15.1 C
Los Angeles
May 13, 2024
Sanjhi Khabar
Sangrur ਪੰਜਾਬ

ਸ਼ਰਾਬ ਕਾਂਡ ਮਾਮਲੇ ਦੀ ਜਾਂਚ ਲਈ ਹਾਈ ਲੈਵਲ ਕਮੇਟੀ ਗਠਤ

PS MITHA

Sangrur ਸੰਗਰੂਰ ਸ਼ਰਾਬ ਕਾਂਡ ਮਾਮਲੇ ਦੀ ਜਾਂਚ ਲਈ ਹਾਈ ਲੈਵਲ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਹ ਕਮੇਟੀ ਏਡੀਜੀਪੀ ਗੁਰਵਿੰਦਰ ਸਿੰਘ ਢਿਲੋਂ ਦੀ ਅਗਵਾਈ  ਵਿੱਚ ਬਣਾਈ ਗਈ ਹੈ। ਦਸ ਦਈਏ ਕਿ ਹੁਣ ਤੱਕ ਜਹਿਰੀਲੀ ਸ਼ਰਾਬ ਨਾਲ 21 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 40 ਲੋਕ ਵੱਖ ਵੱਖ ਹਸਪਤਾਲਾਂ ਵਿਚ ਭਰਤੀ ਹੈ।ਦੱਸ ਦਈਏ ਕਿ ਸੰਗਰੂਰ ਦੇ ਪਿੰਡ ਗੁੱਜਰਾਂ ‘ਚ 9 ਲੋਕਾਂ ਦੀ ਮੌਤ ਤੋਂ ਬਾਅਦ ਸ਼ੁੱਕਰਵਾਰ ਨੂੰ ਸੁਨਾਮ ਦੀ ਟਿੱਬੀ ਰਵਿਦਾਸਪੁਰਾ ਕਾਲੋਨੀ ‘ਚ ਜ਼ਹਿਰੀਲੀ ਸ਼ਰਾਬ ਪੀਣ ਨਾਲ 7 ਲੋਕਾਂ ਦੀ ਮੌਤ ਹੋ ਗਈ। ਸ਼ਨੀਵਾਰ ਨੂੰ ਚਾਰ ਹੋਰ ਲੋਕਾਂ ਦੀ ਮੌਤ ਹੋ ਗਈ। ਇਸ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ 11 ਹੋ ਗਈ ਹੈ। ਸ਼ਨੀਵਾਰ ਨੂੰ ਗੰਭੀਰ ਹਾਲਤ ‘ਚ ਹਸਪਤਾਲ ‘ਚ ਦਾਖਲ ਰਵੀ ਨਾਥ, ਸੁਖਦੇਵ ਸਿੰਘ, ਕਰਮਜੀਤ ਸਿੰਘ ਅਤੇ ਬਿੱਟੂ ਸਿੰਘ ਦੀ ਮੌਤ ਹੋ ਗਈ।

ਸੰਗਰੂਰ ਜ਼ਿਲ੍ਹੇ ਵਿੱਚ ਤਿੰਨ ਦਿਨਾਂ ਵਿੱਚ ਜ਼ਹਿਰੀਲੀ ਸ਼ਰਾਬ ਕਾਰਨ 21 ਲੋਕਾਂ ਦੀ ਮੌਤ ਹੋ ਚੁੱਕੀ ਹੈ। ਜ਼ਹਿਰੀਲੀ ਸ਼ਰਾਬ ਪੀਣ ਕਾਰਨ ਬੁੱਧਵਾਰ ਨੂੰ ਪਿੰਡ ਗੁੱਜਰਾਂ ਵਿੱਚ ਚਾਰ, ਵੀਰਵਾਰ ਨੂੰ ਚਾਰ ਅਤੇ ਸ਼ੁੱਕਰਵਾਰ ਨੂੰ ਸੁਨਾਮ ਵਿੱਚ ਸੱਤ ਵਿਅਕਤੀਆਂ ਦੀ ਮੌਤ ਹੋ ਗਈ। ਪੁਲੀਸ ਦੀ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗੁੱਜਰਾਂ ਵਿੱਚ ਉਸੇ ਮਾਰਕਾ ਦੀ ਜ਼ਹਿਰੀਲੀ ਸ਼ਰਾਬ, ਜਿਸ ਨੂੰ ਪੀਣ ਨਾਲ ਲੋਕਾਂ ਦੀ ਮੌਤ ਹੋ ਜਾਂਦੀ ਸੀ, ਹੁਣ ਸੁਨਾਮ ਵਿੱਚ ਵੇਚੀ ਜਾ ਰਹੀ ਹੈ, ਜਿਸ ਦੇ ਸੇਵਨ ਨਾਲ ਲੋਕਾਂ ਦੀ ਸਿਹਤ ਖ਼ਰਾਬ ਹੋ ਗਈ ਹੈ।

 

Related posts

ਫਿਰੋਜ਼ਪੁਰ ਰੈਲੀ ‘ਚ 70,000 ਕੁਰਸੀਆਂ ਲਾਈਆਂ, ਪਰ ਸਿਰਫ 700 ਲੋਕ ਹੀ ਆਏ: CM ਚੰਨੀ

Sanjhi Khabar

ਸਿੰਗਲਾ ਦੇ ਨਿਰਦੇਸ਼ਾਂ ’ਤੇ ਸਕੂਲ ਸਿੱਖਿਆ ਵਿਭਾਗ ਵੱਲੋਂ ਵਿਦਿਆਰਥੀਆਂ ਦੀ ਪੜਾਈ ਦੇ ਨੁਕਸਾਨ ਦੀ ਪੂਰਤੀ ਅਤੇ ਗੁਣਾਤਮਿਕ ਸਿੱਖਿਆ ਮੁਹੱਈਆ ਕਰਵਾਉਣ ਲਈ ਤਕਰੀਬਨ ਸੱਤ ਕਰੋੜ ਦੇ ਫੰਡ ਜਾਰੀ ਕਰਨ ਦਾ ਫੈਸਲਾ

Sanjhi Khabar

ਪਿਛਲੇ 24 ਘੰਟਿਆਂ ‘ਚ ਦੇਸ਼ ‘ਚ ਕੋਰੋਨਾ ਦੇ 1 ਲੱਖ ਨਵੇਂ ਮਾਮਲੇ, 61 ਦਿਨਾਂ ਵਿੱਚ ਸਭ ਤੋਂ ਘੱਟ

Sanjhi Khabar

Leave a Comment