਐੱਸ.ਕਲੇਰ) ਆਮ ਆਦਮੀ ਪਾਰਟੀ ਦੇ ਕੌਮੀ ਸਕੱਤਰ ਅਤੇ ਸੰਗਠਨ ਇੰਚਾਰਜ ਡਾ ਸੰਦੀਪ ਪਾਠਕ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਇੰਚਾਰਜ ਮੈਡਮ ਪ੍ਰਭਜੋਤ ਕੌਰ ਦੀ ਅਗਵਾਈ ਹੇਠ ਹਲਕਾ ਡੇਰਾਬੱਸੀ ਦੇ ਜ਼ੀਰਕਪੁਰ ਸਰਕਲ ਵਿਖੇ ‘ਵਲੰਟੀਅਰ ਮੀਟਿੰਗ ਮੁਹਿੰਮ’ ਤਹਿਤ ਪਾਰਟੀ ਵਰਕਰਾਂ ਤੇ ਅਹੁਦੇਦਾਰਾਂ ਦੀ ਇੱਕ ਅਹਿਮ ਮੀਟਿੰਗ ਬਲਾਕ ਪ੍ਰਧਾਨ ਗੁਰਪ੍ਰੀਤ ਸਿੰਘ ਵਿਰਕ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ‘ਵਲੰਟੀਅਰ ਮੀਟਿੰਗ ਮੁਹਿੰਮ’ ਦੇ ਤਹਿਤ ਪਾਰਟੀ ਦੇ ਨਵੇਂ ਤੇ ਪੁਰਾਣੇ ਵਲੰਟੀਅਰਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੇ ਸੁਝਾਅ ਲਏ ਗਏ। ਵਲੰਟੀਅਰ ਮੀਟਿੰਗ ਮੁਹਿੰਮ’ ਦੀ ਸ਼ੁਰੂਆਤ ਕਰਦੇ ਹੋਏ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਇਸ ਵਲੰਟੀਅਰ ਮੀਟਿੰਗ ਮੁਹਿੰਮ ਰਾਹੀਂ ਪਾਰਟੀ ਹਰੇਕ ਵਲੰਟੀਅਰ ਤੱਕ ਪਹੁੰਚ ਕਰੇਗੀ। ਇਸ ਦੇ ਤਹਿਤ ਹਰੇਕ ਪਿੰਡ ਅਤੇ ਵਾਰਡ ਦੇ ਵਿੱਚ ਜਾ ਕੇ ਵਲੰਟੀਅਰਾਂ ਦੇ ਨਾਲ ਮੀਟਿੰਗਾਂ ਕੀਤੀਆਂ ਜਾਣਗੀਆਂ। ਜਿਸਦੇ ਵਿੱਚ ਵਲੰਟੀਅਰਾਂ ਦੇ ਕੋਲੋਂ ਪੰਜਾਬ ਵਿੱਚ ਅਗਲੇ ਮਹੀਨਿਆਂ ਵਿੱਚ ਹੋਣ ਵਾਲੀਆਂ ਚੋਣਾਂ ਦੇ ਲਈ ਸੁਝਾਅ ਲਏ ਜਾਣਗੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਇਕੋ–ਇੱਕ ਪਾਰਟੀ ਹੈ ਜੋ ਕਿਸੇ ਵੀ ਚੋਣਾਂ ਦੇ ਲਈ ਆਪਣੀ ਮਰਜ਼ੀ ਦੇ ਨਾਲ ਉਮੀਦਵਾਰਾਂ ਦਾ ਐਲਾਨ ਨਹੀਂ ਕਰਦੀ ਹੈ। ਪਾਰਟੀ ਵਲੋਂ ਹਰੇਕ ਵਲੰਟੀਅਰ ਕੋਲੋਂ ਸੁਝਾਅ ਲਏ ਜਾਂਦੇ ਹਨ, ਉਨ੍ਹਾਂ ਦੇ ਸੁਝਾਵਾਂ ਨੂੰ ਧਿਆਨ ਵਿੱਚ ਰੱਖ ਕੇ ਹੀ ਉਮੀਦਵਾਰਾਂ ਦੀ ਚੋਣ ਕੀਤੀ ਜਾਂਦੀ ਹੈ। ਰੰਧਾਵਾ ਨੇ ਅੱਗੇ ਕਿਹਾ ਕਿ ਪੰਜਾਬ ਵਿੱਚ ਆਉਣ ਵਾਲੀਆਂ ਸਾਰੀਆਂ ਚੋਣਾਂ ਦੇ ਲਈ ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਤਿਆਰ ਹੈ, ਚਾਹੇ ਬਲਾਕ ਸੰਮਤੀ, ਜ਼ਿਲ੍ਹਾ ਪ੍ਰੀਸ਼ਦ, ਨਗਰ ਨਿਗਮ ਜਾਂ 2024 ਦੀਆਂ ਲੋਕ ਸਭਾ ਦੀਆਂ ਚੋਣਾਂ ਹੋਣ। ਉਨ੍ਹਾਂ ਕਿਹਾ ਕਿ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ 2022 ਵਿੱਚ ਜੋ ਪ੍ਰਦਰਸ਼ਨ ਕੀਤਾ ਹੈ, ਦੀ ਚਰਚਾ ਦੇਸ਼ ਦੀ ਸਿਆਸਤ ਵਿਚ ਹੀ ਨਹੀਂ ਵਿਦੇਸ਼ਾਂ ਵਿਚ ਵੀ ਹੈ ਅਤੇ ਹੁਣ ਆਉਣ ਵਾਲੀਆਂ ਚੋਣਾਂ ਦੇ ਵਿੱਚ ਪਾਰਟੀ ਉਸ ਤੋਂ ਵੀ ਵਧੀਆ ਪ੍ਰਦਰਸ਼ਨ ਕਰੇਗੀ। ਰੰਧਾਵਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੰਜਾਬ ਦੇ ਵਿੱਚ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਿੱਚ ਪਿਛਲੇ ਡੇਢ ਸਾਲ ਦੇ ਵਿੱਚ ਉਹ ਕੰਮ ਕੀਤੇ ਹਨ, ਜੋ ਪਿਛਲੀਆਂ ਸਰਕਾਰਾਂ 70 ਸਾਲਾਂ ਦੇ ਰਾਜ ਦੇ ਵਿੱਚ ਨਹੀਂ ਕਰ ਪਾਈਆਂ ਹਨ। ਰੰਧਾਵਾ ਨੇ ਕਿਹਾ ਕਿ ਪਾਰਟੀ ਵਲੋਂ ਆਉਣ ਵਾਲੇ ਦਿਨਾਂ ਵਿੱਚ ਸੰਗਠਨ ਨੂੰ ਹੋਰ ਜਿਆਦਾ ਮਜ਼ਬੂਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨ੍ਹਾਂ ਦੇ ਵਿੱਚ ਪਾਰਟੀ ਵਲੋਂ ਜਮੀਨੀ ਪੱਧਰ ਤੇ ਕੰਮ ਕਰਨ ਵਾਲੇ ਵਲੰਟੀਅਰਾਂ ਨੂੰ ਮੈਰਿਟ ਦੇ ਆਧਾਰ ‘ਤੇ ਅਹੁਦੇ ਦਿੱਤੇ ਜਾਣਗੇ। ਉਨ੍ਹਾਂ ਕਿਹਾ ਆਮ ਆਦਮੀ ਪਾਰਟੀ ਛੋਟੇ ਤੋਂ ਛੋਟੇ ਵਲੰਟੀਅਰ ਨੂੰ ਪੂਰਾ ਮਾਣ ਸਤਿਕਾਰ ਦਿੰਦੀ ਹੈ। ਇਸ ਮੌਕੇ ਜ਼ਿਲ੍ਹਾ ਸਕੱਤਰ ਸੁਭਾਸ਼ ਸ਼ਰਮਾ ਨੇ ਵਿਧਾਨ ਸਭਾ ਆਬਜ਼ਰਬਰ ਪਰਵੀਨ ਛਾਬੜਾ ਦਾ ਸੁਆਗਤ ਕਰਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਪੰਜਾਬ ਦੇ ਵਿੱਚ ਹੋਣ ਵਾਲੀਆਂ ਸਾਰੀਆਂ ਚੋਣਾਂ ਤਕੜੇ ਹੋ ਕੇ ਲੜੀਆਂ ਜਾਣਗੀਆਂ।

Related posts

ਸਸਤੀ ਜ਼ਮੀਨ, ਮਸ਼ੀਨ, ਵਾਹਨ ਖਰੀਦਣ ਦਾ ਮੌਕਾ, 5 ਮਾਰਚ ਨੂੰ SBI ਦੀ ਮੈਗਾ ਈ-ਨਿਲਾਮੀ

Sanjhi Khabar

ਮਾਨ ਮੰਤਰੀ ਮੰਡਲ ਵਿੱਚ ਸ਼ਾਮਿਲ ਹੋਏ ਪੰਜ ਨਵੇਂ ਮੰਤਰੀ

Sanjhi Khabar

ਐਮਬੀਆਈ (MBI)ਮੇਟਾਬੇਬੀ ਚਿੱਟਫੰਡ ਕੋਆਇਨ ਕੰਪਨੀ ਨੇ ਨਿਵੇਸ਼ਕਾਂ ਦੇ ਕਰੋੜਾਂ ਰੁਪਏ ਲੈਕੇ ਭੱਜਣ ਦੀ ਤਿਆਰੀ

Sanjhi Khabar

Leave a Comment