18.2 C
Los Angeles
May 21, 2024
Sanjhi Khabar
Chandigarh Crime News Himachal Politics

ਵਿਧਾਨ ਸਭਾ ਦੇ ਗੇਟ ‘ਤੇ ਖਾਲਿਸਤਾਨ ਦੇ ਝੰਡੇ ਲਾਉਣ ਵਾਲੇ ਸ਼ਰਾਰਤੀ ਅਨਸਰਾਂ ‘ਤੇ ਸਖਤ ਕਾਰਵਾਈ ਹੋਵੇ: ਕੈਪਟਨ

PS Mitha
Chandigarh :. ਹਿਮਾਚਲ ਦੇ ਧਰਮਸ਼ਾਲਾ ‘ਚ ਉਸ ਸਮੇਂ ਹਲਚਲ ਮਚ ਗਈ ਜਦੋਂ ਵਿਧਾਨ ਸਭਾ ਦੀ ਇਮਾਰਤ ਦੇ ਬਾਹਰ ਖਾਲਿਸਤਾਨੀ ਝੰਡੇ ਦਿਖਾਈ ਦਿੱਤੇ। ਇਨ੍ਹਾਂ ਝੰਡਿਆਂ ‘ਤੇ ਖਾਲਿਸਤਾਨ ਲਿਖਿਆ ਹੋਇਆ ਸੀ। ਮਾਮਲਾ ਸਾਹਮਣੇ ਆਉਣ ਤੋਂ ਬਾਅਦ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਇਨ੍ਹਾਂ ਝੰਡਿਆਂ ਨੂੰ ਉਤਾਰ ਦਿੱਤਾ।
ਪੁਲਿਸ ਨੇ ਦੱਸਿਆ ਕਿ ਸਥਾਨਕ ਲੋਕਾਂ ਨੇ ਸਵੇਰੇ ਵਿਧਾਨ ਸਭਾ ਦੇ ਮੁੱਖ ਗੇਟ ‘ਤੇ ਕਾਲੇ ਝੰਡੇ ਲੱਗਣ ਦੀ ਸੂਚਨਾ ਦਿੱਤੀ ਸੀ। ਪੁਲਿਸ ਡੂੰਘਾਈ ਨਾਲ ਜਾਂਚ ਵਿੱਚ ਲੱਗੀ ਹੋਈ ਹੈ। ਉਧਰ, ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਘਟਨਾ ਦੀ ਸਖਤ ਨਿਖੇਧੀ ਕੀਤੀ ਹੈ ਤੇ ਸ਼ਰਾਰਤੀ ਅਨਸਰਾਂ ਖਿਲਾਫ ਸਖਤੀ ਕਾਰਵਾਈ ਦੀ ਮੰਗ ਕੀਤੀ ਹੈ।
ਉਨ੍ਹਾਂ ਨੇ ਇਸ ਸਬੰਧੀ ਟਵੀਟ ਕੀਤਾ ਹੈ ਤੇ ਲਿਖਿਆ ਹੈ- ‘ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਦੇ ਗੇਟ ‘ਤੇ ਖਾਲਿਸਤਾਨ ਦੇ ਝੰਡੇ ਲਗਾਉਣ ਦੀ ਕਾਰਵਾਈ ਦੀ ਸਖ਼ਤ ਨਿਖੇਧੀ ਕਰਦਾ ਹਾਂ। ਇਹ ਸ਼ਰਾਰਤੀ ਅਨਸਰਾਂ ਦੀਆਂ ਕਾਰਵਾਈਆਂ ਹਨ ਜੋ ਸਾਡੇ ਦੇਸ਼ ਦੀ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। @CMOFFICEHP ਨੂੰ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕਰਨ ਦੀ ਅਪੀਲ ਕਰਦਾ ਹਾਂ।”
ਦੱਸ ਦਈਏ ਕਿ ਧਰਮਸ਼ਾਲਾ ਤਪੋਵਨ ਸਥਿਤ ਵਿਧਾਨ ਸਭਾ ਭਵਨ ਦਾ ਇੱਕ ਵੀਡੀਓ ਵੀ ਵਾਇਰਲ ਹੋ ਰਿਹਾ ਹੈ। ਇਹ ਵੀਡੀਓ ਵਿਧਾਨ ਸਭਾ ਭਵਨ ਦੇ ਬਾਹਰਲੇ ਗੇਟ ਦੀ ਹੈ ਜਿੱਥੇ ਖਾਲਿਸਤਾਨੀ ਝੰਡੇ ਨਜ਼ਰ ਆ ਰਹੇ ਹਨ। ਇਹ ਵੀਡੀਓ 12 ਸੈਕਿੰਡ ਦੀ ਹੈ।
ਵੀਡੀਓ ਵਾਇਰਲ ਹੋਣ ਤੋਂ ਬਾਅਦ ਧਰਮਸ਼ਾਲਾ ‘ਚ ਹੜਕੰਪ ਮਚ ਗਿਆ। ਜਾਂਚ ਕੀਤੀ ਜਾ ਰਹੀ ਹੈ ਕਿ ਇਹ ਝੰਡੇ ਕਿਸ ਨੇ ਲਗਾਏ ਸਨ। ਦੂਜੇ ਪਾਸੇ ਮਾਮਲੇ ਦੀ ਸੂਚਨਾ ਮਿਲਦੇ ਹੀ ਪੁਲਿਸ ਅਤੇ ਐਸਡੀਐਮ ਸ਼ਿਲਪੀ ਵੇਕਟਾ ਵੀ ਮੌਕੇ ‘ਤੇ ਪਹੁੰਚ ਗਏ।
ਦੱਸ ਦਈਏ ਕਿ ਵਿਧਾਨ ਸਭਾ ਦੀਆਂ ਕੰਧਾਂ ‘ਤੇ ਵੀ ਖਾਲਿਸਤਾਨ ਲਿਖਿਆ ਹੋਇਆ ਹੈ। ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਇਹ ਝੰਡੇ ਇੱਥੇ ਕਿਸ ਨੇ ਲਗਾਏ ਹਨ। ਫਿਲਹਾਲ ਪੁਲਿਸ ਸਥਾਨਕ ਲੋਕਾਂ ਤੋਂ ਪੁੱਛਗਿੱਛ ਕਰ ਰਹੀ ਹੈ।
ਗੁਆਂਢੀ ਰਾਜਾਂ ਵਿੱਚ ਵੀ ਦਹਿਸ਼ਤਗਰਦੀ ਮਾਡਿਊਲ ਨੂੰ ਗ੍ਰਿਫ਼ਤਾਰ ਕਰਨ ਦੀਆਂ ਲਗਾਤਾਰ ਵੱਧ ਰਹੀਆਂ ਘਟਨਾਵਾਂ ਦੇ ਮੱਦੇਨਜ਼ਰ ਹਿਮਾਚਲ ਸਰਕਾਰ ਨੇ ਚੌਕਸੀ ਅਤੇ ਸੁਰੱਖਿਆ ਵਧਾ ਦਿੱਤੀ ਸੀ। ਇਸ ਦੇ ਬਾਵਜੂਦ ਅਜਿਹੀ ਘਟਨਾ ਦਾ ਵਾਪਰਨਾ ਸੁਰੱਖਿਆ ਵਿਵਸਥਾ ‘ਤੇ ਸਵਾਲ ਖੜ੍ਹੇ ਕਰ ਰਿਹਾ ਹੈ।
ਦੱਸ ਦਈਏ ਕਿ ਮੁੱਖ ਮੰਤਰੀ ਜੈ ਰਾਮ ਠਾਕੁਰ ਨੇ ਕਿਹਾ ਸੀ ਕਿ ਗੁਆਂਢੀ ਰਾਜਾਂ ਵਿੱਚ ਅੱਤਵਾਦੀ ਮਾਡਿਊਲ ਦਾ ਲਗਾਤਾਰ ਸਰਗਰਮ ਹੋਣਾ ਅਤੇ ਭਾਰੀ ਹਥਿਆਰਾਂ ਨਾਲ ਫੜੇ ਜਾਣਾ ਚਿੰਤਾਜਨਕ ਹੈ। ਹਿਮਾਚਲ ਨੇ ਵੀ ਸੁਰੱਖਿਆ ਨੂੰ ਲੈ ਕੇ ਚੌਕਸੀ ਵਧਾ ਦਿੱਤੀ ਹੈ। ਹਿਮਾਚਲ ਦੀਆਂ ਸਰਹੱਦਾਂ ‘ਤੇ ਵਾਧੂ ਪਹਿਰੇ ਹੋਣਗੇ।

Related posts

ਵਿਜੈ ਇੰਦਰ ਸਿੰਗਲਾ ਨੇ ਅਧਿਆਪਕਾਂ ਦੇ ਪਰਖਕਾਲ ਵਿੱਚ ਵਾਧੇ ਸੰਬੰਧੀ ਅਫਵਾਹਾਂ ਨੂੰ ਕੀਤਾ ਖਾਰਜ

Sanjhi Khabar

ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਹੋਣਗੇ ਆਈਏਐਸ ਏ ਵੇਣੁਪ੍ਰਸਾਦ

Sanjhi Khabar

ਪੰਜਾਬ ਕਾਂਗਰਸ ਵੱਲੋਂ ਕੋਵਿਡ ਨਾਲ ਜੰਗ ਲੜ ਰਹੇ ਲੋਕਾਂ ਦੀ ਮਦਦ ਲਈ ‘ਫਰਜ਼ ਮਨੁੱਖਤਾ ਲਈ’ ਸੂਬਾਈ ਹੈਲਪ ਸੈਂਟਰ ਸਥਾਪਿਤ

Sanjhi Khabar

Leave a Comment