22.9 C
Los Angeles
April 30, 2024
Sanjhi Khabar
Crime News Moga

ਮੋਗਾ-ਅੰਮ੍ਰਿਤਸਰ ਮੁੱਖ ਮਾਰਗ ’ਤੇ ਵਾਪਰਿਆ ਦਰਦਨਾਕ ਹਾਦਸਾ, ਦੋ ਬੱਸਾਂ ਦੀ ਜ਼ਬਰਦਸਤ ਟੱਕਰ ‘ਚ 3 ਲੋਕਾਂ ਦੀ ਮੌਤ

Sandeep Singh
Moga : ਸਵੇਰੇ ਮੋਗਾ ਤੋਂ ਇੱਕ ਦਰਦਨਾਕ ਖਬਰ ਸਾਹਮਣੇ ਆ ਰਹੀ ਹੈ, ਜਿੱਥੇ ਮੋਗਾ ਅੰਮ੍ਰਿਤਸਰ ਮੁੱਖ ਮਾਰਗ ’ਤੇ ਦੋ ਬੱਸਾਂ ਦੀ ਆਪਸ ਵਿੱਚ ਜ਼ਬਰਦਸਤ ਟੱਕਰ ਹੋ ਗਈ ਹੈ।
ਮਿਲੀ ਜਾਣਕਾਰੀ ਅਨੁਸਾਰ ਇਨ੍ਹਾਂ ਬੱਸਾਂ ਦੀ ਟੱਕਰ ਪਿੰਡ ਲੁਹਾਰਾ ਦੇ ਨੇੜੇ ਹੋਈ ਹੈ। ਇਸ ਘਟਨਾ ਵਿੱਚ 3 ਲੋਕਾਂ ਦੀ ਮੌਤ ਹੋ ਗਈ ਹੈ । ਇਸ ਹਾਦਸੇ ਵਿੱਚ ਬਹੁਤ ਸਾਰੇ ਲੋਕ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਏ ਹਨ, ਜਿਨ੍ਹਾਂ ਨੂੰ ਫਰੀਦਕੋਟ ਅਤੇ ਮੋਗਾ ਦੇ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ ਜਾ ਰਿਹਾ ਹੈ।
ਦੱਸਿਆ ਜਾ ਰਿਹਾ ਹੈ ਕਿ ਪ੍ਰਾਈਵੇਟ ਬੱਸ ਨਵਜੋਤ ਸਿੱਧੂ ਦੀ ਤਾਜਪੋਸ਼ੀ ਲਈ ਰਵਾਨਾ ਹੋਈ ਸੀ। ਦੱਸ ਦੇਈਏ ਕਿ ਚਸ਼ਮਦੀਦਾਂ ਅਨੁਸਾਰ ਪ੍ਰਾਈਵੇਟ ਬੱਸ ਸਰਕਾਰੀ ਬੱਸ ਨੂੰ ਓਵਰਟੇਕ ਕਰ ਰਹੀ ਸੀ।
ਓਵਰਟੇਕ ਕਰਨ ਦੇ ਦੌਰਾਨ ਹੀ ਪ੍ਰਾਈਵੇਟ ਬੱਸ ਨੇ ਸਰਕਾਰੀ ਬੱਸ ਨੂੰ ਟੱਕਰ ਮਾਰ ਦਿੱਤੀ । ਇਹ ਸੜਕ ਹਾਦਸਾ ਇੰਨਾ ਜ਼ਿਆਦਾ ਭਿਆਨਕ ਸੀ ਕਿ ਜ਼ਖਮੀ ਲੋਕਾਂ ਨਾਲ ਹਸਪਤਾਲ ਦੇ ਬੈੱਡ ਤੱਕ ਭਰ ਗਏ ਹਨ।

Related posts

ਨਾਜਾਇਜ਼ ਮਾਈਨਿੰਗ ਕਰਨ ਕਾਰਨ ਜੰਗਲਾਤ ਵਿਭਾਗ ਦੀ ਜ਼ਮੀਨ ਨੂੰ ਨੁਕਸਾਨ, ਮਾਮਲਾ ਦਰਜ

Sanjhi Khabar

ਪੰਜਾਬ ਸਰਕਾਰ ਦੇ ਖਰੀਦ ਸਮਝੌਤਿਆਂ ‘ਤੇ ਸੁਖਬੀਰ ਬਾਦਲ ਨੇ ਘੇਰੀ ਕੈਪਟਨ ਸਰਕਾਰ, ਦੱਸੀ ਅਸਲੀਅਤ

Sanjhi Khabar

ਲਖੀਮਪੁਰ ਕਾਂਡ: ਨਵਜੋਤ ਸਿੰਘ ਸਿੱਧੂ ਨੇ ਕੀਤੀ ਭੁੱਖ ਹੜਤਾਲ ਸ਼ੁਰੂ,

Sanjhi Khabar

Leave a Comment