15.2 C
Los Angeles
May 19, 2024
Sanjhi Khabar
Agriculture Bathinda Protest

ਸਯੁੰਕਤ ਕਿਸਾਨ ਮੋਰਚੇ ਦੇ ਸਦੇੇ ਤੇ ਕਿਸਾਨ ਜਥੇਬੰਦੀਆ ਵਲੋਂ ਰੇਲਾਂ ਦੇ ਚੱਕਾ ਜਾਮ ਨੂੰ ਭਰਪੂਰ ਸਮਰਥਨ

Veer Pal Kaur
ਬਠਿੰਡਾ 18 ਅਕਤੂਬਰ :  ਕਿਸਾਨ ਮੋਰਚੇ ਦੇ ਸੱਦੇ ਤਹਿਤ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਬਠਿੰਡਾ ਵੱਲੋਂ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਮੋਠੂ ਸਿੰਘ ਕੋਟੜਾ ਅਤੇ ਸੁਖਦੇਵ ਸਿੰਘ ਜਵੰਧਾ ਦੀ ਅਗਵਾਈ ਬਠਿੰਡਾ – ਫਿਰੋਜ਼ਪੁਰ ਰੇਲਵੇ ਲਾਈਨ ਤੇ ਗੋਨਿਆਣਾ ਮੰਡੀ ਵਿਖੇ , ਗੁਰਪਾਲ ਸਿੰਘ ਦਿਓਣ ਅਤੇ ਜਸਪਾਲ ਸਿੰਘ ਕੋਠਾਗੁਰੂ ਦੀ ਅਗਵਾਈ ਵਿੱਚ ਬਠਿੰਡਾ – ਦਿੱਲੀ ਬਾਇਆ ਅੰਬਾਲਾ ਰੇਲਵੇ ਲਾਈਨ ਤੇ ਰਾਮਪੁਰਾ ਸ਼ਹਿਰ ਵਿਖੇ ਅਤੇ ਧਰਮਪਾਲ ਸਿੰਘ ਜੰਡੀਆਂ ਦੀ ਅਗਵਾਈ ਵਿੱਚ ਬਠਿੰਡਾ ਬੀਕਾਨੇਰ ਰੇਲਵੇ ਲਾਈਨ ਤੇ ਪਿੰਡ ਪਥਰਾਲਾ ਵਿਖੇ ਸਵੇਰੇ 10 ਵਜੇ ਤੋਂ ਸਾਮ 4 ਵਜੇ ਤੱਕ ਰੇਲਾਂ ਦਾ ਚੱਕਾ ਜਾਮ ਕੀਤਾ ਗਿਆ । ਜੁੜੇ ਇਕੱਠਾਂ ਨੂੰ ਉਪਰੋਕਤ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਲਖਮੀਰਪੁਰ ਕਾਂਡ ਅਤੇ ਖੇਤੀ ਵਿਰੋਧੀ ਨਵੇਂ ਤਿੰਨ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ , ਬਿਜਲੀ ਬਿੱਲ 2020 ਰੱਦ ਕਰਵਾਉਣ, ਮਜਬੂਰੀ ਵੱਸ ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨਾਂ ਤੇ ਭਾਰੀ ਜੁਰਮਾਨੇ ਅਤੇ ਸਜ਼ਾਵਾਂ ਦਾ ਕਾਨੂੰਨ ਰੱਦ ਕਰਵਾਉਣ , ਸਾਰੇ ਰਾਜਾਂ ਵਿੱਚ ਸਾਰੀਆਂ ਫਸਲਾਂ ਦੀ ਸਰਕਾਰ ਵੱਲੋਂ ਘੱਟੋ ਘੱਟ ਮਿੱਥੇ ਸਰਕਾਰੀ ਭਾਅ ਤੇ ਸਰਕਾਰੀ ਖਰੀਦ ਦੀ ਗਾਰੰਟੀ ਕਰਵਾਉਣ ਅਤੇ ਜਨਤਕ ਵੰਡ ਪ੍ਰਣਾਲੀ ਰਾਹੀਂ ਸਾਰੀਆਂ ਲੋੜੀਂਦੀਆਂ ਵਸਤਾਂ ਸਾਰੇ ਗਰੀਬਾਂ ਤਕ ਮੁਫ਼ਤ ਜਾਂ ਸਸਤੇ ਰੇਟਾਂ ਤੇ ਦਵਾਉਣ ਲਈ ਕੇਂਦਰ ਸਰਕਾਰ ਖਿਲਾਫ ਭਾਰਤ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਚੱਲ ਰਹੇ ਦਿੱਲੀ ਦੇ ਬਾਰਡਰਾਂ ਤੇ ਚੱਲ ਰਹੇ ਮੋਰਚੇ ਨੂੰ ਗਿਆਰਾਂ ਮਹੀਨੇ ਹੋਣ ਵਾਲੇ ਹਨ ਪਰ ਕੇਂਦਰ ਸਰਕਾਰ ਕਾਰਪੋਰੇਟ ਘਰਾਣਿਆਂ ਦੇ ਹੱਕ ਵਿੱਚ ਖੜ੍ਹ ਕੇ ਇਨ੍ਹਾਂ ਕਾਨੂੰਨਾਂ ਨੂੰ ਰੱਦ ਨਾ ਕਰਨ ਤੇ ਅੜੀ ਹੋਈ ਹੈ । ਦੇਸ਼ ਦੇ ਸਾਰੇ ਜਨਤਕ ਅਦਾਰੇ ,ਜੰਗਲ ,ਜ਼ਮੀਨਾਂ ,ਰੇਲਾਂ, ਬੰਦਰਗਾਹਾਂ ,ਹਵਾਈ ਅੱਡੇ ਆਦਿ ਕਾਰਪੋਰੇਟ ਘਰਾਣਿਆਂ ਅਤੇ ਦੇਸ਼ੀ ਵਿਦੇਸ਼ੀ ਬਹੁਕੌਮੀ ਕੰਪਨੀਆਂ ਦੇ ਹਵਾਲੇ ਕਰਨ ਲਈ ਨਵੇਂ ਕਾਨੂੰਨ ਬਣਾਏ ਜਾ ਰਹੇ ਹਨ ਤੇ ਹੋਰ ਹੱਥਕੰਡੇ ਵਰਤੇ ਜਾ ਰਹੇ ਹਨ ।ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਵਾਉਣ ਅਤੇ ਦੇਸ਼ ਦੇ ਮਾਲ ਖ਼ਜ਼ਾਨਿਆਂ ਨੂੰ ਬਚਾਉਣ ਲਈ ਸੰਘਰਸ਼ ਕਰ ਰਹੇ ਦੇਸ਼ ਦੇ ਕਿਸਾਨਾਂ ਤੇ ਹੋਰ ਕਿਰਤੀ ਲੋਕਾਂ ਦੇ ਏਕੇ ਨੂੰ ਖਿੰਡਾਉਣ ਲਈ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਫਾਸ਼ੀਵਾਦੀ ਹਮਲੇ ਕੀਤੇ ਜਾ ਰਹੇ ਹਨ । ਉਨ੍ਹਾਂ ਤੇ ਨਕਸਲੀ, ਪਾਕਿਸਤਾਨੀ,ਅੰਦੋਲਨਜੀਵੀ ,ਮਵਾਲੀ ਅਤਿਵਾਦੀ ਤਰ੍ਹਾਂ ਤਰ੍ਹਾਂ ਦੇ ਦੋਸ਼ ਲਾ ਕੇ ਦੇਸ਼ ਦੇ ਲੋਕਾਂ ਚ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ । ਧਰਮਾਂ, ਜਾਤਾਂ, ਇਲਾਕਿਆਂ ਦੇ ਨਾਂ ਤੇ ਪਾਟਕ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ।ਭਾਜਪਾ ਆਗੂਆਂ ਵੱਲੋਂ ਕਿਸਾਨਾਂ ਤੇ ਸਿੱਧੇ ਹਮਲੇ ਕਰਨ ਦੇ ਬਿਆਨ ਦਿੱਤੇ ਜਾ ਰਹੇ ਹਨ ਜਿਸ ਦੇ ਸਿੱਟੇ ਵਜੋਂ 3 ਅਕਤੂਬਰ ਨੂੰ ਲਖੀਮਪੁਰ ਖੀਰੀ ( ਯੂ ਪੀ ) ਦੇ ਵਿੱਚ ਕਿਸਾਨਾਂ ਤੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੈਣੀ ਦੇ ਬੇਟੇ ਅਸ਼ੀਸ਼ ਮਿਸ਼ਰਾ ਵੱਲੋਂ ਜੀਪ ਚੜ੍ਹਾ ਕੇ ਕਿਸਾਨਾਂ ਦਾ ਕਤਲ ਕੀਤਾ ਗਿਆ । ਉਨ੍ਹਾਂ ਮੰਗ ਕੀਤੀ ਕਿ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਨੂੰ ਅਹੁਦੇ ਤੋਂ ਬਰਖਾਸਤ ਕੀਤਾ ਜਾਵੇ ਅਤੇ ਉਸ ਨੂੰ ਤੁਰੰਤ ਜੇਲ੍ਹ ਵਿੱਚ ਸੁੱਟਿਆ ਜਾਵੇ । ਸੂਬਾ ਸਕੱਤਰ ਸਿੰਗਾਰਾ ਸਿੰਘ ਮਾਨ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਨੇ ਨਰਮਾ ਅਤੇ ਹੋਰ ਫਸਲਾਂ ਦੇ ਖਰਾਬੇ ਦਾ ਮੁਆਵਜਾ ਦੇਣ ਤੋਂ ਧਾਰੀ ਮੁਜਰਮਾਨਾ ਚੁੱਪ ਦੀ ਨਿਖੇਧੀ ਕਰਦਿਆਂ ਕਿਹਾ ਕਿ ਛੇਤੀ ਹੀ ਸੂਬੇ ਵਲੋਂ ਤਿੱਖੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ ਜਿਸ ਨਾਲ ਕਿਸਾਨਾਂ ਮਜ਼ਦੂਰਾਂ ਲਈ ਪੂਰਾ ਮੁਆਵਜਾ ਲੈਣ ਲਈ ਮਜਬੂਰ ਕਰ ਦਿੱਤਾ ਜਾਵੇਗਾ। ਅੱਜ ਦੇ ਇਕੱਠਾਂ ਨੂੰ ਪਰਮਜੀਤ ਕੌਰ ਪਿੱਥੋ, ਮਾਲਣ ਕੌਰ ਕੋਠਾਗੁਰੂ ,ਕੁਲਵੰਤ ਸ਼ਰਮਾ ਡੀ ਟੀ ਐਫ ਦੇ ਆਗੂ ਮਾਸਟਰ ਜਸਵਿੰਦਰ ਸਿੰਘ ਅਤੇ ਨੌਜਵਾਨ ਭਾਰਤ ਸਭਾ ਦੇ ਆਗੂ ਸਰਬਜੀਤ ਮੌੜ ਅਤੇ ਬਲਕਰਨ ਸਿੰਘ ਨੇ ਵੀ ਸੰਬੋਧਨ ਕੀਤਾ ।

Related posts

ਸ਼੍ਰੋਮਣੀ ਕਮੇਟੀ ਦਮਦਮਾ ਸਾਹਿਬ ਵਿਖੇ ਸਰਾਂ ਨੁੰ 100 ਬੈੱਡਾਂ ਦੀ ਕੋਰੋਨਾ ਸੰਭਾਲ ਸਹੂਲਤ ‘ਚ ਕਰ ਰਹੀ ਤਬਦੀਲ : ਬੀਬਾ ਬਾਦਲ

Sanjhi Khabar

ਮਮਤਾ ਦੀ ਲਲਕਾਰ, ਕਿਹਾ – ‘ਜਦ ਤੱਕ BJP ਨੂੰ ਦੇਸ਼ ਦੀ ਸੱਤਾ ਤੋਂ ਬਾਹਰ ਨਹੀਂ ਕੱਢਦੇ ਉਦੋਂ ਤੱਕ ਹੋਵੇਗਾ ਖੇਲਾ

Sanjhi Khabar

ਜ਼ਿਲ੍ਹਾ ਕਾਂਗਰਸ ਸ਼ਹਿਰੀ ਐਸ ਸੀ ਸੈੱਲ ਨੇ ਡਾ ਭੀਮ ਰਾਓ ਅੰਬੇਦਕਰ ਸਾਹਿਬ ਦਾ ਜਨਮ ਦਿਹਾੜਾ ਮਨਾਇਆ

Sanjhi Khabar

Leave a Comment